ਸੀਨੀਅਰ ਪੱਤਰਕਾਰ ਦੀ ਕਾਰ ‘ਤੇ ਹਮਲਾ
ਚੰਡੀਗੜ੍ਹ,6ਮਾਰਚ(ਵਿਸ਼ਵ ਵਾਰਤਾ)- ਬੀਤੀ ਦੇਰ ਰਾਤ ਨਿਊਜ਼ ਲਿੰਕਰਜ਼ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਯੋਗੇਸ਼ ਸੂਰੀ ਦੇ ਅਰਜੁਨ ਨਗਰ ਲਾਡੋਵਾਲੀ ਰੋਡ ਸਥਿਤ ਘਰ ਦੇ ਬਾਹਰ ਖੜ੍ਹੀ ਆਲਟੋ ਕਾਰ ਦਾ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸ਼ੀਸ਼ਾ ਭੰਨ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਣ ‘ਤੇ ਜਲੰਧਰ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਤੁਰੰਤ ਇਲਾਕਾ ਐਸ.ਐਚ.ਓ ਅਨਿਲ ਕੁਮਾਰ ਥਾਪਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਸੂਰੀ ਦੇ ਘਰ ਰਵਾਨਾ ਕੀਤੀ। ਏਸੀਪੀ ਜਲੰਧਰ ਨਿਰਮਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਘਰ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਫੁਟੇਜ ਨੂੰ ਸਕੈਨ ਕੀਤਾ ਜਾ ਰਿਹਾ ਹੈ ਅਤੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਜਲਦੀ ਹੀ ਪੁਲੀਸ ਦੀ ਗ੍ਰਿਫ਼ਤ ਵਿੱਚ ਹੋਣਗੇ। ਸੂਰੀ ਦੇ ਘਰ ਮੌਕੇ ‘ਤੇ ਪਹੁੰਚੀ ਪੁਲਸ ਪਾਰਟੀ ਨੂੰ ਸੂਰੀ ਨੇ ਘਟਨਾ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਕਰੀਬ 10 ਵਜੇ ਉਸ ਨੇ ਕਾਰ ਘਰ ਦੇ ਬਾਹਰ ਖੜ੍ਹੀ ਕੀਤੀ ਸੀ ਅਤੇ ਜਦੋਂ ਉਹ ਸਵੇਰੇ ਘਰੋਂ ਬਾਹਰ ਆਇਆ ਤਾਂ ਕਾਰ ਦਾ ਪਿਛਲਾ ਸ਼ੀਸ਼ਾ ਟੁੱਟਿਆ ਹੋਇਆ ਸੀ। ਉਸ ਦੀ ਕਾਰ ਨੂੰ ਕੁਝ ਸ਼ਰਾਰਤੀ ਅਨਸਰਾਂ ਨੇ ਤੋੜ ਦਿੱਤਾ। ਮੌਕੇ ‘ਤੇ ਪਹੁੰਚੇ ਐੱਸ.ਐੱਚ.ਓ ਨਵੀਨ ਬਰਾਦਰੀ ਨੇ ਦੱਸਿਆ ਕਿ ਪੁਲਸ ਵੱਲੋਂ ਸੀ.ਸੀ.ਟੀ.ਵੀ. ਫੁਟੇਜ ਇਕੱਠੀ ਕਰ ਲਈ ਗਈ ਹੈ ਅਤੇ ਪੁਲਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।