ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੇ 2 ਰਾਜ ਸਭਾ ਮੈਂਬਰਾਂ ਤੇ ਲਗਾਏ ਪੰਚਾਇਤੀ ਜ਼ਮੀਨਾਂ ਦੱਬਣ ਦੇ ਇਲਜ਼ਾਮ
ਚੰਡੀਗੜ੍ਹ,10 ਅਗਸਤ(ਵਿਸ਼ਵ ਵਾਰਤਾ)- ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਆਮ ਆਦਮੀ ਪਾਰਟੀ ਦੇ 2 ਰਾਜ ਸਭਾ ਮੈਂਬਰਾਂ ‘ਤੇ ਪੰਚਾਇਤੀ ਜ਼ਮੀਨਾਂ ‘ਤੇ ਕਬਜ਼ਾ ਕਰਨ ਦੇ ਇਲਜ਼ਾਮ ਲਾਏ ਹਨ। ਖਹਿਰਾ ਨੇ ਵਾਤਾਵਰਨ ਪ੍ਰੇਮੀ ਬਲਬੀਰ ਸਿੰਘ ਸੀਚੇਵਾਲ ‘ਤੇ ਕਪੂਰਥਲਾ ਜ਼ਿਲ੍ਹੇ ਦੇ ਦੋ ਪਿੰਡਾਂ ਦੀ 21 ਏਕੜ ਪੰਚਾਇਤੀ ਜ਼ਮੀਨ ‘ਤੇ ਗੈਰ ਕਾਸ਼ਤਕਾਰ ਵਜੋਂ ਕਬਜ਼ਾ ਕਰਨ ਦੇ ਇਲਜ਼ਾਮ ਲਾਏ ਹਨ। ਇਸ ਦੇ ਨਾਲ ਹੀ ਕਾਂਗਰਸੀ ਆਗੂ ਨੇ ‘ਆਪ’ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ‘ਤੇ ਵੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਲਈ ਜ਼ਮੀਨ ਦੱਬਣ ਦੇ ਇਲਜ਼ਾ ਲਗਾਏ ਹਨ। ਇਸ ਦੇ ਨਾਲ ਹੀ ਖਹਿਰਾ ਨੇ ਦੱਸਿਆ ਕਿ ਇਸ ਬਾਬਤ ਉਹਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਿੱਠੀ ਲਿਖ ਕੇ ਉਕਤ ਦੋਵਾਂ ਰਾਜ ਸਭਾ ਮੈਂਬਰਾਂ ਕੋਲੋਂ ਜ਼ਮੀਨਾਂ ਛੁੱਡਵਾਉਣ ਅਤੇ ਬਣਦੀ ਕਰਵਾਈ ਦੀ ਮੰਗ ਵੀ ਕੀਤੀ ਹੈ।