ਡੇਰਾ ਮੁਖੀ ਰਾਮ ਰਹੀਮ ਦੀ ਪਟੀਸ਼ਨ ਤੇ ਹਾਈਕੋਰਟ ਵਿੱਚ ਸੁਣਵਾਈ ਅੱਜ
ਪੜ੍ਹੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ,16 ਅਗਸਤ(ਵਿਸ਼ਵ ਵਾਰਤਾ)- ਕਤਲ ਅਤੇ ਬਾਲਾਤਕਾਰ ਵਰਗੇ ਘਿਨੌਣੇ ਮਾਮਲਿਆਂ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਪਟੀਸ਼ਨ ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਦੱਸ ਦਈਏ ਕਿ ਰਾਮ ਰਹੀਮ ਨੇ ਕੈਪਟਨ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਰਾਮ ਰਹੀਮ ਖਿਲਾਫ ਕੇਸਾਂ ਦੀ ਸੀਬੀਆਈ ਜਾਂਚ ਵਾਪਸ ਲੈਣ ਲਈ ਪਾਸ ਕੀਤੇ ਗਏ ਮਤੇ ਨੂੰ ਚੁਣੌਤੀ ਦਿੱਤੀ ਹੈ।