ਸੁਖਪਾਲ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ
ਸ਼ੋਸ਼ਲ ਮੀਡੀਆ ਤੇ ਜਾਣਕਾਰੀ ਕੀਤੀ ਸਾਂਝੀ
ਚੰਡੀਗੜ੍ਹ,16ਫਰਵਰੀ(ਵਿਸ਼ਵ ਵਾਰਤਾ) ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਜੋ ਕਿ NDPS ਐਕਟ ਦੇ ਤਹਿਤ ਦਰਜ ਹੋਏ ਕੇਸ ਦਾ ਸਾਹਮਣਾ ਕਰ ਰਹੇ ਸਨ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਵੱਲੋਂ ਸੁਖਪਾਲ ਸਿੰਘ ਖਹਿਰ ਵਿਰੁੱਧ ਚੱਲ ਰਹੇ ਐਨਡੀਪੀਐਸ ਐਕਟ ਤਹਿਤ ਕੇਸ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸੁਖਪਾਲ ਸਿੰਘ ਖਹਿਰਾ ਨੇ ਖੁਦ ਸੋਸ਼ਲ ਮੀਡੀਆ ਨੇ ਸਾਂਝੀ ਕੀਤੀ ਹੈ।
I’m indebted to almighty waheguru & people of PB as Hon’ble Supreme Court has quashed blatantly false summons against me in Ndps case by Fazilka court in 2017.The Ed case will also fall flat with this order.Its a tight wrap against all who conspired to eliminate me. @INCIndia pic.twitter.com/y3du7EZTtA
— Sukhpal Singh Khaira (@SukhpalKhaira) February 16, 2023
ਆਪਣੀ ਪੋਸਟ ਵਿੱਚ ਸੁਖਪਾਲ ਖਹਿਰਾ ਨੇ ਅਦਾਲਤ ਦੇ ਹੁਕਮਾਂ ਦੀ ਕਾਪੀ ਵੀ ਸਾਂਝੀ ਕੀਤੀ ਹੈ। ਉਹਨਾਂ ਨੇ ਆਪਣੀ ਪੋਸਟ ਵਿੱਚ ਲਿਖਿਆ “ਮੈਂ ਸਰਬਸ਼ਕਤੀਮਾਨ ਵਾਹਿਗੁਰੂ ਅਤੇ ਪੰਜਾਬ ਦੇ ਲੋਕਾਂ ਦਾ ਰਿਣੀ ਹਾਂ ਕਿਉਂਕਿ ਮਾਨਯੋਗ ਸੁਪਰੀਮ ਕੋਰਟ ਨੇ 2017 ਵਿੱਚ ਫਾਜ਼ਿਲਕਾ ਦੀ ਅਦਾਲਤ ਦੁਆਰਾ ਐਨਡੀਪੀਐਸ ਕੇਸ ਵਿੱਚ ਮੇਰੇ ਵਿਰੁੱਧ ਝੂਠੇ ਸੰਮਨਾਂ ਨੂੰ ਰੱਦ ਕਰ ਦਿੱਤਾ ਹੈ। ਹੁਣ ਇਸ ਹੁਕਮ ਪਿੱਛੋਂ ਈਡੀ ਕੇਸ ਵੀ ਖ਼ਤਮ ਹੋ ਜਾਵੇਗਾ। ਇਹ ਉਨ੍ਹਾਂ ਸਾਰਿਆਂ ਦੇ ਵਿਰੁੱਧ ਇੱਕ ਸਖ਼ਤ ਕਾਰਵਾਈ ਹੈ ਜਿਨ੍ਹਾਂ ਨੇ ਮੈਨੂੰ ਖਤਮ ਕਰਨ ਦੀ ਸਾਜ਼ਿਸ਼ ਰਚੀ ਸੀ।”























