ਸੀਨੀਅਰ ਪੱਤਰਕਾਰ ਲਾਭ ਸਿੰਘ ਸਿੱਧੂ ਨੂੰ ਸਦਮਾ, ਪਿਤਾ ਸਵਰਗਵਾਸ;ਅੰਤਿਮ ਸੰਸਕਾਰ ਅੱਜ
ਵਿਸ਼ਵ ਵਾਰਤਾ ਅਦਾਰੇ ਅਤੇ ਦਵਿੰਦਰਜੀਤ ਸਿੰਘ ਦਰਸ਼ੀ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ,20 ਅਗਸਤ(ਵਿਸ਼ਵ ਵਾਰਤਾ)-ਇਹ ਖਬਰ ਬੜੇ ਦੁਖ ਨਾਲ ਪੜ੍ਹੀ ਜਾਵੇਗੀ ਕਿ ਸੀਨੀਅਰ ਪੱਤਰਕਾਰ ਲਾਭ ਸਿੰਘ ਸਿੱਧੂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਬਸੰਤ ਸਿੰਘ ਸਿੱਧੂ ਦਾ ਦਿਹਾਂਤ ਹੋ ਗਿਆ। ਉਹਨਾਂ ਦਾ ਅੰਤਿਮ ਸੰਸਕਾਰ ਅੱਜ ਦੁਪਿਹਰ 2 ਵਜੇ ਉਹਨਾਂ ਦੇ ਜੱਦੀ ਪਿੰਡ ਰਾਏਪੁਰ, ਜ਼ਿਲ੍ਹਾ ਮਾਨਸਾ ਵਿਖੇ ਕੀਤਾ ਜਾਵੇਗਾ।
ਉਹਨਾਂ ਦੇ ਦਿਹਾਂਤ ਤੇ ਵਿਸ਼ਵ ਵਾਰਤਾ ਦੇ ਸੰਪਾਦਕ ਦਵਿੰਦਰਜੀਤ ਸਿੰਘ ਦਰਸ਼ੀ ਵੱਲੋਂ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਜਾਣ ਨਾਲ ਪਰਿਵਾਰ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ। ਉਹਨਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪ੍ਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ਅਤੇ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।