ਹਰਿਆਣਾ ਵੱਲੋਂ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਅਲਾਟ ਕਰਨ ਦੀ ਮੰਗ ਦਾ ਮਾਮਲਾ
ਸੁਖਬੀਰ ਸਿੰਘ ਬਾਦਲ ਅੱਜ ਸੀਨੀਅਰ ਆਗੂਆਂ ਨਾਲ ਕਰਨਗੇ ਮੀਟਿੰਗ
ਚੰਡੀਗੜ੍ਹ, 24ਨਵੰਬਰ(ਵਿਸ਼ਵ ਵਾਰਤਾ)-ਚੰਡੀਗੜ੍ਹ ‘ਚ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਅਲਾਟ ਕਰਨ ਦੀ ਮੰਗ ਖਿਲਾਫ ਸ਼੍ਰੋਮਣੀ ਅਕਾਲੀ ਦਲ ਅੱਜ ਚੰਡੀਗੜ੍ਹ ਵਿਖੇ ਆਪਣੇ ਆਗੂਆਂ ਨਾਲ ਮੀਟਿੰਗ ਕਰੇਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਨਗੇ ਤਾਂ ਜੋ ਹਰਿਆਣਾ ਦੀ ਇਸ ਮੰਗ ਵਿਰੁੱਧ ਅਗਲੀ ਰਣਨੀਤੀ ਘੜੀ ਜਾ ਸਕੇ।
ਜ਼ਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਵੱਲੋਂ ਚੰਡੀਗੜ੍ਹ ਪ੍ਰਸ਼ਾਸਕ ਤੋਂ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਅਲਾਟ ਕਰਨ ਦੀ ਮੰਗ ਕਰਨ ਤੋਂ ਬਾਅਦ ਹੁਣ ਇਸ ਮਾਮਲੇ ਨੇ ਸਿਆਸੀ ਤੂਲ ਫੜ ਲਿਆ ਹੈ ਕਿਉਂਕਿ ਚੰਡੀਗੜ੍ਹ ਦਾ ਮੁੱਦਾ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਲਈ ਬਹੁਤ ਅਹਿਮ ਹੈ। ਇਹੀ ਕਾਰਨ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਇਸ ਮੁੱਦੇ ‘ਤੇ ਸੀਨੀਅਰ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਨਗੇ।























