ਚੰਡੀਗੜ, 9 ਫਰਵਰੀ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਸਾਬਕਾ ਮੰਤਰੀ ਸਰਦਾਰ ਗੋਬਿੰਦ ਸਿੰਘ ਕਾਂਝਲਾ ਦੇ ਲੰਬੀ ਬੀਮਾਰੀ ਮਗਰੋਂ ਹੋਏ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸ਼ੇਰਪੁਰ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਸ. ਕਾਂਝਲਾ ਦੇ ਦੇਹਾਂਤ ਨਾਲ ਪਏ ਕਦੇ ਨਾ ਪੂਰੇ ਹੋਣ ਵਾਲੇ ਘਾਟੇ ਉੱਤੇ ਅਕਾਲੀ ਦਲ ਪ੍ਰਧਾਨ ਨੇ ਕਾਂਝਲਾ ਪਰਿਵਾਰ ਨਾਲ ਡੂੰਘੀ ਹਮਦਰਦੀ ਜਾਹਿਰ ਕੀਤੀ। ਉਹਨਾਂ ਕਿਹਾ ਕਿ ਮੈਂ ਵਿਛੜੀ ਰੂਹ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦਾ ਹਾਂ। ਮੈਂ ਵਾਹਿਗੁਰੂ ਅੱਗੇ ਇਹ ਵੀ ਅਰਦਾਸ ਕਰਦਾ ਹਾਂ ਕਿ ਉਹ ਪਿੱਛੇ ਰਹਿ ਗਏ ਪਰਿਵਾਰ ਨੂੰ ਸਰਦਾਰ ਕਾਂਝਲਾ ਦਾ ਵਿਛੋੜਾ ਸਹਿਣ ਦਾ ਬਲ ਬਖਸ਼ਣ।