ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵਲੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ਼ ਦੁੱਖ ਸਾਂਝਾ ਕੀਤਾ
ਮਾਨਸਾ 2 ਜੂਨ(ਵਿਸ਼ਵ ਵਾਰਤਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵਲੋਂ ਅੱਜ ਬਾਅਦ ਦੁਪਹਿਰ ਨੌਜਵਾਨ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ। ਉਨ੍ਹਾਂ ਨਾਲ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਹੋਰ ਆਗੂ ਮੌਜੂਦ ਵੀ ਸਨ।
ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਇਸ ਮਾਮਲੇ ਦੀ ਫੌਰੀ ਤੌਰ ਤੇ ਪੜਤਾਲ ਕਰਵਾਕੇ ਕਸੂਰਵਾਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ।