• Latest
  • Trending
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਫਸਲੀ ਵਿਭਿੰਨਤਾ ਅਪਣਾਉਣ ਵਾਲੇ ਕਿਸਾਨਾਂ ਨੂੰ ਹਰਿਆਣਾ ਦੀ ਤਰਜ਼ ਉੱਤੇ 10 ਹਜ਼ਾਰ ਰੁਪਏ ਪ੍ਰਤੀ ਏਕੜ ਦੇਣ

ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਫਸਲੀ ਵਿਭਿੰਨਤਾ ਅਪਣਾਉਣ ਵਾਲੇ ਕਿਸਾਨਾਂ ਨੂੰ ਹਰਿਆਣਾ ਦੀ ਤਰਜ਼ ਉੱਤੇ 10 ਹਜ਼ਾਰ ਰੁਪਏ ਪ੍ਰਤੀ ਏਕੜ ਦੇਣ

6 years ago
Iran ਦੀ Chabahar Port ‘ਤੇ ਅਮਰੀਕਾ ਨੇ ਕੀਤੀ ਏਅਰ-ਸਟ੍ਰਾਈਕ

Iran ਦੀ Chabahar Port ‘ਤੇ ਅਮਰੀਕਾ ਨੇ ਕੀਤੀ ਏਅਰ-ਸਟ੍ਰਾਈਕ

11 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

28 minutes ago
PM Modi ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

PM Modi ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

1 hour ago
Punjab Weather: ਮਾਨਸੂਨ ਦੀ ਰਫ਼ਤਾਰ ਹੌਲੀ ਹੋਣ ਤੋਂ ਬਾਅਦ ਸੂਬੇ ‘ਚ ਹੁੰਮਸ ਤੇ ਗਰਮੀ ਵਧੀ

Punjab Weather: ਮਾਨਸੂਨ ਦੀ ਰਫ਼ਤਾਰ ਹੌਲੀ ਹੋਣ ਤੋਂ ਬਾਅਦ ਸੂਬੇ ‘ਚ ਹੁੰਮਸ ਤੇ ਗਰਮੀ ਵਧੀ

2 hours ago
UK: 18 ਸਾਲਾ ਹੈਨਰੀ ਨੋਵਾਕ ਕਤਲ ਮਾਮਲੇ ‘ਚ ਹੋਇਆ ਨਵਾਂ ਖੁਲਾਸਾ

UK: 18 ਸਾਲਾ ਹੈਨਰੀ ਨੋਵਾਕ ਕਤਲ ਮਾਮਲੇ ‘ਚ ਹੋਇਆ ਨਵਾਂ ਖੁਲਾਸਾ

2 hours ago
Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

3 hours ago
ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

3 hours ago
PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

3 hours ago
Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ

Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ

4 hours ago
PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

4 hours ago
PM Modi ਦੇ ਅੱਜ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

PM Modi ਦੇ ਅੱਜ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Friday, July 17, 2026
No Result
View All Result
38 °c
Chandigarh
35 ° Sat
35 ° Sun
30 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਫਸਲੀ ਵਿਭਿੰਨਤਾ ਅਪਣਾਉਣ ਵਾਲੇ ਕਿਸਾਨਾਂ ਨੂੰ ਹਰਿਆਣਾ ਦੀ ਤਰਜ਼ ਉੱਤੇ 10 ਹਜ਼ਾਰ ਰੁਪਏ ਪ੍ਰਤੀ ਏਕੜ ਦੇਣ

May 8, 2020
in ਸਿਆਸੀ, ਖਬਰਾਂ, ਪੰਜਾਬ
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਫਸਲੀ ਵਿਭਿੰਨਤਾ ਅਪਣਾਉਣ ਵਾਲੇ ਕਿਸਾਨਾਂ ਨੂੰ ਹਰਿਆਣਾ ਦੀ ਤਰਜ਼ ਉੱਤੇ 10 ਹਜ਼ਾਰ ਰੁਪਏ ਪ੍ਰਤੀ ਏਕੜ ਦੇਣ

*ਕਿਹਾ ਕਿ ਪੰਜਾਬ ਵਿਚ ਲਾਭ ਦੇ ਕੇ ਲਾਗੂ ਹੋਈ ਅਜਿਹੀ ਫਸਲੀ ਵਿਭਿੰਨਤਾ ਨਾਲ ਮਜ਼ਦੂਰਾਂ ਦੀ ਕਮੀ ਅਤੇ ਜ਼ਮੀਨੀ ਪਾਣੀ ਘਟਣ ਦੀਆਂ ਸਮੱਸਿਆਵਾਂ ਹੱਲ ਹੋ ਜਾਣਗੀਆਂ*
*ਸਰਕਾਰ ਨੂੰ ਝੋਨੇ ਦੀ ਬਿਜਾਈ 1 ਜੂਨ ਤੋਂ ਕਰਨ ਲਈ ਦਿੱਤੇ ਮਸ਼ਵਰੇ ਉੱਤੇ ਅਮਲ ਕਰਨ ਲਈ ਆਖਿਆ*
*ਚੰਡੀਗੜ੍ਹ/08 ਮਈ( ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕੀਤੀ ਹੈ ਕਿ ਉਹ ਸੂਬੇ ਅੰਦਰ ਫਸਲੀ ਵਿਭਿੰਨਤਾ ਨੂੰ ਹੱਲਾਸ਼ੇਰੀ ਦੇਣ ਲਈ ਝੋਨੇ ਨੂੰ ਛੱਡ ਕੇ ਮੱਕੀ ਸਮੇਤ ਬਦਲਵੀਆਂ ਫਸਲਾਂ ਬੀਜਣ ਵਾਲੇ ਸਾਰੇ ਕਿਸਾਨਾਂ ਨੂੰ ਹਰਿਆਣਾ ਦੀ ਤਰਜ਼ ਉੱਤੇ 10 ਹਜ਼ਾਰ ਰੁਪਏ ਪ੍ਰਤੀ ਏਕੜ ਹੌਂਸਲਾ ਵਧਾਊ ਰਾਸ਼ੀ ਪ੍ਰਦਾਨ ਕਰਨ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਇਹ ਐਲਾਨ ਕਰਨ ਲਈ ਵੀ ਆਖਿਆ ਕਿ ਮੱਕੀ ਦੀ ਫਸਲ ਦੀ ਘੱਟੋ ਘੱਟ ਸਮਰਥਨ ਮੁੱਲ ਉੱਤੇ ਸਰਕਾਰ ਦੁਆਰਾ ਖਰੀਦੀ ਜਾਵੇਗੀ, ਜਿਸ ਤਰ੍ਹਾਂ ਕਿ ਫਸਲੀ ਵਿਭਿੰਨਤਾ ਦੀ ਸਕੀਮ ਨੂੰ ਕਾਮਯਾਬ ਬਣਾਉਣ ਲਈ ਹਰਿਆਣਾ ਸਰਕਾਰ ਦੁਆਰਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਝੋਨੇ ਦੀ ਬਿਜਾਈ ਸੀਜ਼ਨ ਦੌਰਾਨ ਮਜ਼ਦੂਰਾਂ ਦੀ ਕਮੀ ਅਤੇ ਘਟ ਰਹੇ ਜ਼ਮੀਨ ਹੇਠਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਇਹ ਦੋਵੇਂ ਕਦਮ ਬਹੁਤ ਜਰੂਰੀ ਹਨ। ਉਹਨਾਂ ਕਿਹਾ ਕਿ ਸਰਕਾਰ ਨੂੰ ਜ਼ਮੀਨੀ ਪਾਣੀ ਦਾ ਪੱਧਰ ਉੱਚਾ ਚੁੱਕਣ ਲਈ ਵੱਧ ਪਾਣੀ ਖਿੱਚ ਚੁੱਕੇ ਬਲਾਕਾਂ ਅੰਦਰ ਇਹ ਸਕੀਮ ਲਾਗੂ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਭਰੋਸਾ ਹੈ ਕਿ ਕੰਢੀ ਖੇਤਰ ਸਮੇਤ ਜਿਹਨਾਂ ਖੇਤਰਾਂ ਵਿਚ ਰਵਾਇਤੀ ਤੌਰ ਤੇ ਝੋਨਾ ਨਹੀਂ ਬੀਜਿਆ ਜਾਂਦਾ ਸੀ,ਉੱਥੇ ਦੇ ਕਿਸਾਨ ਇਸ ਸਕੀਮ ਦਾ ਲਾਭ ਉਠਾ ਸਕਦੇ ਹਨ। ਉਹਨਾਂ ਝੋਨੇ ਦੀ ਬਿਜਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਇੱਕ ਅਜਿਹੀ ਕਿਸਾਨ-ਪੱਖੀ ਸਕੀਮ ਲਿਆਉਣ ਲਈ ਹਰਿਆਣਾ ਸਰਕਾਰ ਦੀ ਸ਼ਲਾਘਾ ਕੀਤੀ।

ਇਸੇ ਦੌਰਾਨ ਸਰਦਾਰ ਬਾਦਲ ਨੇ ਇਸ ਗੱਲ ਉੱਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਕਿ ਪੰਜਾਬ ਸਰਕਾਰ ਝੋਨੇ ਦੀ ਬਿਜਾਈ 1 ਜੂਨ ਤੋਂ ਸ਼ੁਰੂ ਕਰਵਾਉਣ ਸਬੰਧੀ ਉਹਨਾਂ ਦੇ ਮਸ਼ਵਰੇ ਨੂੰ ਕਿਸਾਨਾਂ ਨਾਲ ਨਹੀਂ ਵਿਚਾਰਿਆ ਹੈ। ਉਹਨਾਂ ਕਿਹਾ ਕਿ ਝੋਨੇ ਦੀ ਬਿਜਾਈ ਅਗੇਤੀ ਕਰਨ ਦੇ ਦੋ ਫਾਇਦੇ ਹਨ। ਇੱਕ ਤਾਂ ਇਸ ਨਾਲ ਪੰਜਾਬ ਅੰਦਰ ਮੌਜੂਦ ਮਜ਼ਦੂਰਾਂ ਨਾਲ ਹੀ ਹੌਲੀ ਹੌਲੀ ਝੋਨੇ ਦੀ ਬਿਜਾਈ ਹੋ ਜਾਵੇਗੀ। ਦੂਜਾ ਇਸ ਨਾਲ ਪਰਵਾਸੀ ਮਜ਼ਦੂਰਾਂ ਨੁੰ ਇੱਥੇ ਹੀ ਰਹਿਣ ਦੀ ਪ੍ਰੇਰਣਾ ਮਿਲੇਗੀ, ਕਿਉਂਕਿ ਝੋਨੇ ਦੀਆਂ ਨਰਸਰੀਆਂ ਤਿਆਰ ਕਰਨ ਦਾ ਕੰਮ ਇਕਦਮ ਸ਼ੁਰੂ ਹੋ ਜਾਵੇਗਾ।
ਸਰਦਾਰ ਬਾਦਲ ਨੇ ਮੁੱਖ ਮੰਂਤਰੀ ਨੂੰ ਇਹ ਵੀ ਆਖਿਆ ਕਿ ਉਹ ਦਖ਼ਲ ਦੇ ਕੇ ਇਹ ਯਕੀਨੀ ਬਣਾਉਣ ਕਿ ਜੇਕਰ ਕਿਸਾਨ ਪੂਸਾ-44 ਝੋਨਾ ਬੀਜਦੇ ਹਨ ਤਾਂ ਇਸ ਦੀ ਵਿਕਰੀ ਵਿਚ ਕੋਈ ਸਮੱਸਿਆ ਨਹੀਂ ਆਵੇਗੀ। ਉਹਨਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਇਸ ਨੂੰ ਆਪਣੀਆਂ ਸਿਫਾਰਿਸ਼ ਕੀਤੀਆਂ ਵੰਨਗੀਆਂ ਦੀ ਸੂਚੀ ਵਿਚੋਂ ਹਟਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਡਰ ਹੈ ਕਿ ਇਸ ਨੂੰ ਸਰਕਾਰੀ ਖਰੀਦ ਏਜੰਸੀਆਂ ਦੁਆਰਾ ਖਰੀਦਿਆ ਨਹੀਂ ਜਾਵੇਗਾ, ਕਿਉਂਕਿ ਇਸ ਪੱਕਣ ਵਿਚ 20 ਦਿਨ ਵਾਧੂ ਲੈਂਦੀ ਹੈ।ਉਹਨਾਂ ਕਿਹਾ ਕਿ ਇਸੇ ਕਰਕੇ ਸਰਦੀਆਂ ਸ਼ੁਰੂ ਹੁੰਦੇ ਹੀ ਇਸ ਵੰਨਗੀ ਅੰਦਰ ਨਮੀ ਦੀ ਮਾਤਰਾ ਵਧ ਜਾਂਦੀ ਹੈ। ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਜੇਕਰ ਝੋਨੇ ਦੀ ਬਿਜਾਈ ਅਗੇਤੀ ਕਰ ਦਿੱਤੀ ਜਾਵੇ ਤਾਂ ਇਸ ਵੰਨਗੀ ਨੂੰ ਆਸਾਨੀ ਨਾਲ ਬੀਜਿਆ ਜਾ ਸਕਦਾ ਹੈ ਅਤੇ ਸਭ ਤੋਂ ਵੱਧ ਝਾੜ ਦੇਣ ਵਾਲੀ ਕਿਸਮ ਹੋਣ ਕਰਕੇ ਅਜਿਹਾ ਕਰਨਾ ਜਰੂਰੀ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਕਿਸਾਨ ਕਰੋੜਾਂ ਰੁਪਏ ਦਾ ਪੂਸਾ-44 ਦਾ ਬੀਜ ਖਰੀਦ ਚੁੱਕੇ ਹਨ।
ਅਕਾਲੀ ਦਲ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਇਹ ਵੀ ਆਖਿਆ ਕਿ ਉਹ ਸੂਬੇ ਅੰਦਰ ਝੋਨਾ ਬੀਜਣ ਵਾਲੀਆਂ ਮਸ਼ੀਨਾਂ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੀਆਂ ਮਸ਼ੀਨਾਂ ਦੀ ਗਿਣਤੀ ਵਧਾਉਣ ਲਈ ਲੋੜੀਂਦੇ ਕਦਮ ਚੁੱਕਣ ਤਾਂ ਕਿ ਮਜ਼ਦੂਰਾਂ ਦੀ ਕਮੀ ਨੂੰ ਕੁੱਝ ਹੱਦ ਤਕ ਮਸ਼ੀਨਾਂ ਨਾਲ ਪੂਰਾ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਝੋਨਾ ਬੀਜਣ ਵਾਲੀਆਂ ਮਸ਼ੀਨਾਂ 75 ਫੀਸਦੀ ਸਬਸਿਡੀ ਉਤੇ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਸਰਕਾਰ ਨੂੰ ਟਰਾਂਸਪਲਾਂਟਰਜ਼ ਵੀ ਖਰੀਦਣੇ ਚਾਹੀਦੇ ਹਨ ਅਤੇ ਸਹਿਕਾਰੀ ਸਭਾਵਾਂ ਨੂੰ ਦੇਣੇ ਚਾਹੀਦੇ ਹਨ ਤਾਂ ਕਿ ਕਿਸਾਨ ਇਹਨਾਂ ਦੀ ਵਰਤੋਂ ਕਰ ਸਕਣ।
ਸਰਦਾਰ ਬਾਦਲ ਨੇ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਸ਼ਬਜ਼ੀ ਕਾਸ਼ਤਕਾਰਾਂ ਦੀਆਂ ਤਕਲੀਫਾਂ ਦੂਰ ਕਰਨ ਲਈ ਕੁੱਝ ਨਹੀਂ ਕੀਤਾ ਗਿਆ ਹੈ, ਜੋ ਕਿ ਕੋਵਿਡ-19 ਸੰਕਟ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਉਹਨਾਂ ਕਿਹਾ ਕਿ ਉਹਨਾਂ ਨੂੰ ਸਿੱਧਾ ਮੁਆਵਜ਼ਾ ਦੇਣ ਤੋਂ ਇਲਾਵਾ, ਸਰਕਾਰ ਨੂੰ ਦੁੱਧ ਦਾ ਖਰੀਦ ਮੁੱਲ ਵੀ ਤੁਰੰਤ ਵਧਾਉਣਾ ਚਾਹੀਦਾ ਹੈ ਤਾਂ ਕਿ ਵਧੀਆਂ ਲਾਗਤਾਂ ਕਰਕੇ ਡੇਅਰੀ ਉਤਪਾਦਕਾਂ ਦੇ ਹੋਏ ਨੁਕਸਾਨ ਦੀ ਕੁੱਝ ਭਰਪਾਈ ਹੋ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Iran ਦੀ Chabahar Port ‘ਤੇ ਅਮਰੀਕਾ ਨੇ ਕੀਤੀ ਏਅਰ-ਸਟ੍ਰਾਈਕ

Iran ਦੀ Chabahar Port ‘ਤੇ ਅਮਰੀਕਾ ਨੇ ਕੀਤੀ ਏਅਰ-ਸਟ੍ਰਾਈਕ

by Ranjit Singh
July 17, 2026
0

Iran ਦੀ Chabahar Port 'ਤੇ ਅਮਰੀਕਾ ਨੇ ਕੀਤੀ ਏਅਰ-ਸਟ੍ਰਾਈਕ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ) – ਅਮਰੀਕਾ ਨੇ ਸ਼ੁੱਕਰਵਾਰ ਨੂੰ ਲਗਾਤਾਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 17, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

PM Modi ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

PM Modi ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

by Ranjit Singh
July 17, 2026
0

PM Modi ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ):...

Punjab Weather: ਮਾਨਸੂਨ ਦੀ ਰਫ਼ਤਾਰ ਹੌਲੀ ਹੋਣ ਤੋਂ ਬਾਅਦ ਸੂਬੇ ‘ਚ ਹੁੰਮਸ ਤੇ ਗਰਮੀ ਵਧੀ

Punjab Weather: ਮਾਨਸੂਨ ਦੀ ਰਫ਼ਤਾਰ ਹੌਲੀ ਹੋਣ ਤੋਂ ਬਾਅਦ ਸੂਬੇ ‘ਚ ਹੁੰਮਸ ਤੇ ਗਰਮੀ ਵਧੀ

by Ranjit Singh
July 17, 2026
0

Punjab Weather: ਮਾਨਸੂਨ ਦੀ ਰਫ਼ਤਾਰ ਹੌਲੀ ਹੋਣ ਤੋਂ ਬਾਅਦ ਸੂਬੇ 'ਚ ਹੁੰਮਸ ਤੇ ਗਰਮੀ ਵਧੀ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Iran ਦੀ Chabahar Port ‘ਤੇ ਅਮਰੀਕਾ ਨੇ ਕੀਤੀ ਏਅਰ-ਸਟ੍ਰਾਈਕ

Iran ਦੀ Chabahar Port ‘ਤੇ ਅਮਰੀਕਾ ਨੇ ਕੀਤੀ ਏਅਰ-ਸਟ੍ਰਾਈਕ

by Ranjit Singh
July 17, 2026
0

Iran ਦੀ Chabahar Port 'ਤੇ ਅਮਰੀਕਾ ਨੇ ਕੀਤੀ ਏਅਰ-ਸਟ੍ਰਾਈਕ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ) – ਅਮਰੀਕਾ ਨੇ ਸ਼ੁੱਕਰਵਾਰ ਨੂੰ ਲਗਾਤਾਰ...

Most Popular

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ

by Ankit
2 days ago
0

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 