ਸੁਖਬੀਰ ਬਾਦਲ ਦੀ ਅਗਵਾਈ ਵਿੱਚ ਅਕਾਲੀ ਦਲ ਦੇ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ
ਭਾਰਤਮਾਲਾ ਪ੍ਰੋਜੈਕਟ ਅਧੀਨ ਆ ਰਹੀਆਂ ਜਮੀਨਾਂ ਦੇ ਜਾਇਜ ਮੁਆਵਜੇ ਦਵਾਉਣ ਲਈ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
ਚੰਡੀਗੜ੍ਹ,24 ਸਤੰਬਰ(ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਇੱਕ ਵਫਦ ਨੇ ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸ਼ਕ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ । ਉਹਨਾਂ ਨੇ ਰਾਜਪਾਲ ਨੂੰ ਇੱਕ ਮੰਗ ਪੱਤਰ ਸੌਂਪਿਆ ਜਿਸ ਵਿੱਚ ਭਾਰਤਮਾਲਾ ਪ੍ਰੋਜੈਕਟ ਤਹਿਤ ਜੋ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਹੈ, ਦੇ ਜਾਇਜ਼ ਮੁਆਵਜੇ ਦਵਾਉਣ ਦੀ ਮੰਗ ਕੀਤੀ ਗਈ ਹੈ।