‘ਆਪ’ ਤੋਂ ਬਾਗੀ ਵਿਧਾਇਕਾਂ ਦੇ ਅਸਤੀਫੇ ਮਨਜ਼ੂਰ ਹੋਣੇ ਹੋਏ ਸ਼ੁਰੂ
ਸੁਖਪਾਲ ਸਿੰਘ ਖਹਿਰਾ ਦਾ ਅਸਤੀਫਾ ਵਿਧਾਨ ਸਭਾ ਸਪੀਕਰ ਵੱਲੋਂ ਮਨਜ਼ੂਰ

ਚੰਡੀਗੜ੍ਹ,19 ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਦੇ ਭੁਲੱਥ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਅਸਤੀਫਾ ਵਿਧਾਨ ਸਭਾ ਦੇ ਸਪੀਕਰ ਕੇਪੀ ਰਾਣਾ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਸੁਖਪਾਲ ਸਿੰਘ ਖਹਿਰਾ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋਏ ਸਨ,ਜਿਸ ਤੋਂ ਪਹਿਲਾਂ ਉਹਨਾਂ ਨੇ ਆਪਣਾ ਅਸਤੀਫਾ ਸਪੀਕਰ ਨੂੰ ਭੇਜਿਆ ਸੀ, ਜਿਸ ਨੂੰ ਕਿ ਅੱਜ ਮਨਜ਼ੂਰ ਕਰ ਲਿਆ ਗਿਆ ਹੈ।






















