ਸੀਨੀਅਰ ਪੱਤਰਕਾਰ ਸਰਵੇਸ਼ ਭਾਰਤੀ ਚੱਲ ਵਸੇ
ਪੜ੍ਹੋ, ਕਿਥੇ ਤੇ ਕਿੰਨੇ ਵਜੇ ਹੋਵੇਗਾ ਅੰਤਿਮ ਸੰਸਕਾਰ
ਚੰਡੀਗੜ੍ਹ, 27 ਮਾਰਚ (ਵਿਸ਼ਵ ਵਾਰਤਾ): ਸੀਨੀਅਰ ਪੱਤਰਕਾਰ ਅਤੇ ਗੋਲਮਾਲ ਨਿਊਜ਼ ਦੇ ਸੰਪਾਦਕ ਸਰਵੇਸ਼ ਭਾਰਤੀ ਦਾ ਅੱਜ ਦੇਹਾਂਤ ਹੋ ਗਿਆ।ਮਿਲੀ ਜਾਣਕਾਰੀ ਅਨੁਸਾਰ ਉਹ ਦੋ-ਤਿੰਨ ਦਿਨਾਂ ਤੋਂ ਬਿਮਾਰ ਸਨ ਅਤੇ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ ਸੋਮਵਾਰ ਨੂੰ ਕਰੀਬ 11 ਵਜੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਉਹ ਆਪਣੇ ਪਿੱਛੇ ਪੁੱਤਰ ਅਭਿਨੰਦਨ ਅਤੇ ਪਰਿਵਾਰ ਛੱਡ ਗਏ ਹਨ। ਉਨ੍ਹਾਂ ਦੀ ਮੌਤ ਤੇ ਸ਼ਹਿਰ ਦੀਆਂ ਸਮਾਜਿਕ, ਰਾਜਨੀਤਕ, ਮੀਡੀਆ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।