• Latest
  • Trending
ਸੀ.ਏ.ਏ. ਖਿਲਾਫ ਲੋਕਾਂ ਦਾ ਗੁੱਸਾ ਸੁਭਾਵਿਕ, ਕੇਂਦਰ ਵੱਲੋਂ ਕਾਨੂੰਨ ਰੱਦ ਕਰਨ ਤੱਕ ਲੋਕਾਂ ਵਿੱਚ ਗੁੱਸਾ ਹੋਰ ਵਧੇਗਾ: ਕੈਪਟਨ ਅਮਰਿੰਦਰ ਸਿੰਘ

ਸੀ.ਏ.ਏ. ਖਿਲਾਫ ਲੋਕਾਂ ਦਾ ਗੁੱਸਾ ਸੁਭਾਵਿਕ, ਕੇਂਦਰ ਵੱਲੋਂ ਕਾਨੂੰਨ ਰੱਦ ਕਰਨ ਤੱਕ ਲੋਕਾਂ ਵਿੱਚ ਗੁੱਸਾ ਹੋਰ ਵਧੇਗਾ: ਕੈਪਟਨ ਅਮਰਿੰਦਰ ਸਿੰਘ

7 years ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

31 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

45 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

2 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

2 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

4 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

4 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

4 hours ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

4 hours ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

4 hours ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

5 hours ago
Hindi News
English News
Sunday, November 15, 2026
No Result
View All Result
19 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੀ.ਏ.ਏ. ਖਿਲਾਫ ਲੋਕਾਂ ਦਾ ਗੁੱਸਾ ਸੁਭਾਵਿਕ, ਕੇਂਦਰ ਵੱਲੋਂ ਕਾਨੂੰਨ ਰੱਦ ਕਰਨ ਤੱਕ ਲੋਕਾਂ ਵਿੱਚ ਗੁੱਸਾ ਹੋਰ ਵਧੇਗਾ: ਕੈਪਟਨ ਅਮਰਿੰਦਰ ਸਿੰਘ

March 7, 2020
in ਪੰਜਾਬ
ਸੀ.ਏ.ਏ. ਖਿਲਾਫ ਲੋਕਾਂ ਦਾ ਗੁੱਸਾ ਸੁਭਾਵਿਕ, ਕੇਂਦਰ ਵੱਲੋਂ ਕਾਨੂੰਨ ਰੱਦ ਕਰਨ ਤੱਕ ਲੋਕਾਂ ਵਿੱਚ ਗੁੱਸਾ ਹੋਰ ਵਧੇਗਾ: ਕੈਪਟਨ ਅਮਰਿੰਦਰ ਸਿੰਘ

ਕਿਹਾ, ਅਮਰੀਕੀ ਰਾਸ਼ਟਰਪਤੀ ਦੇ ਸਵਾਗਤ ਦੌਰਾਨ ਸੋਨੀਆ ਗਾਂਧੀ ਨੂੰ ਨਾ ਸੱਦਣਾ ਬਹੁਤ ਮੰਦਭਾਗਾ, ਕਾਂਗਰਸ ਦੇ ਸ਼ਾਸਨ ਦੌਰਾਨ ਅਜਿਹਾ ਕਦੇ ਨਹੀਂ ਵਾਪਰਿਆ
ਚੰਡੀਗੜ੍ਹ, 25 ਫਰਵਰੀ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਸਬੰਧੀ ਅਜਿਹੀ ਜਨਤਕ ਪ੍ਰਤੀਕਿਰਿਆ ਦੀ ਉਮੀਦ ਕੀਤੀ ਜਾਣੀ ਸੁਭਾਵਿਕ ਹੈ ਕਿਉਂਕਿ ਕੇਂਦਰ ਦੀ ਭਾਜਪਾ ਸਰਕਾਰ ਇਸ ਸਖਤ ਕਾਨੂੰਨ ਨੂੰ ਲਾਗੂ ਕਰਕੇ ਭਾਰਤ ਦੇ ਸੰਵਿਧਾਨਕ ਅਤੇ ਸਮਾਜਿਕ ਤਾਣੇ ਬਾਣੇ ਨੂੰ ਬਿਖੇਰਨ ਦੀ ਕੋਸ਼ਿਸ਼ ਕਰ ਰਹੀ ਹੈ।
ਵਿਧਾਨ ਸਭਾ ਦੇ ਬਾਹਰ ਗੈਰ ਰਸਮੀ ਤੌਰ ‘ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੀ.ਏ.ਏ., ਐਨ.ਆਰ.ਸੀ. ਅਤੇ ਐਨ.ਪੀ.ਆਰ. ਨੂੰ ਲਾਗੂ ਕਰਨ ਦੀਆਂ ਆਪਣੀਆਂ ਯੋਜਨਾਵਾਂ ਸਬੰਧੀ ਲੋਕਾਂ ਦੀ ਸੰਭਾਵਿਤ ਪ੍ਰਤੀਕਿਰਿਆਵਾਂ ਦਾ ਅੰਦਾਜ਼ਾ ਲਗਾਉਣ ਵਿੱਚ ਅਸਫਲ ਰਹੀ ਹੈ।
ਉਨ੍ਹਾਂ ਕਿਹਾ ਕਿ ਸਮਾਜਵਾਦ ਅਤੇ ਧਰਮ ਨਿਰਪੱਖਤਾ ਵਾਲੇ ਦੇਸ਼ ਦੇ ਜਮਹੂਰੀ ਆਦਰਸ਼ਾਂ ਨੂੰ ਕੁਚਲਣ ਦੀ ਕੇਂਦਰ ਦੀ ਕੋਸ਼ਿਸ਼ ‘ਤੇ ਪ੍ਰਤੀਕਿਰਿਆ ਹੋਣਾ ਲਾਜ਼ਮੀ ਸੀ। ਉਨ੍ਹਾਂ ਅੱਗੇ ਕਿਹਾ ਕਿ  ਜਦੋਂ ਤੱਕ ਕੇਂਦਰ ਸਰਕਾਰ ਆਪਣੀ ਗਲਤੀ ਦਾ ਅਹਿਸਾਸ ਨਹੀਂ ਕਰਦੀ ਅਤੇ ਇਸ ਕਾਨੂੰਨ ਨੂੰ ਹਟਾ ਨਹੀਂ ਦਿੰਦੀ ਉਦੋਂ ਤੱਕ ਲੋਕਾਂ ਦਾ ਗੁੱਸਾ ਖਤਮ ਨਹੀਂ ਹੋਵੇਗਾ ਬਲਕਿ ਹੋਰ ਵੱਧਦਾ ਜਾਵੇਗਾ।
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭਾਰਤ ਦੌਰੇ ‘ਤੇ ਆਏ ਅਮਰੀਕੀ ਰਾਸ਼ਟਰਪਤੀ ਦੀ ਮੇਜ਼ਬਾਨੀ ਵਿੱਚ ਰੱਖੇ ਰਾਤਰੀ ਭੋਜ ਮੌਕੇ ਨਾ ਸੱਦਣ ਸਬੰਧੀ ਕੇਂਦਰ ਦੇ ਫੈਸਲੇ ਬਾਰੇ ਪੁੱਛੇ ਜਾਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਮੰਦਭਾਗਾ ਦੱਸਿਆ ਅਤੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਅਜਿਹਾ ਕਦੇ ਨਹੀਂ ਹੋਇਆ।
ਇਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪ੍ਰਥਮ ਅਮਰੀਕੀ ਮਹਿਲਾ ਦੇ ਦਿੱਲੀ ਵਿਚਲੇ ਸਕੂਲਾਂ ਦੇ ਦੌਰੇ ਸਮੇਂ ਦਿੱਲੀ ਦੇ ਮੁੱਖ ਮੰਤਰੀ ਨੂੰ ਸੱਦਿਆ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਹਾਲਾਂਕਿ ਉਹ ‘ਆਪ’ ਦੀਆਂ ਨੀਤੀਆਂ ਦੇ ਸਮਰਥਕ ਨਹੀਂ ਹਨ, ਪਰ ਜਦੋਂ ਇੱਕ ਵੀਆਈਪੀ, ਜਿਵੇਂ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤੀ ਦੌਰੇ ‘ਤੇ ਹੈ ਅਤੇ ਉਨ੍ਹਾਂ ਦੀ ਪਤਨੀ ਕਿਸੇ ਸੂਬੇ ਦੇ ਸਕੂਲਾਂ ਦਾ ਦੌਰਾ ਕਰਨ ਜਾ ਰਹੀ ਹੈ ਤਾਂ ਅਜਿਹੇ ਮੌਕੇ ਉਸ ਸੂਬੇ ਦੇ ਮੁੱਖ ਮੰਤਰੀ ਨੂੰ ਸੱਦਣਾ ਦਸਤੂਰ ਬਣਦਾ ਹੈ।
ਐਸ.ਐਸ. ਬੋਰਡ ਦੇ ਸਾਬਕਾ ਮੈਂਬਰ ਅਤੇ ਅਕਾਲੀ ਨੇਤਾ ਅਨਵਰ ਮਸੀਹ ਖਿਲਾਫ ਨਸ਼ਿਆਂ ਦੇ ਦੋਸ਼ਾਂ ਦੀ ਜਾਂਚ ਬਾਰੇ ਪੁੱਛੇ ਜਾਣ ‘ਤੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਸ ਸਬੰਧੀ ਜਾਂਚ ਜਾਰੀ ਹੈ।
ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਪੀ.ਪੀ.ਏ. ਰੱਦ ਕਰਨ ਦੀ ਮੰਗ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਪਲਾਂਟਾਂ ਨੂੰ ਬੰਦ ਕਰਨਾ ਇਕ ਸੰਭਵ ਬਦਲ ਨਹੀਂ ਹੋ ਸਕਦਾ ਪਰ ਉਨ੍ਹਾਂ ਦੀ ਸਰਕਾਰ ਇਨ੍ਹਾਂ ਸਮਝੌਤਿਆਂ ‘ਤੇ ਮੁੜ ਵਿਚਾਰ ਕਰੇਗੀ। ਉਨ੍ਹਾਂ ਕਿਹਾ ਕਿ ਹਾਲਾਂਕਿ ਉਨ੍ਹਾਂ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਸਾਬਕਾ ਅਕਾਲੀ-ਭਾਜਪਾ ਸਰਕਾਰ ਦੁਆਰਾ ਦਸਤਖਤ ਕੀਤੇ ਪੀ.ਪੀ.ਏ. ‘ਤੇ ਵ੍ਹਾਈਟ ਪੇਪਰ ਲਿਆਉਣ ਬਾਰੇ ਆਪਣੀ ਸਰਕਾਰ ਦੇ ਫੈਸਲੇ ਦਾ ਐਲਾਨ ਕੀਤਾ ਸੀ ਪਰ ਉਨ੍ਹਾਂ ਦੀ ਸਰਕਾਰ ਮੌਜੂਦਾ ਬਜਟ ਸੈਸ਼ਨ ਵਿਚ ਹੀ ਇਸ ਨੂੰ ਸਦਨ ਅੱਗੇ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਪੰਜਾਬ ਦੇ ਸਮਾਰਟ ਸਕੂਲਾਂ ਬਾਰੇ ਪੁੱਛੇ ਜਾਣ ‘ਤੇ ਮੁੱਖ ਮੰਤਰੀ ਨੇ ਕਿਹਾ, ”ਕੱਲ੍ਹ ਵਿਧਾਨ ਸਭਾ ਵਿਚ ਮੇਰੇ ਭਾਸ਼ਣ ਦੀ ਉਡੀਕ ਕਰੋ।”
—————-

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

by Ankit
November 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

by Navjot
November 15, 2026
0

    ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ 'ਲੋਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

Most Popular

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

by Ankit
3 weeks ago
0

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ);- ਪੰਜਾਬ ਵਿਧਾਨ ਸਭਾ ਵੱਲੋਂ ਅੱਜ ਆਪਣੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 