• Latest
  • Trending
ਸੁਖਪਾਲ ਖਹਿਰਾ ਨੇ ਆਪਣਾ ਅਸਤੀਫਾ ਵਾਪਿਸ ਲੈਣ ਨੂੰ ਠਹਿਰਾਇਆ ਜਾਇਜ 

ਸੁਖਪਾਲ ਖਹਿਰਾ ਨੇ ਆਪਣਾ ਅਸਤੀਫਾ ਵਾਪਿਸ ਲੈਣ ਨੂੰ ਠਹਿਰਾਇਆ ਜਾਇਜ 

7 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

4 hours ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

5 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

5 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

5 hours ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

5 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

7 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

9 hours ago
Hindi News
English News
Sunday, November 15, 2026
No Result
View All Result
16 °c
Chandigarh
21 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਪਾਲ ਖਹਿਰਾ ਨੇ ਆਪਣਾ ਅਸਤੀਫਾ ਵਾਪਿਸ ਲੈਣ ਨੂੰ ਠਹਿਰਾਇਆ ਜਾਇਜ 

October 22, 2019
in ਪੰਜਾਬ
ਸੁਖਪਾਲ ਖਹਿਰਾ ਨੇ ਆਪਣਾ ਅਸਤੀਫਾ ਵਾਪਿਸ ਲੈਣ ਨੂੰ ਠਹਿਰਾਇਆ ਜਾਇਜ 

ਸੁਖਪਾਲ ਖਹਿਰਾ ਨੇ ਆਪਣਾ ਅਸਤੀਫਾ ਵਾਪਿਸ ਲੈਣ ਨੂੰ ਠਹਿਰਾਇਆ ਜਾਇਜ 

ਚੰਡੀਗੜ੍ਹ, 22 ਅਕਤੂਬਰ – ਸੁਖਪਾਲ ਖਹਿਰਾ ਨੇ ਆਪਣਾ ਅਸਤੀਫਾ ਵਾਪਿਸ ਲੈਣ ਨੂੰ ਜਾਇਜ ਠਹਿਰਾਇਆ ਕਿਉਂਕਿ ਪਾਰਟੀ ਵਿੱਚੋਂ ਉਹਨਾਂ ਨੂੰ ਜੁਬਾਨੀ ਸਸਪੈਂਡ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਜੁਬਾਨੀ ਹੀ ਦੱਸਿਆ ਗਿਆ ਸੀ ਕਿ ਉਹਨਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ।
ਸਪੀਕਰ ਵਿਧਾਨ ਸਭਾ ਨੂੰ ਦਿੱਤਾ ਐਮ.ਐਲ.ਏ ਦਾ ਅਸਤੀਫਾ ਅੱਜ ਵਾਪਿਸ ਲੈਂਦੇ ਹੋਏ ਖਹਿਰਾ ਨੇ ਆਪਣੇ ਇਸ ਕਦਮ ਨੂੰ ਇਹ ਕਹਿੰਦੇ ਹੋਏ ਜਾਇਜ ਠਹਿਰਾਇਆ ਕਿ ਉਹਨਾਂ ਨੂੰ ਆਮ ਆਦਮੀ ਪਾਰਟੀ ਵਿੱਚੋਂ ਬਾਹਰ ਕੱਢੇ ਜਾਣ ਸਮੇਂ ਕੇਜਰੀਵਾਲ ਨੇ ਇੱਕ ਤਾਨਾਸ਼ਾਹ ਵਜੋਂ ਕਾਰਵਾਈ ਕੀਤੀ ਅਤੇ ਆਪਣੇ ਹੀ ਬਣਾਏ ਸੰਵਿਧਾਨ ਨੂੰ ਮੁਕੰਮਲ ਤੋਰ ਉੱਪਰ ਛਿੱਕੇ ਉੱਤੇ ਟੰਗਿਆ।
ਖਹਿਰਾ ਨੇ ਕਿਹਾ ਕਿ ਪਾਰਟੀ ਦੇ ਦੋਫਾੜ ਹੋਣ ਦਾ ਅਸਲ ਜਿੰਮੇਵਾਰ ਖੁਦ ਕੇਜਰੀਵਾਲ ਹੀ ਸੀ ਜਦ ਉਸ ਨੇ ਡਰੱਗ ਮਾਫੀਆ ਬਿਕਰਮ ਮਜੀਠੀਆ ਉੱਪਰ ਲਗਾਏ ਗਏ ਆਪਣੇ ਡਰੱਗ ਇਲਜਾਮਾਂ ਦੀ ਕਾਇਰਤਾ ਭਰਪੂਰ ਮੁਆਫੀ ਮੰਗੀ ਸੀ। ਖਹਿਰਾ ਨੇ ਕਿਹਾ ਕਿ ਜਦ ਉਹਨਾਂ ਅਤੇ ਹੋਰਨਾਂ ਨੇ ਇਸ ਬੁਜਦਿਲੀ ਦਾ ਵਿਰੋਧ ਕੀਤਾ ਤਾਂ ਕੇਜਰੀਵਾਲ ਉਹਨਾਂ ਅਤੇ ਹੋਰਨਾਂ ਵਿਧਾਇਕਾਂ ਖਿਲਾਫ ਬਦਲਾ ਲਊ ਕਾਰਵਾਈ ਕਰਨ ਲਗ ਪਿਆ।
ਇਸ ਲਈ ਕੇਜਰੀਵਾਲ ਨੇ ਪਾਰਟੀ ਦੇ ਸੰਵਿਧਾਨਕਾਰ ਵਿੰਗ ਦੀ ਮੀਟਿੰਗ ਸੰਮਨ ਕੀਤੇ ਬਿਨਾਂ ਹੀ ਗੈਰਸੰਵਿਧਾਨਕ ਢੰਗ ਨਾਲ 26 ਜੁਲਾਈ 2018 ਨੂੰ ਟਵਿੱਟਰ ਦੇ ਰਾਹੀ ਉਹਨਾਂ ਨੂੰ ਵਿਰੋਧੀ ਧਿਰ ਨੇਤਾ ਤੋਂ ਹਟਾ ਦਿੱਤਾ। ਖਹਿਰਾ ਨੇ ਕਿਹਾ ਕਿ ਇਸ ਗੈਰਸੰਵਿਧਾਨਕ ਕਦਮ ਨੇ ਸਿੱਧ ਕਰ ਦਿੱਤਾ ਕਿ ਕੇਜਰੀਵਾਲ ਇੱਕ ਤਾਨਾਸ਼ਾਹ ਵਜੋਂ ਕੰਮ ਕਰਦਾ ਹੈ ਅਤੇ ਨਾ ਕਿ ਇੱਕ ਇੱਕ ਡੈਮੋਕ੍ਰੇਟ ਵਜੋਂ।
ਖਹਿਰਾ ਨੇ ਕਿਹਾ ਕਿ ਵਿਚਾਰਧਾਰਕ ਮੱਤਭੇਦਾਂ ਉੱਪਰ ਸਾਡਾ ਵਿਰੋਧ ਨਾ ਹਜਮ ਕਰ ਸਕਣ ਵਾਲੇ ਕੇਜਰੀਵਾਲ ਨੇ ਮੁੜ ਫਿਰ ਤਾਨਾਸ਼ਾਹੀ ਰੂਪ ਦਿਖਾਉਂਦੇ ਹੋਏ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਮੈਨੂੰ ਅਤੇ ਐਮ.ਐਲ.ਏ ਕੰਵਰ ਸੰਧੂ ਨੂੰ 3 ਨਵੰਬਰ 2018 ਨੂੰ ਪਾਰਟੀ ਤੋਂ ਸਸਪੈਂਡ ਕਰ ਦਿੱਤਾ, ਜੋ ਕਿ ਬਿਨਾਂ ਪਾਰਟੀ ਦੇ ਸੰਵਿਧਾਨ ਦੀ ਪਾਲਣਾ ਕੀਤੇ ਮੂੰਹ ਜੁਬਾਨੀ ਕੀਤਾ ਗਿਆ। ਉਹਨਾਂ ਕਿਹਾ ਕਿ ਉਹਨਾਂ ਨੂੰ ਸਸਪੈਂਡ ਕੀਤੇ ਜਾਣ ਬਾਰੇ ਇਲੈਕਟ੍ਰੋਨਿਕ ਅਤੇ ਪ੍ਰਿੰਟ ਮੀਡੀਆ ਤੋਂ ਹੀ ਪਤਾ ਲੱਗਿਆ ਅਤੇ ਉਹਨਾਂ ਨੂੰ ਨਾ ਤਾਂ ਮਾਮਲੇ ਵਿੱਚ ਆਪਣਾ ਪੱਖ ਰੱਖਣ ਦਾ ਮੋਕਾ ਦਿੱਤਾ ਗਿਆ ਨਾ ਹੀ ਕੋਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਅਤੇ ਨਾ ਹੀ ਉਹਨਾਂ ਨੂੰ ਸਸਪੈਂਡ ਕੀਤੇ ਜਾਣ ਬਾਰੇ ਲਿਖਤੀ ਰੂਪ ਵਿੱਚ ਕੁਝ ਦੱਸਿਆ ਗਿਆ।
ਖਹਿਰਾ ਨੇ ਕਿਹਾ ਕਿ ਇਸੇ ਤਰਾਂ ਹੀ ਬਾਅਦ ਵਿੱਚ ਇੱਕ ਪਾਰਟੀ ਆਗੂ ਨੇ ਉਹਨਾਂ ਨੂੰ ਜਾਣਕਾਰੀ ਦਿੱਤੀ ਕਿ ਉਹਨਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ ਅਤੇ ਉਹ ਕਿਤੇ ਵੀ ਜਾਣ ਲਈ ਅਜਾਦ ਹਨ।
ਖਹਿਰਾ ਨੇ ਕੇਜਰੀਵਾਲ ਨੂੰ ਚੁਣੋਤੀ ਦਿੱਤੀ ਕਿ ਉਹਨਾਂ ਵੱਲੋਂ ਸਸਪੈਂਸ਼ਨ ਆਰਡਰ ਪ੍ਰਾਪਤ ਕੀਤੇ ਜਾਣ ਦੀ ਇੱਕ ਵੀ ਰਸੀਦ ਦਿਖਾ ਦੇਣ। ਖਹਿਰਾ ਨੇ ਕਿਹਾ ਕਿ ਹੁਣ ਕੇਜਰੀਵਾਲ ਅਤੇ ਉਸ ਦਾ ਖੁਸ਼ਾਮਦੀਆਂ ਦਾ ਟੋਲਾ ਉਹਨਾਂ ਨੂੰ ਅਤੇ ਕੰਵਰ ਸੰਧੂ ਨੂੰ ਸਸਪੈਂਡ ਕੀਤੇ ਜਾਣ ਦੇ ਗੈਰਕਾਨੂੰਨੀ ਅਤੇ ਗੈਰਸੰਵਿਧਾਨਕ ਕਦਮ ਨੂੰ ਜਾਇਜ ਠਹਿਰਾਉਣ ਲਈ ਫਰਜੀ ਰਿਕਾਰਡ ਤਿਆਰ ਕਰਨਗੇ।
ਖਹਿਰਾ ਨੇ ਕਿਹਾ ਕਿ ਕੇਜਰੀਵਾਲ ਦਾ ਤਾਨਾਸ਼ਾਹੀ ਅਤੇ ਡਰਪੋਕ ਚਿਹਰਾ ਬਾਰ ਬਾਰ ਲੋਕਾਂ ਸਾਹਮਣੇ ਨੰਗਾ ਹੋਇਆ ਹੈ ਅਤੇ ਇਹ ਹੀ ਮੁੱਖ ਤੋਰ ਉੱਪਰ ਕਾਰਨ ਹੈ ਕਿ ਆਮ ਆਦਮੀ ਪਾਰਟੀ ਨੂੰ ਖੜਾ ਕਰਨ ਵਾਲੇ ਪ੍ਰਸ਼ਾਂਤ ਭੂਸ਼ਣ, ਯੋਗੇਂਦਰ ਯਾਦਵ, ਕੁਮਾਰ ਵਿਸ਼ਵਾਸ, ਐਚ.ਐਸ.ਫੂਲਕਾ, ਛੋਟੇਪੁਰ, ਗੁਰਪ੍ਰੀਤ ਘੁੱਗੀ, ਡਾ.ਗਾਂਧੀ ਆਦਿ ਵਰਗੇ ਸਾਰੇ ਪ੍ਰਮੁੱਖ ਵਿਅਕਤੀਆਂ ਦਾ ਅਪਮਾਨ ਕੀਤਾ ਗਿਆ ਅਤੇ ਬਾਹਰ ਦਾ ਰਾਸਤਾ ਦਿਖਾ ਦਿੱਤਾ ਗਿਆ। ਖਹਿਰਾ ਨੇ ਕਿਹਾ ਕਿ ਕੇਜਰੀਵਾਲ ਦੋਗਲੇ ਚਿਹਰੇ ਵਾਲਾ ਵਿਅਕਤੀ ਹੈ ਅਤੇ ਕਦੇ ਵੀ ਯੂ ਟਰਨ ਲੈਣ ਵਿੱਚ ਸ਼ਰਮ ਮਹਿਸੂਸ ਨਹੀਂ ਕਰਦਾ ਚਾਹੇ ਬਿਕਰਮ ਮਜੀਠੀਆ ਤੋਂ ਮੁਆਫੀ ਮੰਗਣੀ ਹੋਵੇ ਜਾਂ ਗਠਜੋੜ ਲਈ ਕਾਂਗਰਸ ਦੇ ਤਰਲੇ ਮਾਰਨਾ ਹੋਵੇ ਜਾਂ ਇੱਕ ਪਾਸੇ ਦਿੱਲੀ ਵਾਸਤੇ ਪੂਰਨ ਰਾਜ ਦੇ ਦਰਜ਼ੇ ਦੀ ਮੰਗ ਕਰਦੇ ਹੋਏ ਜੰਮੂ ਕਸ਼ਮੀਰ ਨੂੰ ਦੋ ਹਿੱਸਿਆਂ ਵਿੱਚ ਵੰਡ ਕੇ ਯੂ.ਟੀ ਬਣਾਏ ਜਾਣ ਦੇ ਫੈਸਲੇ ਦੀ ਹਮਾਇਤ ਕਰਨਾ ਹੋਵੇ।
ਖਹਿਰਾ ਨੇ ਕਿਹਾ ਕਿ ਇਸ ਤੋਂ ਇਲਾਵਾ ਭੁਲੱਥ ਹਲਕੇ ਦੇ ਸੈਕੜਿਆਂ ਸਨਮਾਨਯੋਗ ਅਤੇ ਚੁਣੇ ਹੋਏ ਲੋਕਾਂ ਨੇ ਉਹਨਾਂ ਤੱਕ ਪਹੁੰਚ ਕੀਤੀ ਅਤੇ ਵਿਧਾਨ ਸਭਾ ਤੋਂ ਅਸਤੀਫਾ ਨਾ ਦੇਣ ਦੀ ਸਲਾਹ ਦਿੱਤੀ ਕਿਉਂਕਿ ਇਸ ਨਾਲ ਵੋਟਰਾਂ ਉੱਪਰ ਗੈਰਲੋੜੀਂਦੀ ਜਿਮਨੀ ਚੋਣ ਦਾ ਬੋਝ ਪਵੇਗਾ। ਖਹਿਰਾ ਨੇ ਕਿਹਾ ਕਿ ਇਹ ਖੁੱਲਾ ਭੇਤ ਹੈ ਕਿ ਸਰਕਾਰੀ ਖਜਾਨੇ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਨਾਲ ਨਾਲ ਇਹ ਜਿਮਨੀ ਚੋਣਾਂ ਸ਼ਰਾਬ, ਨਸ਼ਿਆਂ, ਪੈਸੇ ਆਦਿ ਦੀ ਸ਼ਰੇਆਮ ਦੁਰਵਰਤੋਂ ਕੀਤੇ ਜਾਣ ਨਾਲ ਮਾਹੋਲ ਨੂੰ ਵੀ ਖਰਾਬ ਕਰਦੀਆਂ ਹਨ।
ਇਸ ਲਈ ਖਹਿਰਾ ਨੇ ਕਿਹਾ ਕਿ ਆਪਣੀ ਲੀਗਲ ਟੀਮ, ਭੁਲੱਥ ਅਤੇ ਆਪਣੇ ਸਾਥੀਆਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਉਹਨਾਂ ਨੇ ਅਸਤੀਫੇ ਨੂੰ ਵਾਪਿਸ ਲੈਣ ਦਾ ਫੈਸਲਾ ਕੀਤਾ ਹੈ। ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਗੂ ਉਹਨਾਂ ਖਿਲਾਫ ਪੈਡਿੰਗ ਆਯੋਗ ਠਹਿਰਾਏ ਜਾਣ ਦੇ ਮਾਮਲੇ ਨੂੰ ਸਹੀ ਸਾਬਿਤ ਕਰਨ ਲਈ ਪੂਰੀ ਤਰਾਂ ਨਾਲ ਅਜਾਦ ਹਨ, ਅਤੇ ਇਹਨਾਂ ਤਾਨਾਸ਼ਾਹ ਲੋਕਾਂ ਨੂੰ ਸਹੀ ਸਮੇਂ ਉੱਪਰ ਦੇਣ ਵਾਸਤੇ ਉਹਨਾਂ ਕੋਲ ਢੁੱਕਵਾਂ ਜਵਾਬ ਹੈ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ

Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ

by Ranjit Singh
2 weeks ago
0

Punjab Weather: ਅੱਜ ਤੋਂ ਸੂਬੇ 'ਚ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਅੱਜ 29 ਅਕਤੂਬਰ ਤੋਂ ਪੰਜਾਬ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 