ਸੁਖਦੇਵ ਸਿੰਘ ਢੀਂਡਸਾ ਆਏ ਕੋਰੋਨਾ ਦੀ ਲਪੇਟ ‘ਚ
ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਵਿੱਚ ਨਹੀਂ ਹੋ ਸਕਣਗੇ ਸ਼ਾਮਲ
ਚੰਡੀਗੜ੍ਹ, 5 ਜਨਵਰੀ ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਦੀ ਕੋਵਿਡ-19 ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਉਹ ਕੋਰੋਨਾ ਸਕਾਰਾਤਮਕ ਪਾਏ ਗਏ ਹਨ। ਜਾਣਕਾਰੀ ਅਨੁਸਾਰ ਉਹਨਾਂ ਨੇ ਅੱਜ ਫਿਰੋਜ਼ਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਵਿੱਚ ਸ਼ਾਮਲ ਹੋਣਾ ਸੀ। ਜਿਸ ਲਈ ਉਹ ਰਸਤੇ ਵਿੱਚ ਜਾ ਰਹੇ ਸਨ ਤੇ ਮੋਗਾ ਪਹੁੰਚ ਗਏ ਸਨ ,ਜਿਥੇ ਉਹਨਾਂ ਨੁੰ ਉਨ੍ਹਾਂ ਦੀ ਕੋਰੋਨਾ ਰਿਪੋਰਟ ਦੀ ਸੂਚਨਾ ਮਿਲੀ, ਕਿ ਉਹ ਕੋਰੋਨਾ ਪਾਜ਼ੀਟਿਵ ਹਨ। ਜਿਸ ਕਾਰਨ ਉਹਨਾਂ ਨੂੰ ਰਸਤੇ ਤੋਂ ਹੀ ਵਾਪਸ ਪਰਤਣਾ ਪਿਆ।