ਸੀਨੀਅਰ ਪੱਤਰਕਾਰ ਦਵਿੰਦਰ ਪਾਲ ਦੇ ਬੇਟੇ ਅਰਸ਼ ਸ਼ਰਮਾ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਦੇ ਸੈਕਟਰ 25 ‘ਚ
ਚੰਡੀਗੜ੍ਹ, 8 ਨਵੰਬਰ(ਵਿਸ਼ਵ ਵਾਰਤਾ)- ਚੰਡੀਗੜ੍ਹ ਤੋਂ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਦੇ ਛੋਟੇ ਬੇਟੇ ਅਰਸ਼ ਸ਼ਰਮਾ (25 ਸਾਲ) ਜਿਨ੍ਹਾਂ ਦੀ ਬੀਤੀ ਰਾਤ ਫਗਵਾੜਾ ਨੇੜੇ ਸੜਕ ਹਾਦਸੇ ਚ ਦੁਖਦਾਇਕ ਮੌਤ ਹੋ ਗਈ, ਦਾ ਅੰਤਿਮ ਸੰਸਕਾਰ ਅੱਜ 8ਨਵੰਬਰ ਨੂੰ ਬਾਅਦ ਦੁਪਹਿਰ 3.30 ਵਜੇ ਚੰਡੀਗੜ੍ਹ ਦੇ ਸੈਕਟਰ 25 ਦੇ ਸ਼ਮਸ਼ਾਨ ਘਾਟ ਵਿਖੇ ਹੋਵੇਗਾ। 25 ਸਾਲਾ ਅਰਸ਼ ਸ਼ਰਮਾ ਇਕ ਪ੍ਰਾਈਵੇਟ ਕੰਪਨੀ ਵਿਚ ਨੌਕਰੀ ਕਰਦੇ ਸਨ।