ਸੀਬੀਐਸਈ ਨੇ ਕੀਤਾ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ
99.04 ਰਹੀ ਪਾਸ ਫੀਸਦ
ਇਥੇ ਚੈੱਕ ਕਰ ਸਕਦੇ ਹੋ ਰਿਜ਼ਲਟ
ਚੰਡੀਗੜ੍ਹ, 3ਅਗਸਤ(ਵਿਸ਼ਵ ਵਾਰਤਾ)- ਅੱਜ ਸੀਬੀਐਸਈ ਬੋਰਡ ਨੇ 10 ਵੀਂ ਜਮਾਤ ਦੇ ਨਤੀਜੇ ਘੋਸ਼ਿਤ ਕਰ ਦਿੱਤੇ ਹਨ। ਵਿਦਿਆਰਥੀ ਬੋਰਡ ਦੀ http://cbseresults.nic.in. ਸਾਈਟ ਤੇ ਜਾ ਕੇ ਆਪਣਾ ਰਿਜ਼ਲਟ ਚੈੱਕ ਕਰ ਸਕਦੇ ਹਨ। 99.04 ਪਾਸ ਫੀਸਦ ਰਹੀ। ਦੱਸ ਦੱਈਏ ਕਿ 2 ਲੱਖ ਤੋਂ ਜ਼ਿਆਦਾ ਵਿਦਿਆਰਥੀਆਂ ਨੇ 90ਤੋਂ 95 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਇਸ ਦੇ ਨਾਲ ਹੀ 57 ਹਜ਼ਾਰ ਵਿਦਿਆਰਥੀਆਂ ਨੇ 95 ਫੀਸਦ ਤੋਂ ਵੱਧ ਅੰਕ ਪ੍ਰਪਾਤ ਕੀਤੇ ਹਨ। ਜ਼ਿਕਰਯੋਗ ਹੈ ਇਸ ਸਾਲ ਦਸਵੀਂ ਜਮਾਤ ਦੇ ਨਤੀਜਿਆਂ ਦੀ ਮੈਰਿਟ ਲਿਸਟ ਜਾਰੀ ਨਹੀਂ ਕੀਤੀ ਗਈ ਹੈ।
ਗੌਰਤਲਬ ਹੋ ਹੈ ਕੋਰੋਨਾ ਮਹਾਂਮਾਰੀ ਕਾਰਨ ਇਸ ਵਾਰ ਬੱਚਿਆਂ ਦੀ ਪ੍ਰੀਖਿਆ ਨਹੀਂ ਲਈ ਗਈ ਹੈ।ਇਹ ਰਿਜ਼ਲਟ ਸਕੂਲਾਂ ਦੁਆਰਾ ਹੀ ਭੇਜੀ ਗਈ ਇਵੈਲੂਏਸ਼ਨ ਦੇ ਆਧਾਰ ਤੇ ਤਿਆਰ ਕੀਤਾ ਗਿਆ ਹੈ।