ਸੀਨੀਅਰ ਆਈਪੀਐਸ ਅਧਿਕਾਰੀ ਗੁਰਪ੍ਰੀਤ ਕੌਰ ਦਿਓ ਦੀ ਅਗਵਾਈ ਹੇਠ ਤਿੰਨ ਮੈਂਬਰੀ ਆੱਲ ਵੂਮੈਨ ਐਸਆਈਟੀ ਕਰੇਗੀ ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਦੀ ਜਾਂਚ
ਚੰਡੀਗੜ੍ਹ,17 ਸਤੰਬਰ(ਵਿਸ਼ਵ ਵਾਰਤਾ)- ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਦੀ ਜਾਂਚ ਲਈ ਸੀਨੀਅਰ ਆਈਪੀਐਸ ਅਧਿਕਾਰੀ ਗੁਰਪ੍ਰੀਤ ਕੌਰ ਦਿਓ ਦੀ ਨਿਗਰਾਨੀ ਹੇਠ ਤਿੰਨ ਮੈਂਬਰੀ ਆਲ ਵੂਮੈਨ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ ਇੱਕ ਵਿਦਿਆਰਥੀ ਸਮੇਤ ਤਿੰਨ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਹਨਾਂ ਨੇ ਸ਼ਾਨਦਾਰ ਸਹਿਯੋਗ ਲਈ ਡੀ.ਜੀ.ਪੀ ਹਿਮਾਚਲ ਪ੍ਰਦੇਸ਼ ਦਾ ਧੰਨਵਾਦ ਵੀ ਕੀਤਾ। ਹੋਰ ਜਾਣਕਾਰੀ ਦਿੰਦਿਆਂ ਉਹਨਾਂ ਨੇ ਦੱਸਿਆ ਕਿ ”ਇਲੈਕਟ੍ਰਾਨਿਕ ਉਪਕਰਨ ਜ਼ਬਤ ਕਰਕੇ ਫੋਰੈਂਸਿਕ ਜਾਂਚ ਲਈ ਭੇਜੇ ਗਏ ਹਨ। SIT ਸਾਜ਼ਿਸ਼ ਦੀ ਤਹਿ ਤੱਕ ਜਾਵੇਗੀ। ਜੇਕਰ ਕੋਈ ਵੀ ਦੋਸ਼ੀ ਪਾਇਆ ਗਿਆ ਤਾਂ ਬਖਸ਼ਿਆ ਨਹੀਂ ਜਾਵੇਗਾ”
On directions of CM @BhagwantMann a three-member all-women SIT to investigate #ChandigarhUniversity case, under the supervision of senior IPS officer Gurpreet Deo. (1/3) pic.twitter.com/0iIycg5Tqt
— DGP Punjab Police (@DGPPunjabPolice) September 19, 2022