ਸੀਨੀਅਰ ਪੱਤਰਕਾਰ ਪਰਮਿੰਦਰ ਸਿੰਘ ਜੱਟਪੁਰੀ ਨੂੰ ਸਦਮਾ – ਮਾਤਾ ਸੁਰਗਵਾਸ
ਡੀਜੀਟਲ ਮੀਡੀਆ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰਜੀਤ ਸਿੰਘ ਦਰਸ਼ੀ ਅਤੇ ਹੋਰਨਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 31ਜੁਲਾਈ(ਵਿਸ਼ਵ ਵਾਰਤਾ)- Khabarwaale.com ਦੇ ਸੀਨੀਅਰ ਪੱਤਰਕਾਰ ਅਤੇ ਮੁੱਖ ਸੰਪਾਦਕ ਪਰਮਿੰਦਰ ਸਿੰਘ ਜੱਟਪੁਰੀ ਦੇ ਮਾਤਾ ਸਰਦਾਰਨੀ ਹਰਪਾਲ ਕੌਰ (85) ਦਾ ਅੱਜ ਰਾਏਕੋਟ, ਜ਼ਿਲ੍ਹਾ ਲੁਧਿਆਣਾ ਵਿਖੇ ਦਿਹਾਂਤ ਹੋ ਗਿਆ। ਉਹਨਾਂ ਦਾ ਅੰਤਿਮ ਸੰਸਕਾਰ ਕੱਲ੍ਹ ਕੀਤਾ ਜਾਵੇਗਾ।
ਪਰਮਿੰਦਰ ਸਿੰਘ ਜੱਟਪੁਰੀ ਦੀ ਮਾਤਾ ਦੇ ਦਿਹਾਂਤ ਤੇ ਡੀਜੀਟਲ ਮੀਡੀਆ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰਜੀਤ ਸਿੰਘ ਦਰਸ਼ੀ ਤੇ ਹੋਰਨਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਦਵਿੰਦਰਜੀਤ ਸਿੰਘ ਦਰਸ਼ੀ ਨੇ ਕਿਹਾ ਕਿ ਹਰਪਾਲ ਕੌਰ ਦੇ ਜਾਣ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।