ਚੰਡੀਗੜ, 23 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਨੌਜਵਾਨ ਆਗੂ ਸ੍ਰੀ ਹਰਪਾਲ ਜੁਨੇਜਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪਟਿਆਲਾ ਸ਼ਹਿਰੀ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਹੈ।
ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰ ਬਾਦਲ ਨੇ ਸ੍ਰੀ ਹਰਪਾਲ ਜੁਨੇਜਾ ਦੀ ਨਿਸ਼ਕਾਮ ਸੇਵਾ, ਪਾਰਟੀ ਮਿਹਨਤ ਤੇ ਸਮਰਪਣ ਦੀ ਭਾਵਨਾ ਨੂੰ ਧਿਆਨ ਵਿਚ ਰੱਖਦਿਆਂ ਇਹ ਨਿਯੁਕਤੀ ਕਰਨ ਦਾ ਫੈਸਲਾ ਕੀਤਾ ਹੈ।
ਇਸ ਮੌਕੇ ਸਾਬਕਾ ਮੰਤਰੀ ਸ੍ਰ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਪਾਰਟੀ ਦੇ ਸੀਨੀਅਰ ਨੇਤਾ ਸ੍ਰੀ ਚਰਨਜੀਤ ਸਿੰਘ ਬਰਾੜ ਤੇ ਹੋਰਨਾਂ ਨੇ ਸ੍ਰੀ ਜੁਨੇਜਾ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ।
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ...