• Latest
  • Trending
ਸੀ.ਬੀ.ਆਈ. ਪਾਸੋਂ ਬਰਗਾੜੀ ਕੇਸ ਵਾਪਸ ਲੈਣ ਦਾ ਮਾਮਲਾ – ਪ੍ਰਤਾਪ ਬਾਜਵਾ ਨੂੰ ਨਹੀਂ ਪਤਾ ਕਿ ਉਹ ਕੀ ਬੋਲ ਰਿਹਾ : ਕੈਪਟਨ ਅਮਰਿੰਦਰ ਸਿੰਘ

ਸੀ.ਬੀ.ਆਈ. ਪਾਸੋਂ ਬਰਗਾੜੀ ਕੇਸ ਵਾਪਸ ਲੈਣ ਦਾ ਮਾਮਲਾ – ਪ੍ਰਤਾਪ ਬਾਜਵਾ ਨੂੰ ਨਹੀਂ ਪਤਾ ਕਿ ਉਹ ਕੀ ਬੋਲ ਰਿਹਾ : ਕੈਪਟਨ ਅਮਰਿੰਦਰ ਸਿੰਘ

7 years ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

6 minutes ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਮੁਲਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਮੁਲਾਬਲਾ ਲਾਂਚ

27 minutes ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

1 hour ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

2 hours ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

3 hours ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

3 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

4 hours ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

5 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

5 hours ago
Hindi News
English News
Saturday, November 14, 2026
No Result
View All Result
31 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੀ.ਬੀ.ਆਈ. ਪਾਸੋਂ ਬਰਗਾੜੀ ਕੇਸ ਵਾਪਸ ਲੈਣ ਦਾ ਮਾਮਲਾ – ਪ੍ਰਤਾਪ ਬਾਜਵਾ ਨੂੰ ਨਹੀਂ ਪਤਾ ਕਿ ਉਹ ਕੀ ਬੋਲ ਰਿਹਾ : ਕੈਪਟਨ ਅਮਰਿੰਦਰ ਸਿੰਘ

August 16, 2019
in ਪੰਜਾਬ
ਸੀ.ਬੀ.ਆਈ. ਪਾਸੋਂ ਬਰਗਾੜੀ ਕੇਸ ਵਾਪਸ ਲੈਣ ਦਾ ਮਾਮਲਾ – ਪ੍ਰਤਾਪ ਬਾਜਵਾ ਨੂੰ ਨਹੀਂ ਪਤਾ ਕਿ ਉਹ ਕੀ ਬੋਲ ਰਿਹਾ : ਕੈਪਟਨ ਅਮਰਿੰਦਰ ਸਿੰਘ

– ਸੰਸਦ ਮੈਂਬਰ ਵੱਲੋਂ ਏ.ਜੀ. ਦਫ਼ਤਰ ਖਿਲਾਫ਼ ਲਾਏ ਦੋਸ਼ ਰੱਦ
-ਬਾਜਵਾ ਦੇ ਮਾਮਲੇ ਤੋਂ ਅਣਜਾਣ ਹੋਣ ਜਾਂ ਜਾਣਬੁੱਝ ਕੇ ਕੀਤੀ ਸ਼ਰਾਰਤ ਦੱਸਿਆ

ਚੰਡੀਗੜ੍ਹ, 16 ਅਗਸਤ

Êਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਦੇ ਕੇਸ ਸੀ.ਬੀ.ਆਈ. ਪਾਸੋਂ ਵਾਪਸ ਲੈਣ ਦੇ ਨਾਜ਼ੁਕ ਤੇ ਸੰਵੇਦਨਸ਼ੀਲ ਮਾਮਲੇ ‘ਤੇ ਕਾਂਗਰਸੀ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਐਡੋਵੇਕਟ ਜਨਰਲ (ਏ.ਜੀ.) ਦਫ਼ਤਰ ਉਪਰ ਸੂਬਾ ਸਰਕਾਰ ਅਤੇ ਵਿਧਾਨ ਸਭਾ ਦੇ ਸਦਨ ਨੂੰ ਗੁੰਮਰਾਹ ਕਰਨ ਦੇ ਲਾਏ ਦੋਸ਼ਾਂ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ।

ਸ਼ੁੱਕਰਵਾਰ ਨੂੰ ਇੱਥੇ ਜਾਰੀ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਬਾਜਵਾ ਵੱਲੋਂ ਮੀਡੀਆ ਦੇ ਇਕ ਹਿੱਸੇ ਵਿੱਚ ਦਿੱਤੇ ਬਿਆਨ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਜਾਂ ਤਾਂ ਇਸ ਮਾਮਲੇ ਤੋਂ ਅਣਜਾਣ ਹੈ ਜਾਂ ਫਿਰ ਜਾਣਬੁੱਝ ਕੇ ਸ਼ਰਾਰਤ ਕੀਤੀ ਗਈ ਹੈ ਅਤੇ ਉਨ੍ਹਾਂ ਨੇ ਇਸ ਨੂੰ ਪੂਰੀ ਤਰ੍ਹਾਂ ਆਧਾਰਹੀਣ ਦੱਸਿਆ।

ਸੀ.ਬੀ.ਆਈ. ਪਾਸੋਂ ਕੇਸ ਵਾਪਸ ਲੈਣ ਦੇ ਮਾਮਲੇ ਬਾਰੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਹ ਫੈਸਲਾ ਵਿਧਾਨ ਸਭਾ ਦੇ ਸਦਨ ਵੱਲੋਂ ਲਿਆ ਗਿਆ ਸੀ ਜੋ ਮੈਰਿਟ ਦੇ ਆਧਾਰ ‘ਤੇ ਅਤੇ ਐਡਵੋਕੇਟ ਜਨਰਲ ਦਫਤਰ ਦੀਆਂ ਸਿਫਾਰਸ਼ਾਂ ਦੀ ਲੀਹ ‘ਤੇ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰੀ ਏਜੰਸੀ ਤੋਂ ਕੇਸ ਵਾਪਸ ਲੈਣ ਸਬੰਧੀ ਸਦਨ ਵਿੱਚ ਮਤਾ ਲਿਆਉਣ ਤੋਂ ਪਹਿਲਾਂ ਏ.ਜੀ. ਦਫਤਰ ਦੀ ਸਲਾਹ ਮੰਗੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਏ.ਜੀ. ਦੀਆਂ ਸਿਫਾਰਸ਼ਾਂ ਜਾਂ ਰਿਪੋਰਟ ਨੂੰ ਸਦਨ ਵਿੱਚ ਪੇਸ਼ ਨਹੀਂ ਕੀਤਾ ਗਿਆ ਸੀ ਬਲਕਿ ਇਸ ਸਬੰਧੀ ਮੈਰਿਟ ਦੇ ਆਧਾਰ ‘ਤੇ ਸਹਿਮਤੀ ਨਾਲ ਆਜ਼ਾਦਾਨਾ ਫੈਸਲਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਬਾਜਵਾ ਨੂੰ ਇਸ ਦਾ ਕੋਈ ਗਿਆਨ ਜਾਂ ਜਾਣਕਾਰੀ ਨਹੀਂ ਕਿ ਏ.ਜੀ. ਨੇ ਕੀ ਸਿਫਾਰਸ਼ ਕੀਤੀ ਸੀ। ਐਮ.ਪੀ. ਵੱਲੋਂ ਲਾਏ ਗਏ ਦੋਸ਼ ਸਰਾਸਰ ਬੇਬੁਨਿਆਦ ਅਤੇ ਤੱਥਾਂ ਤੋਂ ਕੋਰੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਸੰਸਦ ਮੈਂਬਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ਘੋਖਣ ਦੀ ਲੋੜ ਨਹੀਂ ਸਮਝੀ ਜਦਕਿ ਸੀ.ਬੀ.ਆਈ. ਤੋਂ ਕੇਸ ਵਾਪਸ ਲੈਣ ਬਾਰੇ ਸੂਬਾ ਸਰਕਾਰ ਦੇ ਫੈਸਲੇ ਦੀ ਕਾਨੂੰਨ ਹੈਸੀਅਤ ਨੂੰ ਅਦਾਲਤ ਨੇ ਵੀ ਕਾਇਮ ਰੱਖਿਆ।

ਹਾਈ ਕੋਰਟ ਨੇ 25 ਜਨਵਰੀ, 2018 ਨੂੰ ਦਿੱਤੇ ਫੈਸਲੇ ਵਿੱਚ ਸਾਫ ਤੌਰ ‘ਤੇ ਸੀ.ਬੀ.ਆਈ ਪਾਸੋਂ ਜਾਂਚ ਵਾਪਸ ਲੈਣ ਵਿੱਚ ਸੂਬਾ ਸਰਕਾਰ ਦੀ ਕਾਰਵਾਈ ਦੀ ਕਾਨੂੰਨੀ ਹੈਸੀਅਤ ਨੂੰ ਕਾਇਮ ਰੱਖਿਆ ਸੀ ਅਤੇ ਇੱਥੋਂ ਤੱਕ ਕਿ ਐਸ.ਆਈ.ਟੀ. ਵਿੱਚ ਭਰੋਸਾ ਜ਼ਾਹਰ ਕੀਤਾ ਸੀ। ਮੁੱਖ ਮੰਤਰੀ ਨੇ ਇਸ ਗੱਲ ਵੱਲ ਵੀ ਧਿਆਨ ਦਿਵਾਇਆ ਕਿ ਸੀ.ਬੀ.ਆਈ. ਨੇ ਇਸ ਫੈਸਲੇ ਨੂੰ ਚੁਣੌਤੀ ਨਹੀਂ ਦਿੱਤੀ। ਇਸ ਕਰਕੇ ਇਸ ਕਾਰਵਾਈ ਦੀ ਕਾਨੂੰਨੀ ਹੈਸੀਅਤ ਦੇ ਸਬੰਧ ਵਿੱਚ ਹੁਣ ਕੋਈ ਸਵਾਲ ਪੈਦਾ ਨਹੀਂ ਹੁੰਦਾ। ਮੁੱਖ ਮੰਤਰੀ ਨੇ ਬਾਜਵਾ ਵੱਲੋਂ ਲੋਕਾਂ ਨੂੰ ਗੁੰਮਰਾਹ ਕਰਨ ਦੇ ਇਰਾਦੇ ਨਾਲ ਬਿਆਨਾਂ ਰਾਹੀਂ ਗਲਤਫਹਿਮੀਆਂ ਪੈਦਾ ਕਰਨ ਦੀਆਂ ਕੀਤੀਆਂ ਕੋਸ਼ਿਸ਼ਾਂ ਦੀ ਸਖ਼ਤ ਅਲੋਚਨਾ ਕੀਤੀ।

ਅਦਾਲਤ ਨੇ ਆਪਣੇ ਫੈਸਲੇ ਵਿੱਚ ਕਿਹਾ,”ਤਤਕਾਲ ਕੇਸ ਵਿੱਚ ਸੂਬਾ ਪੁਲਿਸ ਵੱਲੋਂ ਐਫ.ਆਈ.ਆਰ’ਜ਼ ਪਹਿਲਾਂ ਦੀ ਦਰਜ ਕੀਤੀਆਂ ਜਾ ਚੁੱਕੀਆਂ ਹਨ ਅਤੇ ਸਾਲ 2015 ਵਿੱਚ ਜਾਰੀ ਕੀਤੇ ਨੋਟੀਫਿਕੇਸ਼ਨ ਸੀ.ਬੀ.ਆਈ ਕੋਲ ਸਪੱਸ਼ਟ ਰੂਪ ਵਿੱਚ ਬਿਆਨ ਕੀਤੀਆਂ ਐਫ.ਆਈ.ਆਰ’ਜ਼ ਤੋਂ ਇਲਾਵਾ ਕੇਸ ਦਰਜ ਕਰਨ ਦੀਆਂ ਆਮ ਸ਼ਕਤੀਆਂ ਨਹੀਂ ਹਨ। ਇਸ ਕਰਕੇ ਨੋਟੀਫਿਕੇਸ਼ਨ ਦੇ ਅਮਲ ਨੂੰ ਵਾਪਸ ਲੈਣ ਦੀ ਸਹਿਮਤੀ ਦਾ ਸਵਾਲ ਨਹੀਂ ਉੱਠਦਾ। ਦੋਰਜੀ ਮਾਮਲੇ ਵਿੱਚ ਜਾਰੀ ਹੋਏ ਨੋਟੀਫਿਕੇਸ਼ਨਾਂ ਦੇ ਸੰਦਰਭ ਵਿੱਚ ਸਪੱਸ਼ਟ ਵਿਭਿੰਨਤਾਵਾਂ ਦੇਖੀਆਂ ਜਾ ਸਕਦੀਆਂ ਹਨ। ਤਤਕਾਲ ਕੇਸ ਵਿੱਚ ਇਸ ਤੋਂ ਭਾਵ ਪੰਜਾਬ ਦੀ ਸਹਿਮਤੀ ਵਿਸ਼ੇਸ਼ ਐਫ.ਆਈ.ਆਰ’ਜ਼ ਦੇ ਸਬੰਧ ਵਿੱਚ ਸੀ ਅਤੇ ਅਸਲ ਵਿੱਚ ਜਾਂਚ, ਇਕ ਏਜੰਸੀ ਤੋਂ ਦੂਜੀ ਜਾਂਚ ਏਜੰਸੀ ਨੂੰ ਤਬਦੀਲ ਕਰਨ ਤੱਕ ਸੀ। ਮੌਜੂਦਾ ਸਮੇਂ ਕੋਈ ਅਜਿਹਾ ਕੇਸ ਨਹੀਂ ਹੈ ਕਿ ਅਦਾਲਤ ਨੂੰ ਅਜਿਹੀ ਸਥਿਤੀ ਦੀ ਪੜਚੋਲ ਕਰਨ ਲਈ ਕਿਹਾ ਗਿਆ ਹੈ ਜਿੱਥੇ ਸੂਬੇ ਨੇ ਸੀ.ਬੀ.ਆਈ. ਨੂੰ ਅਪਰਾਧਾਂ ਦੀ ਇਕ ਸ਼੍ਰੇਣੀ ਦੇ ਮਾਮਲੇ ਵਿੱਚ ਆਪਣੇ ਆਪ ਕੇਸ ਦਰਜ ਕਰਨ ਲਈ ਸਹਿਮਤੀ ਦਿੱਤੀ। ਦੂਜੇ ਪਾਸੇ, ਵਾਪਸ ਲਿਆ ਨੋਟੀਫਿਕੇਸ਼ਨ ਵਿਧਾਨ ਸਭਾ ਵੱਲੋਂ ਪਾਸ ਕੀਤੇ ਮਤੇ ਅਨੁਸਾਰ ਸੀ ਜੋ ਇਹ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ ਕਿ ਸੀ.ਬੀ.ਆਈ. ਨੂੰ ਦਿੱਤੇ ਮਾਮਲਿਆਂ ਦੀ ਜਾਂਚ ਵਾਪਸ ਲੈਣ ਦੀ ਲੋੜ ਹੈ। ਇਸ ਤੋਂ ਇਲਾਵਾ ਸੁਣਵਾਈ ਦੌਰਾਨ, ਇਸ ਅਦਾਲਤ ਨੇ ਸੀ.ਬੀ.ਆਈ. ਦੀ ਕੇਸ ਡਾਇਰੀ ਮੰਗੀ ਅਤੇ ਇਸ ਨੂੰ ਗਹੁ ਨਾਲ ਵਾਚਿਆ। ਇਹ ਸਪੱਸ਼ਟ ਹੈ ਕਿ ਇਨ੍ਹਾਂ ਮਾਮਲਿਆਂ ਦੀ ਜਾਂਚ ਸ਼ਾਇਦ ਹੀ ਅੱਗੇ ਵਧੀ ਹੋਵੇ।”

Îਮੁੱਖ ਮੰਤਰੀ ਨੇ ਹਾਈ ਕੋਰਟ ਦੇ ਫੈਸਲੇ ਦਾ ਅੱਗੇ ਜ਼ਿਕਰ ਕਰਦਿਆਂ ਕਿਹਾ ਕਿ ਅਦਾਲਤ ਨੇ ਕਿਹਾ,”ਉਪਰੋਕਤ ਦੇ ਮੱਦੇਨਜ਼ਰ ਇਸ ਅਦਾਲਤ ਨੂੰ ਵਿਧਾਨ ਸਭਾ ਦੇ ਮਤੇ ਦੇ ਅਨੁਸਾਰ ਐਕਟ ਦੀ ਧਾਰਾ 6 ਹੇਠ ਸਹਿਮਤੀ ਵਾਪਸ ਲੈਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਫੈਸਲੇ ਵਿੱਚ ਕੋਈ ਤਰੁੱਟੀ ਨਜ਼ਰ ਨਹੀਂ ਆਉਂਦੀ। ਤਤਕਾਲ ਕੇਸ ਵਿੱਚ ਸੀ.ਬੀ.ਆਈ. ਨੇ ਇਸ ਸਹਿਮਤੀ ਨੂੰ ਵਾਪਸ ਲੈਣ ਦਾ ਗੰਭੀਰਤਾ ਨਾਲ ਵਿਰੋਧ ਨਹੀਂ ਕੀਤਾ। ਇੱਥੋਂ ਤੱਕ ਕੇ ਜਾਂਚ ਏਜੰਸੀ ਨੇ ਆਪਣਾ ਜਵਾਬ ਵਿੱਚ ਵੀ ਚੁੱਪ-ਚਪੀਤੇ ਦਰਜ ਕਰਵਾਇਆ ਕਿ ਮਾਮਲਾ ਜਾਂਚ ਅਧੀਨ ਹੈ ਅਤੇ ਉਸ ਵੱਲੋਂ ਜਾਂਚ ਵਾਪਸ ਲੈਣ ਦੇ ਨੋਟੀਫਿਕੇਸ਼ਨ ਦੀ ਪ੍ਰਮਾਣਿਕਤਾ ‘ਤੇ ਕੋਈ ਸਵਾਲ ਨਹੀਂ ਉਠਾਇਆ ਗਿਆ। ਦੂਜੇ ਪਾਸੇ ਇਸ ਨੇ ਅਗਲੇਰੀ ਕਾਰਵਾਈ ਲਈ ਨੋਟੀਫਿਕੇਸ਼ਨ ਭਾਰਤ ਸਰਕਾਰ ਨੂੰ ਭੇਜ ਦਿੱਤੇ।”

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਬਾਜਵਾ ਨੇ ਠੋਸ ਤੱਥ ਅਤੇ ਕਾਨੂੰਨੀ ਸਥਿਤੀ ਜਿਸ ਦਾ ਹਾਈ ਕੋਰਟ ਨੇ ਆਪਣੇ ਫੈਸਲੇ ਵਿੱਚ ਵੀ ਸਪੱਸ਼ਟ ਵਰਨਣ ਕੀਤਾ ਹੈ, ਦੀ ਘੋਖ ਕਰਨ ਤੋਂ ਬਿਨਾਂ ਹੀ ਇਸ ਗੰਭੀਰ ਮੁੱਦੇ ‘ਤੇ ਆਪਣੀ ਗੱਲ ਕਹਿ ਦਿੱਤੀ। ਉਨ੍ਹਾਂ ਨੇ ਬਾਜਵਾ ਅਤੇ ਹੋਰ ਸਿਆਸੀ ਨੇਤਾਵਾਂ ਨੂੰ ਸੂਬੇ ਦੇ ਹਿੱਤ ਨਾਲ ਜੁੜੇ ਇਸ ਅਹਿਮ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਸੰਜਮ ਵਰਤਣ ਲਈ ਆਖਿਆ ਕਿਉਂ ਜੋ ਇਸ ਨਾਲ ਬੇਚੈਨੀ ਵਾਲਾ ਮਾਹੌਲ ਪੈਦਾ ਹੋ ਸਕਦਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਕਾਇਮ ਕੀਤੀ ਐਸ.ਆਈ.ਟੀ. ਰਾਹੀਂ ਇਸ ਮਾਮਲੇ ਨੂੰ ਕਾਨੂੰਨੀ ਸਿੱਟੇ ‘ਤੇ ਪਹੁੰਚਾਉਣ ਅਤੇ ਦੋਸ਼ੀਆਂ ਲਈ ਸਖ਼ਤ ਕਾਨੂੰਨੀ ਸਜ਼ਾ ਯਕੀਨੀ ਬਣਾਉਣ ਲਈ ਜ਼ੋਰਦਾਰ ਨਾਲ ਅੱਗੇ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਅਜਿਹੀਆਂ ਸ਼ਰਾਰਤ ਭਰੀਆਂ ਟਿੱਪਣੀਆਂ ਨਾਲ ਇਸ ਮਾਮਲੇ ਵਿੱਚ ਨਿਆਂ ਦੇ ਹਿੱਤ ਪ੍ਰਭਾਵਿਤ ਹੋਣਗੇ। ਉਨ੍ਹਾਂ ਨੇ ਲੋਕਾਂ ਨੂੰ ਅਜਿਹੀ ਨਿਰਾਧਾਰ ਬਿਆਨਬਾਜ਼ੀ ਤੋਂ ਗੁੰਮਰਾਹ ਨਾ ਹੋਣ ਦਾ ਸੱਦਾ ਦਿੱਤਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Ranjit Singh
November 14, 2026
0

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਸਾਬਕਾ ਮੁੱਖ ਮੰਤਰੀ...

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
November 14, 2026
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
November 14, 2026
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 14, 2026
0

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ...

Most Popular

🌷ਅੱਜ ਦਾ ਵਿਚਾਰ🌷 🌷Aaj ka vicha🌷 🌷

🌷ਅੱਜ ਦਾ ਵਿਚਾਰ🌷 🌷Aaj ka vicha🌷 🌷

by Ranjit Singh
1 week ago
0

🌷ਅੱਜ ਦਾ ਵਿਚਾਰ🌷 🌷Aaj ka vicha🌷 🌷 ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): 🌷ਅੱਜ ਦਾ ਵਿਚਾਰ🌷 🌷Aaj ka vicha🌷 🌷 ਸਿਰਫ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 