ਸੁਖਬੀਰ ਬਾਦਲ ਅੱਜ ਚੰਡੀਗੜ੍ਹ ‘ਚ ਕਰਨਗੇ ਕੌਰ ਕਮੇਟੀ ਦੀ ਮੀਟਿੰਗ
ਚੰਡੀਗੜ੍ਹ, 2ਅਪ੍ਰੈਲ(ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਇਸ ਵਾਰ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜੇਗਾ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਉਮੀਦਵਾਰ ਦਾ ਫੈਸਲਾ ਕਰਨ ਲਈ ਅੱਜ ਲਗਾਤਾਰ ਦੂਜੇ ਦਿਨ ਚੰਡੀਗੜ੍ਹ ਵਿੱਚ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ।ਇਸ ਵਿੱਚ ਉਹ ਪਾਰਟੀ ਆਗੂਆਂ, ਸ਼੍ਰੋਮਣੀ ਕਮੇਟੀ ਮੈਂਬਰਾਂ, ਸਥਾਨਕ ਇੰਚਾਰਜਾਂ ਤੇ ਮੁਖੀਆਂ ਨਾਲ ਮੀਟਿੰਗ ਕਰਨਗੇ। ਕਰੀਬ 7 ਸੀਟਾਂ ‘ਤੇ ਮੰਥਨ ਹੋਵੇਗਾ। ਉਮੀਦ ਹੈ ਕਿ ਅਕਾਲੀ ਦਲ ਇਸ ਹਫਤੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦਾ ਹੈ।