• Latest
  • Trending
ਸੁਖਬੀਰ ਸਿੰਘ ਬਾਦਲ ਨੇ ਸ਼੍ਰੀ ਅਕਾਲ ਤਖਤ ਸਨਮੁਖ ਹੋ ਕੇ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਫੜ ਕੇ ਸਜ਼ਾਵਾਂ ਨਾ ਦੇ ਸਕਣ ਲਈ ਪੰਥ ਤੋਂ ਮੁਆਫੀ ਮੰਗੀ

ਸੁਖਬੀਰ ਸਿੰਘ ਬਾਦਲ ਨੇ ਸ਼੍ਰੀ ਅਕਾਲ ਤਖਤ ਸਨਮੁਖ ਹੋ ਕੇ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਫੜ ਕੇ ਸਜ਼ਾਵਾਂ ਨਾ ਦੇ ਸਕਣ ਲਈ ਪੰਥ ਤੋਂ ਮੁਆਫੀ ਮੰਗੀ

3 years ago
Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

16 minutes ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

40 minutes ago
Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

2 hours ago
IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

3 hours ago
International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

3 hours ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

4 hours ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

4 hours ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

5 hours ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Hindi News
English News
Thursday, November 19, 2026
No Result
View All Result
26 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਸਿੰਘ ਬਾਦਲ ਨੇ ਸ਼੍ਰੀ ਅਕਾਲ ਤਖਤ ਸਨਮੁਖ ਹੋ ਕੇ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਫੜ ਕੇ ਸਜ਼ਾਵਾਂ ਨਾ ਦੇ ਸਕਣ ਲਈ ਪੰਥ ਤੋਂ ਮੁਆਫੀ ਮੰਗੀ

December 14, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਸੁਖਬੀਰ ਸਿੰਘ ਬਾਦਲ ਨੇ ਸ਼੍ਰੀ ਅਕਾਲ ਤਖਤ ਸਨਮੁਖ ਹੋ ਕੇ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਫੜ ਕੇ ਸਜ਼ਾਵਾਂ ਨਾ ਦੇ ਸਕਣ ਲਈ ਪੰਥ ਤੋਂ ਮੁਆਫੀ ਮੰਗੀ

ਸੁਖਬੀਰ ਸਿੰਘ ਬਾਦਲ ਨੇ ਸ਼੍ਰੀ ਅਕਾਲ ਤਖਤ ਸਨਮੁਖ ਹੋ ਕੇ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਫੜ ਕੇ ਸਜ਼ਾਵਾਂ ਨਾ ਦੇ ਸਕਣ ਲਈ ਪੰਥ ਤੋਂ ਮੁਆਫੀ ਮੰਗੀ
ਪਾਰਟੀ ਨੇ ਗਨੀਵ ਕੌਰ ਮਜੀਠੀਆ ਵਿਰੁੱਧ ਦਰਜ ਕੇਸ ਨੂੰ ਮੁੱਖ ਮੰਤਰੀ ਦਾ ਹੋਛਾ ਹੱਥਕੰਡਾ ਦੱਸਿਆ
ਪਾਰਟੀ ਛੱਡ ਕੇ ਗਏ ਸਮੂਹ ਅਕਾਲੀ ਯੋਧਿਆਂ ਤੋਂ ਵੀ ਖਿਮਾ ਜਾਚਨਾਂ ਤੇ ਘਰ ਵਾਪਸੀ ਦੀ ਅਪੀਲ
ਬੇਅਦਬੀ ਦੀਆਂ ਘਟਨਾਵਾਂ ਪੰਜਾਬ ਵਿਚ ਪੰਥਕ ਸਰਕਾਰਦੀਆਂ ਸੰਭਾਵਨਾਂ ਹੀ ਖਤਮ ਕਰਨ ਦੀ ਗਹਿਰੀ ਸਾਜ਼ਿਸ਼ : ਸੁਖਬੀਰ ਸਿੰਘ ਬਾਦਲ

ਅੰਮ੍ਰਿਤਸਰ, 14 ਦਸੰਬਰ, 2023 (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲੀ ਸਰਕਾਰ ਦੌਰਾਨ ਵਾਪਰੀਆਂ
ਬੇਅਦਬੀ ਅਤੇ ਉਸ ਨਾਲ ਸਬੰਧਤ ਘਟਨਾਵਾਂ ਅਤੇ ਇਹਨਾਂ ਦਰਦਨਾਕ ਘਟਨਾਵਾਂ ਲਈ ਜਿੰਮੇਵਾਰ ਪਾਪੀਆਂ ਨੂੰ ਤੁਰੰਤ ਫੜ ਕੇ ਸਜ਼ਾਵਾਂ ਨਾ ਦੁਆ ਸਕਣ ਲਈ “ਸ਼੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹੋ ਕੇ ਸਮੁੱਚੇ ਗੁਰੂ ਪੰਥ ਤੋ ਬਿਨਾਂ ਸ਼ਰਤ ਮੁਆਫੀ ਮੰਗਦਿਆਂ ਕਿਹਾ ਹੈ ਕਿ ਇਹ ਘਟਨਾਵਾਂ ਉਹਨਾਂ ਦੀ ਅਤੇ ਸਰਦਾਰ ਪਰਕਾਸ਼ ਸਿੰਘ ਬਾਦਲ ਦੀ ਜ਼ਿੰਦਗੀ ਦੀਆਂ ਸਭ ਤੋਂ ਦਰਦਨਾਕ ਘਟਨਾਵਾਂ ਸਨ।
“ਅਕਾਲੀ ਸਰਕਾਰ ਦੌਰਾਨ ਵਾਪਰੀਆਂ ਇਹਨਾਂ ਘਟਨਾਵਾਂ ਲਈ ਅਤੇ ਇਹਨਾਂ ਘਟਨਾਵਾਂ ਪਿੱਛੇ ਕੰਮ ਕਰ ਰਹੀ ਗਹਿਰੀ ਸਾਜ਼ਿਸ਼ ਨੂੰ ਸਮੇਂ ਸਿਰ ਸਮਝ ਕੇ ਨੰਗਿਆਂ ਨਾ ਕਰ ਸਕਣ ਅਤੇ ਇਹਨਾਂ ਲਈ ਜ਼ਿੰਮੇਵਾਰ ਪਾਪੀਆਂ ਨੂੰ ਨੰਗਿਆਂ ਕਰਕੇ ਕਟਹਿਰੇ ਵਿਚ ਖੜੇ ਕਰ ਕੇ ਸਜ਼ਾਵਾਂ ਨਾ ਦੁਆ ਸਕਣ ਦਾ ਮੇਰੇ ਮਨ ਵਿਚ ਬਹੁਤ ਦੁੱਖ ਹੈ ਤੇ ਇਸ ਲਈ ਮੈਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਹੋ ਕੇ ਸਮੁੱਚੇ ਗੁਰੂ ਪੰਥ ਤੋਂ ਮੁਆਫੀ ਮੰਗਦਾ ਹਾਂ।’’

ਸਰਦਾਰ ਸੁਖਬੀਰ ਸਿੰਘ ਬਾਦਲ ਅੱਜ ਮੀਰੀ ਮੀਰੀ ਦੇ ਪਾਵਨ ਤੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਦੀ ਹਦੂਦ ਅੰਦਰ ਸਥਿਤ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਗੁਰਦਵਾਰਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ 103ਵੀਂ ਸ਼ਤਾਬਦੀ ਦੇ ਮੌਕੇ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੀ ਸਮਾਪਤੀ ਉਪਰੰਤ ਸੰਗਤਾਂ ਨੂੰ ਸੰਬੋਧਨ ਕਰ ਰਹੇ ਸਨ।
ਇਕ ਹੋਰ ਅਹਿਮ ਐਲਾਨ ਕਰਦਿਆਂ ਸਰਦਾਰ ਬਾਦਲ ਨੇ ਉਹਨਾਂ ਸਮੂਹ ਅਕਾਲੀ ਆਗੂਆਂ ਤੇ ਵਰਕਰ ਸਾਹਿਬਾਨ ਨੂੰ ਤਹਿ ਦਿਲੋਂ ਅਪੀਲ ਕੀਤੀ ਕਿ ਪੰਥ ਅਤੇ ਪੰਜਾਬ ਦੀ ਚੜ੍ਹਦੀਕਲਾ ਲਈ ਅਤੇ ਕੌਮ ਨੂੰ ਗਹਿਰੀਆਂ ਤੇ ਖਤਰਨਾਕ ਸਾਜ਼ਿਸ਼ਾਂ ਤੋਂ ਬਚਾਉਣ ਲਈ ਉਹ ਆਪਣੀ ਮਾਂ ਪਾਰਟੀ ਅੰਦਰ “ਘਰ ਵਾਪਸੀ” ਕਰਨ । ਸਰਦਾਰ ਬਾਦਲ ਨੇ ਕਿਹਾ ਕਿ ਗੁਰਧਾਮਾਂ ਦੀ ਪਵਿੱਤਰਤਾ ਕਾਇਮ ਰੱਖਣ ਲਈ ਸਮੂਹ ਪੰਥ ਦਰਦੀਆਂ ਦਾ ਪਹਿਲੋਂ ਵਾਂਗ ਅਕਾਲੀ ਨਿਸ਼ਾਨ ਹੇਠ ਇਕੱਠਾ ਹੋਣਾ ਸਮੇਂ ਸਖਤ ਦੀ ਲੋੜ ਹੈ ।
ਕਿਸੇ ਨਾ ਕਿਸੇ ਕਾਰਨ ਨਾਰਾਜ਼ਗੀ ਵਿਚ ਪਾਰਟੀ ਨੂੰ ਛੱਡ ਕੇ ਜਾਣ ਵਾਲੇ ਅਕਾਲੀ ਅਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ” ਮੈਂ ਆਪਣੀ ਨਿੱਜੀ ਹੈਸੀਅਤ ਵਿਚ ਅਤੇ ਬਤੌਰ ਪਾਰਟੀ ਪ੍ਰਧਾਨ ਸੱਚੇ ਮਨੋਂ ਤੇ ਪੂਰੀ ਨਿਮਰਤਾ ਸਹਿਤ ਇਹਨਾਂ ਅਕਾਲੀ ਆਗੂਆਂ ਤੇ ਵਰਕਰ ਸਾਹਿਬਾਨ ਤੋਂ ਵੀ ਮੁਆਫੀ ਮੰਗਦਾ ਹਾਂ ਜਿਹਨਾਂ ਨਾਲ ਮੇਰੇ ਵੱਲੋਂ, ਜਾਂ ਬਾਦਲ ਸਾਹਿਬ ਵੱਲੋਂ ਜਾਂ ਪਾਰਟੀ ਦੇ ਕਿਸੇ ਵੀ ਆਗੂ ਵੱਲੋਂ ਜਾਣੇ ਜਾਂ ਅਨਜਾਣੇ ਕੋਈ ਵਧੀਕੀ ਜਾਂ ਬੇ-ਇਨਸਾਫੀ ਹੋ ਗਈ ਹੋਵੇ।ਬਤੌਰ ਪ੍ਰਧਾਨ ਮੈਂ ਅਜਿਹੀ ਹਰ ਭੁੱਲ ਦੀ ਜ਼ਿੰਮੇਵਾਰੀ ਆਪਣੇ ਸਿਰ ਲੈਂਦਾ ਹਾਂ ਤੇ ਸਨਿਮਰ ਮੁਆਫੀ ਮੰਗਦਾਂ ਹਾਂ”।
ਉਹਨਾਂ ਸਮੂਹ “ਅਕਾਲੀ ਯੋਧਿਆਂ” ਨੂੰ ਵਿਸ਼ਵਾਸ ਦੁਆਇਆ ਕਿ ਅੱਗੋਂ ਤੋਂ ਉਹ ਖੁਦ ਨਿੱਜੀ ਦਿਲਚਸਪੀ ਲੈ ਕੇ ਇਹ ਯਕੀਨੀ ਬਣਾਉਣਗੇ ਕਿ ਪਾਰਟੀ ਵਿਚ ਕਿਸੇ ਇਕ ਵੀ ਵਰਕਰ ਨਾਲ ਕੋਈ ਵੀ ਜ਼ਿਆਦਤੀ ਜਾਂ ਬੇਇਨਸਾਫੀ ਨਾ ਹੋਵੇ ਤੇ ਸਭ ਨੂੰ ਬਣਦਾ ਹੱਕ, ਇਨਸਾਫ ਤੇ ਸਨਮਾਨ ਮਿਲੇ”।
ਸਰਦਾਰ ਬਾਦਲ ਨੇ ਸਮੂਹ ਅਕਾਲੀ ਵਰਕਰਾਂ ਅਤੇ ਸਮੂਹ ਪੰਥ ਹਿਤੈਸ਼ੀਆਂ ਤੇ ਪੰਥ ਦਰਦੀਆਂ ਨੂੰ ਅਪੀਲ ਕੀਤੀ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਸਮੂਹ ਪੰਥਕ ਮੰਗਾਂ ਮਨਵਾਉਣ ਹਿਤ ਅਤੇ ਦੇਸ਼ ਵਿਚ ਸਹੀ ਅਰਥਾਂ ਵਿਚ ਫੈਡਰਲ ਢਾਂਚਾ ਕਾਇਮ ਕਰਨ ਲਈ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਾਰੇ ਜਾ ਰਹੇ ਹੰਭਲਿਆਂ ਨੂੰ ਸਫਲ ਬਨਾਉਣ ਲਈ ਸਰਗਰਮ ਹਿੱਸਾ ਲੈਣ। ਉਹਨਾਂ ਕਿਹਾ ਕਿ ਪਾਣੀਆਂ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਪੰਜਾਬ ਦੇ ਕੀਮਤੀ ਕੁਦਰਤੀ ਸੋਮਿਆਂ ਦੀ ਰਾਖੀ ਲਈ ਅਤੇ ਸਾਡੇ ਨੌਜਵਾਨਾਂ ਦੇ ਰੋਸ਼ਨ ਭਵਿੱਖ ਲਈ ਦੂਰ ਅੰਦੇਸ਼ ਨੀਤੀਆਂ ਸਿਰਜਣ ਅਤੇ ਲਾਗੂ ਕਰਨ ਲਈ ਪੰਥਕ ਏਕਤਾ ਅਤੇ ਸਮੂਹ ਪੰਜਾਬੀਆਂ ਦਾ ਇਕਜੁੱਟ ਹੋਣਾ ਬੁਨਿਆਦੀ ਸ਼ਰਤ ਹੈ।

ਉਹਨਾਂ ਕਿਹਾ ਸਰਦਾਰ ਬਾਦਲ ਵੱਲੋਂ ਪੰਥ ਅਤੇ ਸਮੁੱਚੇ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਅਤੇ ਚੜ੍ਹਦੀਕਲਾ ਲਈ ਮਹਾਨ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਰਬੱਤ ਦੇ ਭਲੇ ਦੇ ਪਾਵਨ ਸੰਕਲਪ ਉੱਤੇ ਆਧਾਰਤ ਅਮਨ ਤੇ ਭਾਈਚਾਰਕ ਸਾਂਝ ਉਤੇ ਪਹਿਰਾ ਦੇਣ ਦੀ ਲੋੜ ਹੈ।
ਬੇਅਦਬੀ ਦੀਆਂ ਘਟਨਾਵਾਂ ਦਾ ਮੁੜ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ ਅਕਾਲੀ ਸਰਕਾਰ ਦੌਰਾਨ ਹੋਈਆਂ ਇਹ ਦਰਦਨਾਕ ਘਟਨਾਵਾਂ ਖਾਲਸਾ ਪੰਥ ਨੂੰ ਦੋਫਾੜ ਕਰਨ ਅਤੇ ਕੌਮ ਨੁੰ ਅਪਣੀ ਖੜਗ ਭੁਜਾ ਅਤੇ ਹਰਿਆਵਲ ਦਸਤੇ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਉਕਸਾਉਣ ਲਈ ਘੜੀ ਗਈ ਗਹਿਰੀ ਸਾਜ਼ਿਸ਼ ਦਾ ਹਿੱਸਾ ਸਨ। ਇਸ ਸਾਜ਼ਿਸ਼ ਦਾ ਅਸਲੀ ਮੰਤਵ ਪੰਜਾਬ ਵਿਚ ਪੰਥ ਦੀ ਸਰਕਾਰ ਢਾਹੁਣਾ ਅਤੇ ਅੱਗੋਂ ਤੋਂ ਪੰਥਕ ਸਰਕਾਰ ਬਨਣ ਦੀ ਸੰਭਾਵਨਾ ਨੂੰ ਸਦਾ ਲਈ ਖੇਰੂੰ-ਖੇਰੂੰ ਕਰਨਾ ਸੀ।ਪਰ ਇਸ ਸਾਜ਼ਿਸ਼ ਨੂੰ ਸਮੇਂ ਸਿਰ ਨਾ ਸਮਝ ਸਕਣ ਅਤੇ ਤੁਰੰਤ ਲੋੜੀਂਦੀ ਕਾਰਵਾਈ ਨਾ ਕਰ ਸਕਣ ਲਈ ਉਹ ਸ਼੍ਰੀ ਗੁਰ ਗ੍ਰੰਥ ਸਾਹਿਬ ਅਤੇ ਗੁਰੂ ਪੰਥ ਤੋਂ ਮੁਆਫੀ ਮੰਗਦੇ ਹਨ ।
ਸਰਦਾਰ ਬਾਦਲ ਨੇ ਸਿੱਖ ਕੌਮ ਨੂੰ ਬੇਨਤੀ ਭੀ ਕੀਤੀ ਕਿ ਉਹ ਖੁਦ ਇਹ ਦੇਖਣ ਕਿ ਅਕਾਲੀ ਸਰਕਾਰ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਬਾਰੇ ਬਿਨਾਂ ਸਬੂਤ ਇਲਜਾਮ ਲਾਉਣ ਵਾਲੇ ਸਾਜ਼ਿਸ਼ੀ ਅਨਸਰ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਸਮੇਤ ਹੋਰਨਾਂ ਥਾਵਾਂ ’ਤੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਬਾਰੇ ਕਿਵੇਂ ਮੂੰਹ ਵਿਚ ਘੁੰਗਣੀਆਂ ਪਾਈ ਬੈਠੇ ਹਨ। ਸੁਲਤਾਨਪੁਰ ਲੋਧੀ ਪਾਵਨ ਗੁਰਧਾਮ ਵਿੱਚ ਪੁਲਿਸ ਵੱਲੋਂ ਕੀਤੇ ਗਏ ਵਹਿਸ਼ੀ ਨੰਗੇ ਨਾਚ ਵਿਰੁੱਧ ਵੀ ਇਹਨਾਂ ਅਖੌਤੀ ਪੰਥਕ ਸਖਸ਼ੀਅਤਾਂ ਤੇ ਜਥੇਬੰਦੀਆਂ ਦੀ ਜ਼ੁਬਾਨ ਹੀ ਨਹੀਂ ਖੁੱਲ ਰਹੀ।
ਸਰਦਾਰ ਬਾਦਲ ਨੇ ਗੰਭੀਰ ਦੋਸ਼ ਲਾਇਆ ਕਿ ਪੰਥਕ ਸਰਕਾਰ ਨੂੰ ਢਾਹੁਣ ਲਈ ਸਰਗਰਮ ਸਾਰੇ ਅਨਸਰ ਕਰੋੜਾਂ ਰੁਪਏ ਦੇ ਲਾਲਚ ਨਾਲ ਪੰਥ ਵਿਰੋਧੀ ਸ਼ਕਤੀਆਂ ਵੱਲੋਂ ਖੜੇ ਕੀਤੇ ਗਏ ਸਨ ਅਤੇ ਅਜੇ ਵੀ ਇਹਨਾਂ ਨੂੰ ਇੱਕੋ ਇਕ ਹੀ ਟਾਸਕ ਅਤੇ ਟੀਚਾ ਦਿੱਤਾ ਹੋਇਆ ਹੈ ਕਿ ਪੰਜਾਬ ਵਿਚ ਮੁੜ ਪੰਥ ਦੀ ਸਰਕਾਰ ਨਾ ਬਣੇ।
ਇਹ ਗੱਲ ਸੰਗਤਾਂ ਨੂੰ ਖੁਦ ਸਮਝਣੀ ਪਏਗੀ ਕਿ ਇਹਨਾਂਅਨਸਰਾਂ ਦਾ ਕਿਰਦਾਰ ਕੀ ਹੈ ਅਤੇ ਕਿਉਂ ਇਹਨਾਂ ਦਾ ਇੱਕੋ ਇੱਕ ਕੰਮ ਦਿਨ ਰਾਤ ਸ਼੍ਰੌਮਣੀ ਅਕਾਲੀ ਦਲ ਅਤੇ ਅਕਾਲੀ ਲੀਡਰਸ਼ਿਪ ਦੇ ਵਿਰੁਧ ਜ਼ਹਿਰ ਉਗਲਣਾ ਹੀ ਹੈ।
ਬਾਅਦ ਵਿੱਚ ਇੱਕ ਵਿਸ਼ੇਸ਼ ਮੀਟਿੰਗ ਵਿੱਚ ਪਾਰਟੀ ਨੇ ਪਾਰਟੀ ਦੇ ਸੀਨੀਅਰ ਆਗੂ ਸ ਬਿਕਰਮ ਸਿੰਘ ਮਜੀਠੀਆ ਦੀ ਧਰਮ ਪਤਨੀ ਬੀਬੀ ਗਨੀਵ ਕੌਰ ਮਜੀਠੀਆ ਵਿਰੁੱਧ ਸਿਆਸੀ ਬਦਲਾਖੋਰੀ ਹੇਠ ਕੀਤੇ ਝੂਠੇ ਕੇਸ ਦੀ ਭਰਪੂਰ ਨਿਖੇਧੀ ਕੀਤੀ ਤੇ ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਹੋਛਾ ਹੱਥਕੰਡਾ ਦੱਸਿਆ। ਪਾਰਟੀ ਨੇ ਅਲਾਨ ਕੀਤਾ ਕਿ ਉਹ ਬੀਬੀ ਮਜੀਠੀਆ ਵਿਰੱਧ ਦਰਜ ਕੀਤੇ ਝੂਠੇ ਕੇਸ ਨੂੰ ਸ਼੍ਰੌਮਣੀ ਅਕਾਲੀ ਦਲ ਵਿਰੁੱਧ ਚੈਲੰਜ ਸਮਝ ਕੇ ਕਬੂਲ ਕਰਦੀ ਹੈ
ਇਕ ਹੋਰ ਮਤੇ ਰਾਹੀਂ ਪਾਰਟੀ ਨੇ ਸ੍ਰੀ ਸੁਲਤਾਨਪੁਰ ਲੋਧੀ ਵਿਖੇ ਮੁੱਖ ਮੰਤਰੀ ਦੀ ਸਿੱਧੀ ਹਿਦਾਇਤ ’ਤੇ ਗੁਰਧਾਮ ਉੱਤੇ ਕੀਤੇ ਪੁਲਸ ਹਮਲੇ ਤੇ ਪੁਲਿਸ਼ ਵੱਲੋ ਗੁਰੂ ਘਰ ਦੀ ਬੇਅਦਬੀ ਨੂੰ ਅਹਿਮਦ ਸ਼ਾਹ ਅਬਦਾਲੀ ਵਾਲੀ ਮਾਨਸਿਕਤਾ ਦਾ ਹੋਰ ਸਬੂਤ ਕਰਾਰ ਦੇ ਕੇ ਇਸ ਦੀ ਸਖਤ ਨਿਖੇਧੀ ਕੀਤੀ।
ਇੱਕ ਹੋਰ ਮਤੇ ਰਾਹੀਂ ਪਾਰਟੀ ਨੇ ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਦਾ ਅੰਨਾ ਦੁਰਉਪਯੋਗ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਹਮਲਾ ਕਰਕੇ ਖਾਲਸਾ ਪੰਥ ਤੇ ਗੁਰੂ ਘਰ ਨਾਲ ਮੱਥਾ ਲਾਉਣ ਦੀ ਮੁਗਲੀਆ ਮਾਨਸਿਕਤਾ ਦੀ ਵੀ ਨਿਖੇਧੀ ਕੀਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

by Ranjit Singh
November 19, 2026
0

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ 'ਤੇ ਲਾਈ ਰੋਕ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ...

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

by Ranjit Singh
November 19, 2026
0

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਪਟਿਆਲਾ-ਸੰਗਰੂਰ...

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

by Ranjit Singh
November 19, 2026
0

Punjab: ਪਟਿਆਲਾ 'ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਬੀਤੇ ਦਿਨ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

by Ranjit Singh
November 19, 2026
0

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ 'ਤੇ ਲਾਈ ਰੋਕ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ...

Most Popular

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
1 week ago
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 