ਸੁਖਬੀਰ ਬਾਦਲ ਦੀ ਸਿਹਤਯਾਬੀ ਲਈ ਇਸਤਰੀ ਅਕਾਲੀ ਦਲ ਨੇ ਅਖੰਡ ਪਾਠ ਪ੍ਰਕਾਸ਼ ਕਰਵਾਇਆ

ਮਾਨਸਾ, 18 ਮਾਰਚ: ਸ੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਰੋਨਾ ਹੋਣ ਤੋਂ ਬਾਅਦ ਉਨ੍ਹਾਂ ਦੀ ਸਿਹਤਯਾਬ ਲਈ ਪਾਰਟੀ ਵਰਕਰ ਦੁਆਵਾਂ ਕਰਨ ਲੱਗੇ ਹਨ। ਇਸਤਰੀ ਅਕਾਲੀ ਦਲ (ਬ) ਦੀ ਜ਼ਿਲ੍ਹਾ ਪ੍ਰਧਾਨ ਸਿਮਰਜੀਤ ਕੌਰ ਸਿੰਮੀ ਦੀ ਅਗਵਾਈ ਹੇਠ ਅੱਜ ਭੀਖੀ ਦੇ ਗੁਰਦੁਆਰਾ ਸ੍ਰੀ ਤੇਗ ਬਹਾਦਰ ਪਾਤਸ਼ਾਹੀ ਨੌਵੀਂ ਵਿਖੇ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਇਆ ਗਿਆ, ਜਿਸ ਦੇ ਭੋਗ 21 ਮਾਰਚ ਨੂੰ ਪਾਏ ਜਾਣਗੇ।
ਇਸ ਮੌਕੇ ਕੁਲਵਿੰਦਰ ਕੌਰ, ਕਿਰਨਜੀਤ ਕੌਰ, ਜਸਵਿੰਦਰ ਕੌਰ ਜੱਸੀ, ਜ਼ਸਬੀਰ ਕੌਰ,ਰਾਜਵਿੰਦਰ ਕੌਰ ਅਤੇ ਸਰਬਜੀਤ ਕੌਰ ਹਾਜ਼ਰ ਸਨ।






















