ਸੁਖਬੀਰ ਬਾਦਲ ਦੀ ਅਗਵਾਈ ਵਿੱਚ ਅਕਾਲੀ ਦਲ ਦੇ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ
ਸਿੱਧੂ ਮੂਸੇਵਾਲਾ ਕਤਲਕਾਂਡ ਦੀ ਸੀਬਾਆਈ ਜਾਂਚ ਕਰਵਾਉਣ ਦੀ ਕੀਤੀ ਮੰਗ
ਰਾਘਵ ਚੱਢਾ ਨੂੰ ਸਲਾਹਕਾਰ ਕਮੇਟੀ ਦੇ ਚੇਅਰਮੈਨ ਬਣਾਏ ਜਾਣ ਤੇ ਵੀ ਚੁੱਕੇ ਸਵਾਲ
ਚੰਡੀਗੜ੍ਹ,15 ਜੁਲਾਈ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਅੱਜ ਅਕਾਲੀ ਦਲ ਦੇ ਵਫ਼ਦ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਰਾਜਪਾਲ ਬੀ.ਐੱਲ. ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ। ਸੁਖਬੀਰ ਨੇ ਚੰਡੀਗੜ੍ਹ ਦਾ ਕੰਟਰੋਲ ਹਰਿਆਣਾ ਨੂੰ ਦੇਣ ਦਾ ਵੀ ਦੋਸ਼ ਲਾਇਆ। ਇਸ ਦੇ ਨਾਲ ਹੀ ਉਨ੍ਹਾਂ ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਏ ਜਾਣ ਦਾ ਵਿਰੋਧ ਵੀ ਕੀਤਾ। ਇਸ ਨੂੰ ਗੈਰ-ਸੰਵਿਧਾਨਕ ਦੱਸਦਿਆਂ ਚੱਢਾ ਨੂੰ ਚੇਅਰਮੈਨ ਦੇ ਅਹੁਦੇ ਤੋਂ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ: ਦਲਜੀਤ ਚੀਮਾ ਵੀ ਹਾਜ਼ਰ ਸਨ।
Referring to the revelation made by Delhi Police that withdrawal of security cover was the imm trigger for #SidhuMooseWala killing, SAD appealed to Guv to order a CBI inquiry into the entire episode so that resp could be fixed & action is taken against those guilty of lapses. 3/3 pic.twitter.com/rjJeMdzAZ6
— Sukhbir Singh Badal (@officeofssbadal) July 15, 2022