ਸੁਖਬੀਰ ਬਾਦਲ ਥੋੜ੍ਹੀ ਦੇਰ ‘ਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ,1ਦਸੰਬਰ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦਾ ਇੱਕ ਉੱਚ ਪੱਧਰੀ ਵਫ਼ਦ ਅੱਜ ਥੋੜ੍ਹੀ ਦੇਰ ‘ਚ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰੇਗਾ। ਇਸ ਮੁਲਾਕਾਤ ‘ਚ ਉਨ੍ਹਾਂ ਦੇ ਧਿਆਨ ਵਿਚ 22 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਚ ਵਾਪਰੀ ਬੇਅਦਬੀ ਦੀ ਘਟਨਾ ਦਾ ਵੇਰਵਾ ਲਿਆਂਦਾ ਜਾਵੇਗਾ, ਜਿਸ ਵਿਚ ਪੁਲਿਸ ਨੇ ਇਕ ਗੁਰਦੁਆਰੇ ਵਿਚ ਦਾਖਲ ਹੋ ਕੇ ਗੁਰਦੁਆਰੇ ‘ਤੇ ਨਾਜਾਇਜ਼ ਕਬਜ਼ਾ ਕਰਨ ਦੇ ਇਰਾਦੇ ਨਾਲ ਗੋਲੀਆਂ ਚਲਾਈਆਂ ਸਨ। ਇਸ ਵਫ਼ਦ ‘ਚ ਪਾਰਟੀ ਦੇ ਸੀਨੀਅਰ ਆਗੂ ਵੀ ਸ਼ਾਮਲ ਹੋਣਗੇ।