• Latest
  • Trending
ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਚ ਪੰਥ ਤੇ ਪੰਜਾਬ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਤੇ ਜ਼ੋਰ

ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਚ ਪੰਥ ਤੇ ਪੰਜਾਬ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਤੇ ਜ਼ੋਰ

3 years ago
LPG ਸਪਲਾਈ ਸੰਕਟ ? ਪੰਜਾਬ ਵਿੱਚ ਫਿਰ ਤੋਂ ਮਿਲੇਗਾ ‘ਮਿੱਟੀ ਦਾ ਤੇਲ’

LPG ਸਪਲਾਈ ਸੰਕਟ ? ਪੰਜਾਬ ਵਿੱਚ ਫਿਰ ਤੋਂ ਮਿਲੇਗਾ ‘ਮਿੱਟੀ ਦਾ ਤੇਲ’

27 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

37 minutes ago
Punjab Weather: ਅੱਜ ਤੋਂ ਪੰਜਾਬ ‘ਚ ਬਦਲੇਗਾ ਮੌਸਮ: ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

Punjab Weather: ਅੱਜ ਤੋਂ ਪੰਜਾਬ ‘ਚ ਬਦਲੇਗਾ ਮੌਸਮ: ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

44 minutes ago
Cricket: ਕ੍ਰਿਕਟਰ ਕੁਲਦੀਪ ਯਾਦਵ ਅੱਜ ਬੱਝਣਗੇ ਵਿਆਹ ਦੇ ਬੰਧਨ ‘ਚ

Cricket: ਕ੍ਰਿਕਟਰ ਕੁਲਦੀਪ ਯਾਦਵ ਅੱਜ ਬੱਝਣਗੇ ਵਿਆਹ ਦੇ ਬੰਧਨ ‘ਚ

57 minutes ago
Iran US Israel War: ਈਰਾਨ ਦੋ ਭਾਰਤੀ ਗੈਸ ਟੈਂਕਰਾਂ ਨੂੰ ਹੋਰਮੁਜ਼ ਜਲਡਮਰੂ ਵਿੱਚੋਂ ਲੰਘਣ ਦੀ ਦੇਵੇਗਾ ਇਜਾਜ਼ਤ !

Iran US Israel War: ਈਰਾਨ ਦੋ ਭਾਰਤੀ ਗੈਸ ਟੈਂਕਰਾਂ ਨੂੰ ਹੋਰਮੁਜ਼ ਜਲਡਮਰੂ ਵਿੱਚੋਂ ਲੰਘਣ ਦੀ ਦੇਵੇਗਾ ਇਜਾਜ਼ਤ !

1 hour ago
Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ: ਮੋਗਾ ‘ਚ ਕਰਨਗੇ ਰੈਲੀ ਨੂੰ ਕਰਨਗੇ ਸੰਬੋਧਨ

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ: ਮੋਗਾ ‘ਚ ਕਰਨਗੇ ਰੈਲੀ ਨੂੰ ਕਰਨਗੇ ਸੰਬੋਧਨ

1 hour ago
Hukamnama Sri Darbar Sahib Today – 14 March 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 March 2026 | Ang 694 I ਅੱਜ ਦਾ ਹੁਕਮਨਾਮਾ

3 hours ago
Air India ਤੋਂ ਬਾਅਦ ਹੁਣ Indigo ਨੇ ਵੀ ਦਿੱਤਾ ਵੱਡਾ ਝਟਕਾ! ਫਿਊਲ ਸਰਚਾਰਜ ਲਗਾਉਣ ਦਾ ਕੀਤਾ ਐਲਾਨ

Air India ਤੋਂ ਬਾਅਦ ਹੁਣ Indigo ਨੇ ਵੀ ਦਿੱਤਾ ਵੱਡਾ ਝਟਕਾ! ਫਿਊਲ ਸਰਚਾਰਜ ਲਗਾਉਣ ਦਾ ਕੀਤਾ ਐਲਾਨ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
LPG , ਪੈਟਰੋਲ-ਡੀਜ਼ਲ ਦੀ ਸਪਲਾਈ ‘ਤੇ ਸਰਕਾਰ ਨੇ ਦਿੱਤਾ ਵੱਡਾ ਅਪਡੇਟ

LPG , ਪੈਟਰੋਲ-ਡੀਜ਼ਲ ਦੀ ਸਪਲਾਈ ‘ਤੇ ਸਰਕਾਰ ਨੇ ਦਿੱਤਾ ਵੱਡਾ ਅਪਡੇਟ

11 hours ago
karan Aujla Chandigarh Concert:  ਕਰਨ ਔਜਲਾ ਦੇ ਲਾਈਵ ਕਨਸਰਟ ਨੂੰ ਲੈ ਕੇ ਪ੍ਰਸ਼ੰਸ਼ਕਾਂ ‘ਚ ਭਾਰੀ ਉਤਸ਼ਾਹ

karan Aujla Chandigarh Concert: ਕਰਨ ਔਜਲਾ ਦੇ ਲਾਈਵ ਕਨਸਰਟ ਨੂੰ ਲੈ ਕੇ ਪ੍ਰਸ਼ੰਸ਼ਕਾਂ ‘ਚ ਭਾਰੀ ਉਤਸ਼ਾਹ

12 hours ago
ਵੱਡਾ ਫੇਰਬਦਲ : 35 ਤਹਿਸੀਲਦਾਰਾਂ ਅਤੇ 24 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ; ਪੜ੍ਹੋ , ਮੁਕੰਮਲ ਸੂਚੀ

ਵੱਡਾ ਫੇਰਬਦਲ : 35 ਤਹਿਸੀਲਦਾਰਾਂ ਅਤੇ 24 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ; ਪੜ੍ਹੋ , ਮੁਕੰਮਲ ਸੂਚੀ

12 hours ago
Hindi News
English News
Saturday, March 14, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਚ ਪੰਥ ਤੇ ਪੰਜਾਬ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਤੇ ਜ਼ੋਰ

August 16, 2023
in ਖਬਰਾਂ, ਪੰਜਾਬ
ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਚ ਪੰਥ ਤੇ ਪੰਜਾਬ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਤੇ ਜ਼ੋਰ

ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਚ ਪੰਥ ਤੇ ਪੰਜਾਬ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਤੇ ਜ਼ੋਰ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਪੰਥਕ ਸੋਚ ਦੇ ਧਾਰਨੀਆਂ ਨੂੰ ਇਕ ਪਲੇਟਫਾਰਮ ਤੇ ਇਕਜੁੱਟ ਹੋਣ ਦਾ ਸੱਦਾ

ਮੋਗਾ, 16 ਅਗਸਤ 2023 (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਪਾਰਟੀ ਦੇ ਸਮੂਹ ਅਹੁਦੇਦਾਰਾਂ ਦੀ ਇਕ ਹੰਗਾਮੀ ਮੀਟਿੰਗ ਮੋਗਾ ਵਿਖੇ ਹੋਈ। ਜਿਸ ਵਿਚ ਸਿੱਖ ਪੰਥ ਅਤੇ ਪੰਜਾਬ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਪੰਥਕ ਸੋਚ ਤੇ ਧਾਰਨੀਆਂ ਨੂੰ ਇਕ ਪਲੇਟਫਾਰਮ ਤੇ ਇੱਕਜੁਟ ਹੋਣ ਦਾ ਸੱਦਾ ਦਿੱਤਾ ਗਿਆ ਅਤੇ ਸਮੁੱਚੇ ਪੰਜਾਬ ਵਿਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੀਟਿੰਗ ਵਿੱਚ ਪਾਰਟੀ ਵੱਲੋਂ ਪਿੰਡ ਲੌਂਗੋਵਾਲ ਵਿਖੇ ਮਹਾਨ ਸ਼ਹੀਦ ਸੰਤ ਹਰਚੰਦ ਸਿੰਘ ਲੌਗੋਵਾਲ ਦੀ 20 ਅਗਸਤ ਨੂੰ ਕਰਵਾਏ ਜਾ ਰਹੇ ਬਰਸੀਂ ਸਮਾਗਮ ਬਾਰੇ ਵੀ ਚਰਚਾ ਕੀਤੀ ਗਈ। ਇਸ ਦੌਰਾਨ ਪ੍ਰੈਸ ਨੂੰ ਜਾਰੀ ਬਿਆਨ ਵਿਚ ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸਿੱਖ ਸੰਸਥਾਵਾਂ ਨੂੰ ਬਾਦਲ ਪਰਿਵਾਰ ਤੋਂ ਆਜ਼ਾਦ ਕਰਵਾ ਕੇ ਉਹਨਾਂ ਦੀ ਸੇਵਾ ਸੰਭਾਲ ਪੰਥਕ ਭਾਵਨਾ ਰੱਖਣ ਵਾਲੇ ਗੁਰਸਿੱਖਾਂ ਨੂੰ ਸੌਪਣਾ ਹੀ ਸਾਡਾ ਮੁੱਖ ਮੰਤਵ ਹੈ। ਇਸ ਲਈ ਅਜੋਕੇ ਸਮੇਂ ਵਿਚ ਸਿੱਖ ਪੰਥ ਅਤੇ ਪੰਜਾਬ ਦੀ ਬਿਹਤਰੀ ਲਈ ਸਾਰੀਆਂ ਪੰਥਕ ਧਿਰਾਂ ਦਾ ਇੱਕਜੁੱਟ ਹੋਣਾ ਬੇਹੱਦ ਲਾਜ਼ਮੀ ਹੈ। ਇਸ ਮੌਕੇ ਸਮੁੱਚੀ ਲੀਡਰਸ਼ਿਪ ਨੇ ਇਕੋ ਆਵਾਜ਼ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਬਾਦਲ ਪਰਿਵਾਰ ਦਾ ਗਲਬਾ ਪੂਰਨ ਤੌਰ `ਤੇ ਖਤਮ ਕਰਨ ਲਈ ਪੰਥ ਦਰਦੀਆਂ ਨੂੰ ਅਪੀਲ ਕੀਤੀ ਕਿ ਉਹ ਪੰਥ ਅਤੇ ਪੰਜਾਬ ਵਿਰੋਧੀ ਬਾਦਲ ਪਰਿਵਾਰ ਨੂੰ ਛੱਡ ਕੇ ਅਕਾਲੀ ਦਲ ਦੇ ਅਸਲ ਸਿਧਾਂਤਾਂ ਦਾ ਪਹਿਰਾ ਦੇਣ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਿਲ ਹੋਣ। ਜਿਸ ਨਾਲ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਅਤੇ ਪੰਥ ਦੀ ਨੁਮਾਇੰਦਾ ਜਥੇਬੰਦੀ ਬਣਾਇਆ ਜਾ ਸਕੇ। ਸੁਖਦੇਵ ਸਿੰਘ ਢੀਂਡਸਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ `ਤੇ ਹਮਲਾ ਬੋਲਦਿਆਂ ਕਿਹਾ ਕਿ ਮਾਨ ਸਰਕਾਰ ਵਲੋਂ ਅਮਨ ਕਾਨੂੰਨ ਕਾਇਮ ਰੱਖਣ ਦੇ ਬਹਾਨੇ ਅਪਣੀ ਦਮਨਕਾਰੀ ਨੀਤੀਆਂ ਲਾਗੂ ਕਰਕੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਸੰਗੀਨ ਝੂਠੇ ਮੁਕੱਦਿਆਂ ਵਿਚ ਫਸਾਇਆ ਗਿਆ ਹੈ। ਇਸ ਤੋਂ ਇਲਾਵਾ ਮਾਨ ਸਰਕਾਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਅਤੇ ਸਿੱਖ ਗੁਰਦੁਆਰਾ ਐਕਟ 1925 ਵਿਚ ਛੇੜਛਾੜ ਕਰਕੇ ਸਿੱਧੇ ਤੌਰ `ਤੇ ਸਿੱਖ ਮਸਲਿਆਂ ਵਿਚ ਦਖ਼ਲਅੰਦਾਜੀ ਕਰ ਰਹੀ ਹੈ। ਜਿਸ ਨੂੰ ਕਿਸੇ ਵੀ ਕੀਮਤ `ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਸਿੱਖ ਗੁਰਦੁਆਰਾ ਸੋਧ ਬਿੱਲ ਪਾਸ ਕਰਨਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਹੈ। ਇਸ ਦੌਰਾਨ ਯੂਥ ਅਕਾਲੀ ਦਲ ਦੇ ਪ੍ਰਧਾਨ ਦਵਿੰਦਰ ਸਿੰਘ ਸੋਢੀ ਨੇ ਹਰਸਿਮਰਤ ਕੌਰ ਬਾਦਲ `ਤੇ ਵਰਦਿਆਂ ਕਿਹਾ ਕਿ ਅੱਜ ਜਦੋਂ ਪੰਜਾਬਵਾਸੀਆਂ ਨੇ ਬਾਦਲ ਦਲ ਨੂੰ ਪੂਰੀ ਤਰ੍ਹਾਂ ਨਾਕਾਰ ਦਿੱਤਾ ਹੈ ਤਾਂ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਪੰਥ, ਪੰਜਾਬ ਅਤੇ ਬੰਦੀ ਸਿੰਘ ਬਹੁਤ ਯਾਦ ਆ ਰਹੇ ਹਨ ਜਦਕਿ ਜਦੋਂ ਇਨ੍ਹਾਂ ਦੀ ਪੰਜਾਬ ਵਿਚ ਸਰਕਾਰ ਸੀ ਉਦੋਂ ਇਹ ਬੰਦੀ ਸਿੰਘਾਂ ਨੂੰ ਅਤਿਵਾਦੀ ਦੱਸਦੇ ਸਨ। ਸੋਢੀ ਨੇ ਕਿਹਾ ਕਿ ਬਾਦਲ ਦਲ ਨੂੰ ਅਜਿਹੇ ਦੋਹਰੇ ਮਾਪਦੰਡ ਅਪਣਾਉਣ ਤੋਂ ਬਾਜ਼ ਆਉਣਾ ਚਾਹੀਦਾ ਹੈ।
ਇਸ ਮੌਕੇ ਪਾਰਟੀ ਦੇ ਜਿ਼ਲ੍ਹਾ ਮੋਗਾ ਦੇ ਪ੍ਰਧਾਨ ਜਗਤਾਰ ਸਿੰਘ ਰਾਜੇਆਣਾ ਨੇ ਕਿਹਾ ਕਿ ਮੋਗਾ ਜਿ਼ਲ੍ਹਾ ਕਿਸੇ ਸਮੇਂ ਅਕਾਲੀ ਦਲ ਦਾ ਗੜ੍ਹ ਰਿਹਾ ਹੈ। ਸੁਖਬੀਰ ਸਿੰਘ ਬਾਦਲ ਦੀਆਂ ਪੰਥ ਵਿਰੋਧੀ ਨੀਤੀਆਂ ਕਾਰਨ ਪੰਥਕ ਸੋਚ ਦੇ ਧਾਰਨੀ ਲੋਕ ਅਕਾਲੀ ਦਲ ਤੋਂ ਪਾਸਾ ਵੱਟ ਗਏ ਹਨ। ਇਸ ਲਈ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਦੀ ਬੇਹੱਦ ਲੋੜ ਹੈ। ਇਸ ਮੌਕੇ ਸੀਨੀਅਰ ਆਗੂ ਸ.ਸਰਵਣ ਸਿੰਘ ਫਿਲੌਰ, ਸ.ਰਣਜੀਤ ਸਿੰਘ ਤਲਵੰਡੀ, ਸ.ਜਗਦੀਸ਼ ਸਿੰਘ ਗਰਚਾ, ਬੀਬੀ ਪਰਮਜੀਤ ਕੌਰ ਗੁਲਸ਼ਨ, ਸ.ਹਰਵੇਲ ਸਿੰਘ ਮਾਧੋਪੁਰ,ਸ. ਸੁਖਵਿੰਦਰ ਸਿੰਘ ਔਲਖ, ਮਾਸਟਰ ਜੌਹਰ ਸਿੰਘ, ਬੀਬੀ ਹਰਜੀਤ ਕੌਰ ਤਲਵੰਡੀ, ਸ.ਮਨਜੀਤ ਸਿੰਘ ਭੋਮਾ, ਸ.ਜਗਤਾਰ ਸਿੰਘ ਰਾਜੇਆਣਾ, ਸ.ਗੁਰਬਚਨ ਸਿੰਘ ਬਚੀ ਅਤੇ ਮੁਹੰਮਦ ਤੂਫੈਲ ਮਲਿਕ,ਸ.ਦਵਿੰਦਰ ਸਿੰਘ ਸੋਢੀ, ਸ.ਰਣਧੀਰ ਸਿੰਘ ਰੱਖੜਾ, ਸ.ਦਲਜੀਤ ਸਿੰਘ ਅਮਰਕੋਟ, ਸ.ਸਤਵਿੰਦਰਪਾਲ ਸਿੰਘ ਢੱਟ, ਸ.ਅਮਰਿੰਦਰ ਸਿੰਘ ਚੰਡੀਗੜ੍ਹ, ਸ. ਭੋਲਾ ਸਿੰਘ ਗਿੱਲਪਤੀ ਨੇ ਮੀਟਿੰਗ ਨੂੰ ਸੰਬੋਧਨ ਕੀਤਾ ਅਤੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ। ਇਸ ਦੌਰਾਨ ਵੱਡੀ ਗਿਣਤੀ ਵਿਚ ਪਾਰਟੀ ਦੇ ਅਹੁਦੇਦਾਰ ਵੀ ਮੌਜੂਦ ਸਨ। ਜਿਸ ਵਿਚ ਸ. ਦਮਨਵੀਰ ਸਿੰਘ ਫਿਲੌਰ, ਸ.ਜਗਰੂਪ ਸਿੰਘ ਘੱਲਕਲਾਂ,ਡਾ.ਮੇਜਰ ਸਿੰਘ,ਸ. ਸਤਿਗੁਰ ਸਿੰਘ ਨਮੋਲ,ਸ. ਪ੍ਰਿਤਪਾਲ ਸਿੰਘ ਹਾਂਡਾ, ਸ. ਮਨਜੀਤ ਸਿੰਘ ਬੱਪੀਆਣਾ,ਸ. ਸੁਖਮਨਦੀਪ ਸਿੰਘ ਡਿੰਪੀ, ਸ. ਮਨਜੀਤ ਸਿੰਘ ਮੱਲੇਵਾਲ, ਸ. ਗੁਰਜਿੰਦਰ ਸਿੰਘ ਗਰੇਵਾਲ, ਸ. ਦਲਜੀਤ ਸਿੰਘ ਅਮਰਕੋਟ, ਸ. ਹਰਪ੍ਰੀਤ ਸਿੰਘ ਗੁਰਮ,ਸ. ਸ਼ਮਿੰਦਰ ਸਿੰਘ ਮੁਕਤਸਰ, ਸ. ਗੁਰਦੇਵ ਸਿੰਘ ਵਿਰਕ, ਸ. ਕੁਲਦੀਪ ਸਿੰਘ ਸਿੱਧੂ, ਸ. ਜਗਦੀਪ ਸਿੰਘ ਹੈਪੀ ਮੋਗਾ, ਬੀਬੀ ਬਲਜੀਤ ਕੌਰ ਮੋਗਾ, ਮਾਸਟਰ ਆਤਮਾ ਸਿੰਘ ਮੋਗਾ,ਸ. ਹਰਮਨਜੀਤ ਸਿੰਘ ਗਿੱਲ, ਸ. ਰਮਨਦੀਪ ਸਿੰਘ ਗਿੱਲ ਜਗਰਾਓ ਅਤੇ ਸ. ਤੇਜਿੰਦਰ ਸਿੰਘ ਸਿਆਲ ਜਲੰਧਰ ਆਦਿ ਸ਼ਾਮਿਲ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

LPG ਸਪਲਾਈ ਸੰਕਟ ? ਪੰਜਾਬ ਵਿੱਚ ਫਿਰ ਤੋਂ ਮਿਲੇਗਾ ‘ਮਿੱਟੀ ਦਾ ਤੇਲ’

LPG ਸਪਲਾਈ ਸੰਕਟ ? ਪੰਜਾਬ ਵਿੱਚ ਫਿਰ ਤੋਂ ਮਿਲੇਗਾ ‘ਮਿੱਟੀ ਦਾ ਤੇਲ’

by Ranjit Singh
March 14, 2026
0

LPG ਸਪਲਾਈ ਸੰਕਟ ? ਪੰਜਾਬ ਵਿੱਚ ਫਿਰ ਤੋਂ ਮਿਲੇਗਾ 'ਮਿੱਟੀ ਦਾ ਤੇਲ' - ਕੇਂਦਰ ਸਰਕਾਰ ਨੇ 'ਮਿੱਟੀ ਦੇ ਤੇਲ' ਦਾ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
March 14, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਮਾਰਚ 2026 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ...

Punjab Weather: ਅੱਜ ਤੋਂ ਪੰਜਾਬ ‘ਚ ਬਦਲੇਗਾ ਮੌਸਮ: ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

Punjab Weather: ਅੱਜ ਤੋਂ ਪੰਜਾਬ ‘ਚ ਬਦਲੇਗਾ ਮੌਸਮ: ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

by Ranjit Singh
March 14, 2026
0

Punjab Weather: ਅੱਜ ਤੋਂ ਪੰਜਾਬ 'ਚ ਬਦਲੇਗਾ ਮੌਸਮ: ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਚੰਡੀਗੜ੍ਹ, 14 ਮਾਰਚ 2025 (ਵਿਸ਼ਵ ਵਾਰਤਾ) –...

Cricket: ਕ੍ਰਿਕਟਰ ਕੁਲਦੀਪ ਯਾਦਵ ਅੱਜ ਬੱਝਣਗੇ ਵਿਆਹ ਦੇ ਬੰਧਨ ‘ਚ

Cricket: ਕ੍ਰਿਕਟਰ ਕੁਲਦੀਪ ਯਾਦਵ ਅੱਜ ਬੱਝਣਗੇ ਵਿਆਹ ਦੇ ਬੰਧਨ ‘ਚ

by Ranjit Singh
March 14, 2026
0

Cricket: ਕ੍ਰਿਕਟਰ ਕੁਲਦੀਪ ਯਾਦਵ ਅੱਜ ਬੱਝਣਗੇ ਵਿਆਹ ਦੇ ਬੰਧਨ 'ਚ ਮਸੂਰੀ, 14 ਮਾਰਚ 2025 (ਵਿਸ਼ਵ ਵਾਰਤਾ) – ਕ੍ਰਿਕਟਰ ਕੁਲਦੀਪ ਯਾਦਵ...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 