ਸੁਖਬੀਰ ਬਾਦਲ ਨੇ ਘੇਰੀਆਂ ਦਿੱਲੀ ਦੀਆਂ ਪਾਰਟੀਆਂ
ਚੰਡੀਗੜ੍ਹ, 26ਅਪ੍ਰੈਲ(ਵਿਸ਼ਵ ਵਾਰਤਾ)- ਬਠਿੰਡਾ ਟੈਕਸ ਬਾਰ ਐਸੋਸੀਏਸ਼ਨ ਦੇ ਵਿੱਚ ਚਾਰਟਡ ਅਕਾਊਂਟੈਂਟ ਦੇ ਨਾਲ ਮੁਲਾਕਾਤ ਕਰਨ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮਿਨੀ ਸੈਕਟਰੀਏਟ ਪਹੁੰਚੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨਾਲ ਮੁਲਾਕਾਤ ਕਰ ਰਹੇ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਪਾਰਟੀ ਪੰਜਾਬ ਦੀ ਖੇਤਰੀ ਪਾਰਟੀ ਹੈ , ਦੂਜੀਆਂ ਰਾਜਨੀਤਿਕ ਪਾਰਟੀਆਂ ਈਸਟ ਇੰਡੀਆ ਦੇ ਵਾਂਗ ਪੰਜਾਬ ਨੂੰ ਲੁੱਟਣਾ ਚਾਹੁੰਦੀਆਂ ਨੇ ਇਸ ਲਈ ਉਹ ਵੱਖ ਵੱਖ ਜਥੇਬੰਦੀਆਂ ਦੇ ਨਾਲ ਮੁਲਾਕਾਤ ਕਰ ਰਹੇ ਨੇ ਤੇ ਅਪੀਲ ਕਰ ਰਹੇ ਨੇ ਕਿ ਆਪਣੀ ਖੇਤਰੀ ਪਾਰਟੀ ਨੂੰ ਜਿਤਾ ਕੇ ਅੱਗੇ ਲੈ ਕੇ ਆਓ ਜੋ ਤੁਹਾਡੇ ਹੱਕਾਂ ਦੇ ਹਿੱਤਾਂ ਦੇ ਲਈ ਕੰਮ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਚੋਂ ਪੂਰੀ ਤਰ੍ਹਾਂ ਦਿੱਲੀ ਦੀਆਂ ਪਾਰਟੀਆਂ ਬਾਈਕਾਟ ਹੋ ਜਾਣਗੀਆਂ ਤੇ ਇਤਿਹਾਸਕ ਰਿਜਲਟ ਆਉਣਗੇ।