
ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਜੀ ਬਾਦਲ ਬੀਤੇ ਦਿਨੀਂ ਹੋਈਆਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਅਤੇ ਸਬੰਧਤ ਹਲਕੇ ਦੇ ਮੁੱਖ ਲੀਡਰ ਅਤੇ ਵਰਕਰ ਸਾਹਿਬਾਨਾਂ ਨਾਲ ਮੁਲਾਕਾਤਾਂ ਕਰ ਰਹੇ ਹਨ। ਇਸੇ ਸਿਲਸਲੇ ਅਧੀਨ ਅੱਜ ਸੰਗਰੂਰ ਵਿਖੇ ਇਕਬਾਲ ਸਿੰਘ ਝੂੰਦਾਂ ਦੇ ਗ੍ਰਹਿ ਵਿਖੇ ਵੀ ਇੱਕ ਬੈਠਕ ਹੋਈ, ਜਿੱਥੇ ਉਨ੍ਹਾਂ ਨੇ ਸਭ ਦਾ ਧੰਨਵਾਦ ਕੀਤਾ ਅਤੇ ਅਗਾਂਹ ਆਉਂਦੀਆਂ ਜਿਮਨੀ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਸਮੁੱਚੀ ਲੀਡਰਸ਼ਿਪ ਨੇ ਵੀ ਪਾਰਟੀ ਪ੍ਰਧਾਨ ਦਾ ਦਲੇਰੀ ਨਾਲ ਯੋਗ ਅਗਵਾਈ ਕਰਨ ਲਈ ਧੰਨਵਾਦ ਕੀਤਾ।























