ਸੀਨੀਅਰ ਪੱਤਰਕਾਰ ਐਨ. ਐੱਸ ਪਰਵਾਨਾ ਦੇ ਦੇਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ 7 ਜਨਵਰੀ(ਵਿਸ਼ਵ ਵਾਰਤਾ)- :ਬਜ਼ੁਰਗ ਪੱਤਰਕਾਰ ਐਨ ਐਸ ਪਰਵਾਨਾ ਦਾ ਬੀਤੀ ਰਾਤ 10.30 ਵਜੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਸੋਹਾਣਾ ਮੋਹਾਲੀ ਵਿਖੇ ਦਿਹਾਂਤ ਹੋ ਗਿਆ। ਉਹ ਤਕਰੀਬਨ 84 ਸਾਲਾਂ ਦੇ ਸਨ। ਅੱਜ ਕੱਲ੍ਹ ਓਹ ਅਜੀਤ ਅਖਬਾਰ ਨਾਲ ਜੁੜੇ ਹੋਏ ਸਨ। ਉਹਨਾਂ ਦੇ ਦਿਹਾਂਤ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ”ਬੇਹੱਦ ਸੁਲਝੇ ਤੇ ਸੂਝਵਾਨ ਸੀਨੀਅਰ ਪੱਤਰਕਾਰ ਐੱਨ.ਐੱਸ ਪਰਵਾਨਾ ਜੀ ਦੇ ਦੇਹਾਂਤ ਦੀ ਦੁਖਦ ਖ਼ਬਰ ਮਿਲੀ…ਪਰਮਾਤਮਾ ਨੇਕ ਰੂਹ ਨੂੰ ਚਰਨੀਂ ਲਾਉਣ ਤੇ ਪਰਿਵਾਰ ਨੂੰ ਹੌਂਸਲੇ-ਹਿੰਮਤ ਦਾ ਬਲ਼ ਬਖ਼ਸ਼ਣ ਪਰਵਾਨਾ ਜੀ ਦੀ ਪੰਜਾਬ ਪੱਖੀ ਸੋਚ ਤੇ ਗੰਭੀਰ ਵਿਸ਼ਿਆਂ ‘ਤੇ ਸਮਝ ਦੀ ਘਾਟ ਸਦਾ ਪੰਜਾਬ ਦੇ ਪੱਤਰਕਾਰੀ ਖੇਤਰ ਨੂੰ ਰੜਕਦੀ ਰਹੇਗੀ…ਅਲਵਿਦਾ ਪਰਵਾਨਾ ਜੀ…!”
https://twitter.com/BhagwantMann/status/1611602757278138368?s=20&t=7pZygYjH4fBOeXQ2hcz6eA