• Latest
  • Trending
ਸੁਖਬੀਰ ਬਾਦਲ ਦਾ ’84 ਦੰਗਿਆਂ ਦੀ ਗੱਲ ਕਰਨਾ, ਬਰਗਾੜੀ ਕਾਂਡ ਤੋਂ ਧਿਆਨ ਭਟਕਾਉਣ ਦੀ ਕੋਝੀ ਚਾਲ : ਰੰਧਾਵਾ

ਸੁਖਬੀਰ ਬਾਦਲ ਦਾ ’84 ਦੰਗਿਆਂ ਦੀ ਗੱਲ ਕਰਨਾ, ਬਰਗਾੜੀ ਕਾਂਡ ਤੋਂ ਧਿਆਨ ਭਟਕਾਉਣ ਦੀ ਕੋਝੀ ਚਾਲ : ਰੰਧਾਵਾ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

13 minutes ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

1 hour ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

2 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

2 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

3 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

5 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

5 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

6 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

6 hours ago
Hindi News
English News
Thursday, November 12, 2026
No Result
View All Result
19 °c
Chandigarh
22 ° Fri
23 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਬਾਦਲ ਦਾ ’84 ਦੰਗਿਆਂ ਦੀ ਗੱਲ ਕਰਨਾ, ਬਰਗਾੜੀ ਕਾਂਡ ਤੋਂ ਧਿਆਨ ਭਟਕਾਉਣ ਦੀ ਕੋਝੀ ਚਾਲ : ਰੰਧਾਵਾ

October 22, 2018
in ਪੰਜਾਬ
ਸੁਖਬੀਰ ਬਾਦਲ ਦਾ ’84 ਦੰਗਿਆਂ ਦੀ ਗੱਲ ਕਰਨਾ, ਬਰਗਾੜੀ ਕਾਂਡ ਤੋਂ ਧਿਆਨ ਭਟਕਾਉਣ ਦੀ ਕੋਝੀ ਚਾਲ : ਰੰਧਾਵਾ

ਸੁਖਬੀਰ ਬਾਦਲ ਦਾ ’84 ਦੰਗਿਆਂ ਦੀ ਗੱਲ ਕਰਨਾ, ਬਰਗਾੜੀ ਕਾਂਡ ਤੋਂ ਧਿਆਨ ਭਟਕਾਉਣ ਦੀ ਕੋਝੀ ਚਾਲ : ਰੰਧਾਵਾ
”ਅਕਾਲੀ ਦਲ ਗੁਜਰਾਤ ਦੰਗਿਆਂ ਲਈ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨੂੰ ਸਵਾਲ ਪੁੱਛੇ, ਉਨ੍ਹਾਂ ਲਈ ਕੀ ਕੀਤਾ?”

”ਅਕਾਲੀ ਦਲ ਦਾ ਪੰਥਕ ਮਖੌਟਾ ਉਤਰਿਆ, ਲੋਕ ਹੁਣ ਮੱਗਰਮੱਛ ਦੇ ਹੂੰਝਆਂ ਉਤੇ ਯਕੀਨ ਨਹੀਂ ਕਰਨਗੇ”

”ਕੇਂਦਰੀ ਸੱਤਾ ਵਿੱਚ ਭਾਈਵਾਲ ਰਹਿਣ ਦੇ ਬਾਵਜੂਦ ਅਕਾਲੀ ਆਪਣੀ ਕਾਰਗੁਜ਼ਾਰੀ ਵੀ ਸਪੱਸ਼ਟ ਕਰਨ”, ਕਿਹਾ ਸੁਖਜਿੰਦਰ ਸਿੰਘ ਰੰਧਾਵਾ ਨੇ

ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ)- ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਕਾਲੀ ਦਲ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ’84 ਦੰਗਿਆਂ ਦਾ ਮੁੱਦਾ ਚੁੱਕ ਕੇ ਲੋਕਾਂ ਦਾ ਧਿਆਨ ਬਰਗਾੜੀ ਮੁੱਦੇ ਤੋਂ ਹਟਾਉਣਾ ਚਾਹੁੰਦਾ ਹੈ ਜਦੋਂ ਕਿ ਅਸਲੀਅਤ ਵਿੱਚ ਉਸ ਦੀ ਇਹ ਕੋਝੀ ਚਾਲ ਸਿੱਖ ਭਾਈਚਾਰੇ ਦੇ ਜ਼ਖ਼ਮਾਂ ਉਤੇ ਲੂਣ ਛਿੜਕਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹੁਣ ਤੱਕ ’84 ਦੇ ਦੰਗਾ ਪੀੜਤਾਂ ਲਈ ਕੁਝ ਨਹੀਂ ਕੀਤਾ ਸਗੋਂ ਅਕਾਲੀ ਦਲ ਨੇ ਇਸ ਦੁਖਾਂਤ ਉਤੇ ਹਮੇਸ਼ਾ ਹੀ ਸਿਆਸੀ ਰੋਟੀਆਂ ਸੇਕੀਆਂ ਹਨ।

ਸ. ਰੰਧਾਵਾ ਨੇ ਕਾਂਗਰਸ ਵੱਲੋਂ ’84 ਦੇ ਦੰਗਿਆਂ ਬਾਅਦ ਚੁੱਕੇ ਗਏ ਕਦਮਾਂ ਬਾਰੇ ਬਿਆਨ ਕਰਦੇ ਹੋਏ ਅਕਾਲੀ ਦਲ ਨੂੰ ਸਵਾਲ ਕੀਤਾ ਕਿ ਉਸ ਦੀ ਭਾਈਵਾਲ ਭਾਜਪਾ ਨੇ 2002 ਦੇ ਗੁਜਰਾਤ ਦੰਗਿਆਂ ਬਾਅਦ ਦੰਗਾ ਪੀੜਤਾਂ ਲਈ ਕੀ ਕੀਤਾ? ’84 ਦੰਗਿਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਜ਼ਾਰਾਂ ਵਾਰ ਇਸ ਦੁਖਾਂਤ ਦੀ ਨਿਖੇਧੀ ਕਰਦਿਆਂ ਇਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ ਅਤੇ ਇਸ ਮਾਮਲੇ ਵਿੱਚ ਕਾਂਗਰਸ ਪਾਰਟੀ ਨੇ ਸਿੱਧੇ ਜਾਂ ਅਸਿੱਧੇ ਤੌਰ ‘ਤੇ ਇਸ ਦਾ ਸਮਰਥਨ ਨਹੀਂ ਕੀਤਾ। ਇਥੋਂ ਤੱਕ ਕਿ ਕਾਂਗਰਸ ਦੇ ਪ੍ਰਧਾਨ ਮੰਤਰੀ ਨੇ ਵੀ ਇਸ ਦੁਖਾਂਤ ਲਈ ਮੁਆਫੀ ਮੰਗੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਬਹੁਤ ਅਪਰਾਧਕ ਮਾਮਲੇ ਦਰਜ ਹੋਏ, ਕਈਆਂ ਨੂੰ ਦੋਸ਼ੀ ਸਾਬਤ ਕੀਤਾ ਅਤੇ ਕਈਆਂ ਖਿਲਾਫ ਮਾਮਲੇ ਪੈਂਡਿੰਗ ਪਏ ਹਨ ਪਰ ਕਾਂਗਰਸ ਪਾਰਟੀ ਨੇ ਕਦੇ ਵੀ ਇਨ੍ਹਾਂ ਮਾਮਲਿਆਂ ਵਿੱਚ ਦਖਲ ਦੇ ਕੇ ਜਾਂਚ ਨੂੰ ਪ੍ਰਭਾਵਿਤ ਨਹੀਂ ਕੀਤਾ।

ਸ. ਰੰਧਾਵਾ ਨੇ ਅਕਾਲੀ ਦਲ ਨੂੰ ਸਵਾਲ ਕਰਦਿਆਂ ਕਿਹਾ ਕਿ 1984 ਵੇਲੇ ਸੁਖਬੀਰ ਸਿੰਘ ਬਾਦਲ ਕੈਲੇਫੋਰਨੀਆ ਵਿਖੇ ਯੂਨੀਵਰਸਿਟੀ ਵਿੱਚ ਪੜ੍ਹਦਾ ਸੀ ਜਦੋਂ ਕਿ ਬਿਕਰਮ ਮਜੀਠੀਆ ਅੱਠ ਸਾਲਾਂ ਦਾ ਸੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਅਕਾਲੀ ਦਲ ਨੂੰ ਅੰਦਰੋਂ ਤੇ ਬਾਹਰੋਂ ਬਗਾਵਤ ਅਤੇ ਗੁੱਸੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਦੋਵੇਂ ਬਾਦਲ ’84 ਦਾ ਪੱਤਾ ਖੇਡ ਕੇ ਆਪਣੀ ਚਮੜੀ ਬਚਾਉਣ ਦਾ ਕੋਝਾ ਯਤਨ ਕਰ ਰਹੇ ਹਨ।

ਸ. ਰੰਧਾਵਾ ਨੇ ਕਿਹਾ ਕਿ ਜੇ ਅਕਾਲੀ ਦਲ ਕੁਝ ਕਰਨਾ ਹੀ ਚਾਹੁੰਦਾ ਹੈ ਤਾਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਪ੍ਰਦਰਸ਼ਨ ਕਰ ਕੇ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਮੰਗ ਰੱਖਣ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਪ੍ਰਧਾਨ ਮੰਤਰੀ ਕੋਲੋਂ ਇਹ ਵੀ ਪੁੱਛਣਾ ਚਾਹੀਦਾ ਹੈ ਕਿ ਉਸ ਨੇ ਗੁਜਰਾਤ ਦੰਗਾ ਪੀੜਤਾਂ ਲਈ ਕੀ ਕੀਤਾ ਜੋ 2002 ਵਿੱਚ ਉਸੇ ਸੂਬੇ ਦਾ ਮੁੱਖ ਮੰਤਰੀ ਸੀ। ਇਸੇ ਤਰ੍ਹਾਂ ਭਾਜਪਾ ਪ੍ਰਧਾਨ ਅਮਿਤ ਸ਼ਾਹ ਤੋਂ ਵੀ ਪੁੱਛਿਆ ਜਾਵੇ ਕਿ ਗੁਜਰਾਤ ਦੰਗਿਆਂ ਬਾਅਦ ਉਨ੍ਹਾਂ ਨੇ ਕੀ ਕੀਤਾ।

ਕਾਂਗਰਸੀ ਆਗੂ ਨੇ ਅਕਾਲੀ ਦਲ ‘ਤੇ ਵਰ੍ਹਦਿਆਂ ਕਿਹਾ ਕਿ ਪੰਥਕ ਪਾਰਟੀ ਹੋਣ ਦਾ ਢਕਵੰਜ਼ ਰਚ ਰਹੀ ਹੈ ਜਦੋਂ ਕਿ ਬਰਗਾੜੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੇ ਰਿਪੋਰਟ ਨਸ਼ਰ ਹੋਣ ਤੋਂ ਬਾਅਦ ਅਕਾਲੀ ਦਲ ਦਾ ਅਸਲ ਪੰਥ ਵਿਰੋਧੀ ਚਿਹਰਾ ਸਾਹਮਣੇ ਆ ਗਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਚਿਹਰੇ ਉਤੇ ਪਹਿਨਿਆ ਪੰਥਕ ਮਖੌਟਾ ਹੁਣ ਉਤਰ ਗਿਆ ਹੈ ਅਤੇ ਅਕਾਲੀ ਦਲ ਹੁਣ ਸਿੱਖ ਮਸਲਿਆਂ ਬਾਰੇ ਮੱਗਰਮੱਛ ਦੇ ਹੰਝੂ ਵਹਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਪਾਰਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ ਜੋ ਬਰਗਾੜੀ ਕਾਂਡ ਵੇਲੇ ਸੂਬੇ ਦਾ ਉਪ ਮੁੱਖ ਮੰਤਰੀ ਸੀ ਅਤੇ ਉਸੇ ਕੋਲ ਗ੍ਰਹਿ ਵਿਭਾਗ ਵੀ ਸੀ।

ਸ. ਰੰਧਾਵਾ ਨੇ ਕਿਹਾ ਕਿ ਕੇਂਦਰ ਵਿੱਚ ਮੌਜੂਦਾ ਸਮੇਂ ਅਕਾਲੀ ਦਲ ਦੇ ਭਾਈਵਾਲ ਭਾਜਪਾ ਦੀ ਸਰਕਾਰ ਹੈ ਜਿਸ ਵਿੱਚ ਬਾਦਲ ਪਰਿਵਾਰ ਦੀ ਨੂੰਹ ਕੈਬਨਿਟ ਮੰਤਰੀ ਹੈ। ਇਸ ਤੋਂ ਪਹਿਲਾਂ ਛੇ ਸਾਲ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਵਿੱਚ ਅਕਾਲੀ ਦਲ ਵਿੱਚ ਕੇਂਦਰ ਵਿੱਚ ਸੱਤਾ ਵਿੱਚ ਭਾਈਵਾਲ ਰਿਹਾ। ਮੌਜੂਦਾ ਅਕਾਲੀ ਦਲ ਦਾ ਪ੍ਰਧਾਨ ਵਾਜਪਾਈ ਸਰਕਾਰ ਵਿੱਚ ਕੇਂਦਰੀ ਮੰਤਰੀ ਵੀ ਰਿਹਾ। ਸ. ਰੰਧਾਵਾ ਨੇ ਕਿਹਾ ਕਿ ਅਕਾਲੀ ਦਲ ਜੇਕਰ ਸਿੱਖਾਂ ਦੇ ਮਸਲਿਆਂ ਬਾਰੇ ਇੰਨਾ ਹੀ ਗੰਭੀਰ ਹੁੰਦਾ ਤਾਂ ਕੇਂਦਰੀ ਸੱਤਾ ਵਿੱਚ ਵਜ਼ੀਰੀਆਂ ਦਾ ਲੁਤਫ ਮਨਾਉਣ ਵਾਲੇ ਕਿਉਂ ਨਹੀਂ ਇਹ ਮਾਮਲੇ ਯਾਦ ਆਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਉਲੀਕਿਆ ਗਿਆ ਪ੍ਰੋਗਰਾਮ ਲੋਕਾਂ ਦਾ ਧਿਆਨ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਭਟਕਾਉਣਾ ਹੈ ਪ੍ਰੰਤੂ ਲੋਕ ਹੁਣ ਅਕਾਲੀ ਦਲ ਦੀਆਂ ਇਨ੍ਹਾਂ ਚਾਲਾਂ ਨੂੰ ਸਮਝ ਚੁੱਕੇ ਹਨ ਅਤੇ ਅਕਾਲੀ ਦਲ ਦੇ ਦਿਨ ਪੁੱਗ ਗਏ ਹਨ। ਉਨ੍ਹਾਂ ਕਿਹਾ ਕਿ ਪੰਥ ਦੇ ਨਾਮ ‘ਤੇ ਸਿਆਸੀ ਰੋਟੀਆਂ ਸੇਕਣ ਵਾਲੀ ਅਕਾਲੀ ਦਲ ਨੂੰ ਪਿਛਲੇ ਦੋ ਸਾਲਾਂ ਤੋਂ ਹਰ ਪੱਧਰ ਦੀ ਚੋਣ ਵਿੱਚ ਲੋਕਾਂ ਨੇ ਸ਼ੀਸ਼ਾ ਵਿਖਾ ਦਿੱਤਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Tiger Shroff attack : ਏਕਨਾਥ ਸ਼ਿੰਦੇ ਨੇ ਟਾਈਗਰ ਸ਼ਰਾਫ ਨਾਲ ਕੀਤੀ ਮੁਲਾਕਾਤ ; ਬਾਂਹ ਅਤੇ ਛਾਤੀ ‘ਤੇ ਪੱਟੀਆਂ ਬੱਝੀਆਂ ਆਈਆਂ ਨਜ਼ਰ 

Tiger Shroff attack : ਏਕਨਾਥ ਸ਼ਿੰਦੇ ਨੇ ਟਾਈਗਰ ਸ਼ਰਾਫ ਨਾਲ ਕੀਤੀ ਮੁਲਾਕਾਤ ; ਬਾਂਹ ਅਤੇ ਛਾਤੀ ‘ਤੇ ਪੱਟੀਆਂ ਬੱਝੀਆਂ ਆਈਆਂ ਨਜ਼ਰ 

by Navjot
4 weeks ago
0

Tiger Shroff attack : ਏਕਨਾਥ ਸ਼ਿੰਦੇ ਨੇ ਟਾਈਗਰ ਸ਼ਰਾਫ ਨਾਲ ਕੀਤੀ ਮੁਲਾਕਾਤ ; ਬਾਂਹ ਅਤੇ ਛਾਤੀ 'ਤੇ ਪੱਟੀਆਂ ਬੱਝੀਆਂ ਆਈਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 