ਸੁਖਬੀਰ ਬਾਦਲ ਦਾ ਬਿਆਨ,ਹਰਸਿਮਰਤ ਬਾਦਲ ਨਹੀਂ ਲੜਨਗੇ ਵਿਧਾਨ ਸਭਾ ਚੋਣਾਂ
ਪ੍ਰਕਾਸ਼ ਸਿੰਘ ਬਾਦਲ ਦੇ ਚੋਣਾਂ ਲੜਨ ਬਾਰੇ ਕਹੀ ਇਹ ਗੱਲ
ਚੰਡੀਗੜ੍ਹ,18 ਨਵੰਬਰ(ਵਿਸ਼ਵ ਵਾਰਤਾ) ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲੜਨ ਬਾਰੇ ਪੁੱਛੇ ਸਵਾਲਾਂ ਦਾ ਜਵਾਬ ਦਿੰਦਿਆਂ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਉਹਨਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਵਿਧਾਨ ਸਭਾ ਚੋਣਾਂ ਨਹੀਂ ਲੜੇਗੀ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੇ ਚੋਣ ਲੜਨ ਦਾ ਫੈਸਲਾ ਪਾਰਟੀ ਕਰੇਗੀ।