ਸੁਖਬੀਰ ਸਿੰਘ ਬਾਦਲ ਨੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ, ਪੜ੍ਹੋ ਕੌਣ

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
https://twitter.com/drcheemasad/status/1459385930045812745?s=20
ਜਿਸ ਵਿੱਚ ਬਲਾਚੌਰ ਤੋਂ ਸੁਨੀਤਾ ਚੌਧਰੀ, ਪਟਿਆਲਾ ਦਿਹਾਤੀ ਤੋਂ ਜਸਪਾਲ ਸਿੰਘ ਬਿਟੂ ਚੱਠਾ ਅਤੇ ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਨੌਜਵਾਨ ਆਗੂ ਬਚਿੱਤਰ ਸਿੰਘ ਕੋਹਾੜ ਨੂੰ ਪਾਰਟੀ ਉਮੀਦਵਾਰ ਐਲਾਨਿਆ ਗਿਆ ਹੈ। ਇਸਦੀ ਜਾਣਕਾਰੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਸਾਂਝੀ ਕੀਤੀ ਹੈ ।























