ਸੀਨੀਅਰ ਸਿਟੀਜ਼ਨਸ ਨੂੰ ਕੋਈ ਸਮੱਸਿਆ ਨਹੀਂ ਪੇਸ਼ ਆਉਣ ਦਿੱਤੀ ਜਾਵੇਗੀ: ਐਮ.ਪੀ ਤਿਵਾੜੀ
ਮੋਹਾਲੀ, 10 ਜੁਲਾਈ: ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਬਜ਼ੁਰਗ ਸਾਡੇ ਸਮਾਜ ਦਾ ਸਰਮਾਇਆ ਹਨ ਅਤੇ ਉਨ੍ਹਾਂ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਪੇਸ਼ ਆਉਣ ਦਿੱਤੀ ਜਾਵੇਗੀ। ਤਿਵਾੜੀ ਮੋਹਾਲੀ ਸੀਨੀਅਰ ਸਿਟੀਜਨਸ ਐਸੋਸੀਏਸ਼ਨ ਵਲੋਂ ਕਮਿਊਨਿਟੀ ਸੈਂਟਰ ਵਿਖੇ ਆਯੋਜਿਤ ਮੀਟਿੰਗ ਦੌਰਾਨ ਮੌਜੂਦਗੀ ਨੂੰ ਸੰਬੋਧਨ ਕਰ ਰਹੇ ਸਨ।
ਇਸ ਦੌਰਾਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਉਨ੍ਹਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਦੱਸਿਆ। ਜਿਸ ਤੇ ਐਮ.ਪੀ ਤਿਵਾਡ਼ੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਖਾਸ ਤੌਰ ਤੇ ਬਜ਼ੁਰਗਾਂ ਵਾਸਤੇ ਵਿਸ਼ੇਸ਼ ਸੁਵਿਧਾਵਾਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਸੀਨੀਅਰ ਸਿਟੀਜ਼ਨਸ ਨੂੰ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਹ ਸੂਬਾ ਸਰਕਾਰ ਕੋਲ ਉਨ੍ਹਾਂ ਦਾ ਪੱਖ ਰੱਖਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ, ਮਨਜੋਤ ਸਿੰਘ ਸਕੱਤਰ ਪੰਜਾਬ ਯੂਥ ਕਾਂਗਰਸ, ਰਵਿੰਦਰ ਪਾਲ ਸਿੰਘ ਪਾਲੀ ਚੇਅਰਮੈਨ ਪੰਜਾਬ ਐਗਰੋ, ਐਸੋਸੀਏਸ਼ਨ ਦੇ ਪ੍ਰਧਾਨ ਜਗਮੋਹਨ ਸਿੰਘ ਠੁਕਰਾਲ, ਮੀਤ ਪ੍ਰਧਾਨ ਪ੍ਰਿੰ. ਸਵਰਨ ਚੌਧਰੀ, ਸਕੱਤਰ ਜਨਰਲ ਸੁਖਵਿੰਦਰ ਸਿੰਘ ਬੇਦੀ, ਬ੍ਰਿਗੇਡੀਅਰ (ਰਿਟ) ਜੇਜੇ ਸਿੰਘ ਜਗਦੇਵ ਸਲਾਹਕਾਰ, ਐਮਐਸ ਸਾਹਨੀ ਸਕੱਤਰ ਫਾਇਨਾਂਸ, ਐੱਚਪੀਐੱਸ ਹੈਰੀ ਸਕੱਤਰ ਪਬਲਿਕ ਰਿਲੇਸ਼ਨਜ਼, ਰਘਬੀਰ ਸਿੰਘ ਸਕੱਤਰ ਪ੍ਰੋਜੈਕਟਸ, ਹਰਜਿੰਦਰ ਸਿੰਘ ਸਕੱਤਰ ਇਵੈਂਟਸ, ਜੀਐਸ ਬਿੰਦਰਾ ਸਕੱਤਰ ਐਡਮਿਨਸਟ੍ਰੇਸ਼ਨ, ਹਰਕੀਰਤ ਸਿੰਘ ਸਕੱਤਰ ਸਪੋਰਟਸ ਵੀ ਮੌਜੂਦ ਰਹੇ।