• Latest
  • Trending
ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਚ ਪੰਥ ਤੇ ਪੰਜਾਬ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਤੇ ਜ਼ੋਰ

ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਚ ਪੰਥ ਤੇ ਪੰਜਾਬ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਤੇ ਜ਼ੋਰ

3 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

30 minutes ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

48 minutes ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

1 hour ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

2 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 hours ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

3 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

3 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

4 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

4 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

5 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਚ ਪੰਥ ਤੇ ਪੰਜਾਬ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਤੇ ਜ਼ੋਰ

August 18, 2023
in ਸਿਆਸੀ, ਖਬਰਾਂ, ਪੰਜਾਬ
ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਚ ਪੰਥ ਤੇ ਪੰਜਾਬ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਤੇ ਜ਼ੋਰ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਪੰਥਕ ਸੋਚ ਦੇ ਧਾਰਨੀਆਂ ਨੂੰ ਇਕ ਪਲੇਟਫਾਰਮ ਤੇ ਇਕਜੁੱਟ ਹੋਣ ਦਾ ਸੱਦਾ

ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਚ ਪੰਥ ਤੇ ਪੰਜਾਬ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਤੇ ਜ਼ੋਰ

ਮੋਗਾ, 16 ਅਗਸਤ 2023 (ਵਿਸ਼ਵ ਵਾਰਤਾ)-: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਪਾਰਟੀ ਦੇ ਸਮੂਹ ਅਹੁਦੇਦਾਰਾਂ ਦੀ ਇਕ ਹੰਗਾਮੀ ਮੀਟਿੰਗ ਮੋਗਾ ਵਿਖੇ ਹੋਈ। ਜਿਸ ਵਿਚ ਸਿੱਖ ਪੰਥ ਅਤੇ ਪੰਜਾਬ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਪੰਥਕ ਸੋਚ ਤੇ ਧਾਰਨੀਆਂ ਨੂੰ ਇਕ ਪਲੇਟਫਾਰਮ ਤੇ ਇੱਕਜੁਟ ਹੋਣ ਦਾ ਸੱਦਾ ਦਿੱਤਾ ਗਿਆ ਅਤੇ ਸਮੁੱਚੇ ਪੰਜਾਬ ਵਿਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੀਟਿੰਗ ਵਿੱਚ ਪਾਰਟੀ ਵੱਲੋਂ ਪਿੰਡ ਲੌਂਗੋਵਾਲ ਵਿਖੇ ਮਹਾਨ ਸ਼ਹੀਦ ਸੰਤ ਹਰਚੰਦ ਸਿੰਘ ਲੌਗੋਵਾਲ ਦੀ 20 ਅਗਸਤ ਨੂੰ ਕਰਵਾਏ ਜਾ ਰਹੇ ਬਰਸੀਂ ਸਮਾਗਮ ਬਾਰੇ ਵੀ ਚਰਚਾ ਕੀਤੀ ਗਈ। ਇਸ ਦੌਰਾਨ ਪ੍ਰੈਸ ਨੂੰ ਜਾਰੀ ਬਿਆਨ ਵਿਚ ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸਿੱਖ ਸੰਸਥਾਵਾਂ ਨੂੰ ਬਾਦਲ ਪਰਿਵਾਰ ਤੋਂ ਆਜ਼ਾਦ ਕਰਵਾ ਕੇ ਉਹਨਾਂ ਦੀ ਸੇਵਾ ਸੰਭਾਲ ਪੰਥਕ ਭਾਵਨਾ ਰੱਖਣ ਵਾਲੇ ਗੁਰਸਿੱਖਾਂ ਨੂੰ ਸੌਪਣਾ ਹੀ ਸਾਡਾ ਮੁੱਖ ਮੰਤਵ ਹੈ। ਇਸ ਲਈ ਅਜੋਕੇ ਸਮੇਂ ਵਿਚ ਸਿੱਖ ਪੰਥ ਅਤੇ ਪੰਜਾਬ ਦੀ ਬਿਹਤਰੀ ਲਈ ਸਾਰੀਆਂ ਪੰਥਕ ਧਿਰਾਂ ਦਾ ਇੱਕਜੁੱਟ ਹੋਣਾ ਬੇਹੱਦ ਲਾਜ਼ਮੀ ਹੈ। ਇਸ ਮੌਕੇ ਸਮੁੱਚੀ ਲੀਡਰਸ਼ਿਪ ਨੇ ਇਕੋ ਆਵਾਜ਼ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਬਾਦਲ ਪਰਿਵਾਰ ਦਾ ਗਲਬਾ ਪੂਰਨ ਤੌਰ `ਤੇ ਖਤਮ ਕਰਨ ਲਈ ਪੰਥ ਦਰਦੀਆਂ ਨੂੰ ਅਪੀਲ ਕੀਤੀ ਕਿ ਉਹ ਪੰਥ ਅਤੇ ਪੰਜਾਬ ਵਿਰੋਧੀ ਬਾਦਲ ਪਰਿਵਾਰ ਨੂੰ ਛੱਡ ਕੇ ਅਕਾਲੀ ਦਲ ਦੇ ਅਸਲ ਸਿਧਾਂਤਾਂ ਦਾ ਪਹਿਰਾ ਦੇਣ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਿਲ ਹੋਣ। ਜਿਸ ਨਾਲ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਅਤੇ ਪੰਥ ਦੀ ਨੁਮਾਇੰਦਾ ਜਥੇਬੰਦੀ ਬਣਾਇਆ ਜਾ ਸਕੇ। ਸੁਖਦੇਵ ਸਿੰਘ ਢੀਂਡਸਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ `ਤੇ ਹਮਲਾ ਬੋਲਦਿਆਂ ਕਿਹਾ ਕਿ ਮਾਨ ਸਰਕਾਰ ਵਲੋਂ ਅਮਨ ਕਾਨੂੰਨ ਕਾਇਮ ਰੱਖਣ ਦੇ ਬਹਾਨੇ ਅਪਣੀ ਦਮਨਕਾਰੀ ਨੀਤੀਆਂ ਲਾਗੂ ਕਰਕੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਸੰਗੀਨ ਝੂਠੇ ਮੁਕੱਦਿਆਂ ਵਿਚ ਫਸਾਇਆ ਗਿਆ ਹੈ। ਇਸ ਤੋਂ ਇਲਾਵਾ ਮਾਨ ਸਰਕਾਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਅਤੇ ਸਿੱਖ ਗੁਰਦੁਆਰਾ ਐਕਟ 1925 ਵਿਚ ਛੇੜਛਾੜ ਕਰਕੇ ਸਿੱਧੇ ਤੌਰ `ਤੇ ਸਿੱਖ ਮਸਲਿਆਂ ਵਿਚ ਦਖ਼ਲਅੰਦਾਜੀ ਕਰ ਰਹੀ ਹੈ। ਜਿਸ ਨੂੰ ਕਿਸੇ ਵੀ ਕੀਮਤ `ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਸਿੱਖ ਗੁਰਦੁਆਰਾ ਸੋਧ ਬਿੱਲ ਪਾਸ ਕਰਨਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਹੈ। ਇਸ ਦੌਰਾਨ ਯੂਥ ਅਕਾਲੀ ਦਲ ਦੇ ਪ੍ਰਧਾਨ ਦਵਿੰਦਰ ਸਿੰਘ ਸੋਢੀ ਨੇ ਹਰਸਿਮਰਤ ਕੌਰ ਬਾਦਲ `ਤੇ ਵਰਦਿਆਂ ਕਿਹਾ ਕਿ ਅੱਜ ਜਦੋਂ ਪੰਜਾਬਵਾਸੀਆਂ ਨੇ ਬਾਦਲ ਦਲ ਨੂੰ ਪੂਰੀ ਤਰ੍ਹਾਂ ਨਾਕਾਰ ਦਿੱਤਾ ਹੈ ਤਾਂ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਪੰਥ, ਪੰਜਾਬ ਅਤੇ ਬੰਦੀ ਸਿੰਘ ਬਹੁਤ ਯਾਦ ਆ ਰਹੇ ਹਨ ਜਦਕਿ ਜਦੋਂ ਇਨ੍ਹਾਂ ਦੀ ਪੰਜਾਬ ਵਿਚ ਸਰਕਾਰ ਸੀ ਉਦੋਂ ਇਹ ਬੰਦੀ ਸਿੰਘਾਂ ਨੂੰ ਅਤਿਵਾਦੀ ਦੱਸਦੇ ਸਨ। ਸੋਢੀ ਨੇ ਕਿਹਾ ਕਿ ਬਾਦਲ ਦਲ ਨੂੰ ਅਜਿਹੇ ਦੋਹਰੇ ਮਾਪਦੰਡ ਅਪਣਾਉਣ ਤੋਂ ਬਾਜ਼ ਆਉਣਾ ਚਾਹੀਦਾ ਹੈ।
ਇਸ ਮੌਕੇ ਪਾਰਟੀ ਦੇ ਜਿ਼ਲ੍ਹਾ ਮੋਗਾ ਦੇ ਪ੍ਰਧਾਨ ਜਗਤਾਰ ਸਿੰਘ ਰਾਜੇਆਣਾ ਨੇ ਕਿਹਾ ਕਿ ਮੋਗਾ ਜਿ਼ਲ੍ਹਾ ਕਿਸੇ ਸਮੇਂ ਅਕਾਲੀ ਦਲ ਦਾ ਗੜ੍ਹ ਰਿਹਾ ਹੈ। ਸੁਖਬੀਰ ਸਿੰਘ ਬਾਦਲ ਦੀਆਂ ਪੰਥ ਵਿਰੋਧੀ ਨੀਤੀਆਂ ਕਾਰਨ ਪੰਥਕ ਸੋਚ ਦੇ ਧਾਰਨੀ ਲੋਕ ਅਕਾਲੀ ਦਲ ਤੋਂ ਪਾਸਾ ਵੱਟ ਗਏ ਹਨ। ਇਸ ਲਈ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਦੀ ਬੇਹੱਦ ਲੋੜ ਹੈ। ਇਸ ਮੌਕੇ ਸੀਨੀਅਰ ਆਗੂ ਸ.ਸਰਵਣ ਸਿੰਘ ਫਿਲੌਰ, ਸ.ਰਣਜੀਤ ਸਿੰਘ ਤਲਵੰਡੀ, ਸ.ਜਗਦੀਸ਼ ਸਿੰਘ ਗਰਚਾ, ਬੀਬੀ ਪਰਮਜੀਤ ਕੌਰ ਗੁਲਸ਼ਨ, ਸ.ਹਰਵੇਲ ਸਿੰਘ ਮਾਧੋਪੁਰ,ਸ. ਸੁਖਵਿੰਦਰ ਸਿੰਘ ਔਲਖ, ਮਾਸਟਰ ਜੌਹਰ ਸਿੰਘ, ਬੀਬੀ ਹਰਜੀਤ ਕੌਰ ਤਲਵੰਡੀ, ਸ.ਮਨਜੀਤ ਸਿੰਘ ਭੋਮਾ, ਸ.ਜਗਤਾਰ ਸਿੰਘ ਰਾਜੇਆਣਾ, ਸ.ਗੁਰਬਚਨ ਸਿੰਘ ਬਚੀ ਅਤੇ ਮੁਹੰਮਦ ਤੂਫੈਲ ਮਲਿਕ,ਸ.ਦਵਿੰਦਰ ਸਿੰਘ ਸੋਢੀ, ਸ.ਰਣਧੀਰ ਸਿੰਘ ਰੱਖੜਾ, ਸ.ਦਲਜੀਤ ਸਿੰਘ ਅਮਰਕੋਟ, ਸ.ਸਤਵਿੰਦਰਪਾਲ ਸਿੰਘ ਢੱਟ, ਸ.ਅਮਰਿੰਦਰ ਸਿੰਘ ਚੰਡੀਗੜ੍ਹ, ਸ. ਭੋਲਾ ਸਿੰਘ ਗਿੱਲਪਤੀ ਨੇ ਮੀਟਿੰਗ ਨੂੰ ਸੰਬੋਧਨ ਕੀਤਾ ਅਤੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ। ਇਸ ਦੌਰਾਨ ਵੱਡੀ ਗਿਣਤੀ ਵਿਚ ਪਾਰਟੀ ਦੇ ਅਹੁਦੇਦਾਰ ਵੀ ਮੌਜੂਦ ਸਨ। ਜਿਸ ਵਿਚ ਸ. ਦਮਨਵੀਰ ਸਿੰਘ ਫਿਲੌਰ, ਸ.ਜਗਰੂਪ ਸਿੰਘ ਘੱਲਕਲਾਂ,ਡਾ.ਮੇਜਰ ਸਿੰਘ,ਸ. ਸਤਿਗੁਰ ਸਿੰਘ ਨਮੋਲ,ਸ. ਪ੍ਰਿਤਪਾਲ ਸਿੰਘ ਹਾਂਡਾ, ਸ. ਮਨਜੀਤ ਸਿੰਘ ਬੱਪੀਆਣਾ,ਸ. ਸੁਖਮਨਦੀਪ ਸਿੰਘ ਡਿੰਪੀ, ਸ. ਮਨਜੀਤ ਸਿੰਘ ਮੱਲੇਵਾਲ, ਸ. ਗੁਰਜਿੰਦਰ ਸਿੰਘ ਗਰੇਵਾਲ, ਸ. ਦਲਜੀਤ ਸਿੰਘ ਅਮਰਕੋਟ, ਸ. ਹਰਪ੍ਰੀਤ ਸਿੰਘ ਗੁਰਮ,ਸ. ਸ਼ਮਿੰਦਰ ਸਿੰਘ ਮੁਕਤਸਰ, ਸ. ਗੁਰਦੇਵ ਸਿੰਘ ਵਿਰਕ, ਸ. ਕੁਲਦੀਪ ਸਿੰਘ ਸਿੱਧੂ, ਸ. ਜਗਦੀਪ ਸਿੰਘ ਹੈਪੀ ਮੋਗਾ, ਬੀਬੀ ਬਲਜੀਤ ਕੌਰ ਮੋਗਾ, ਮਾਸਟਰ ਆਤਮਾ ਸਿੰਘ ਮੋਗਾ,ਸ. ਹਰਮਨਜੀਤ ਸਿੰਘ ਗਿੱਲ, ਸ. ਰਮਨਦੀਪ ਸਿੰਘ ਗਿੱਲ ਜਗਰਾਓ ਅਤੇ ਸ. ਤੇਜਿੰਦਰ ਸਿੰਘ ਸਿਆਲ ਜਲੰਧਰ ਆਦਿ ਸ਼ਾਮਿਲ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

by Ranjit Singh
November 12, 2026
0

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਗ੍ਰਹਿ ਮੰਤਰਾਲੇ ਨੇ ਭਾਰਤ ਦੀ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

by Ankit
4 weeks ago
0

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 