ਸੁਖਵਿੰਦਰ ਸਿੰਘ ਸੁੱਖੂ ਹਿਮਾਚਲ ਦੇ ਨਵੇਂ ਮੁੱਖ ਮੰਤਰੀ ਵਜੋਂ ਅੱਜ ਚੁੱਕਣਗੇ ਸਹੁੰ
ਮੁਕੇਸ਼ ਅਗਨੀਹੋਤਰੀ ਹੋਣਗੇ ਉਪ ਮੁੱਖ ਮੰਤਰੀ
ਚੰਡੀਗੜ੍ਹ, 11ਦਸੰਬਰ(ਵਿਸ਼ਵ ਵਾਰਤਾ)-ਹਿਮਾਚਲ ਪ੍ਰਦੇਸ਼ ਵਿੱਚ ਲੰਬੇ ਹੰਗਾਮੇ ਤੋਂ ਬਾਅਦ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕੀਤਾ ਗਿਆ। ਸੁਖਵਿੰਦਰ ਸਿੰਘ ਸੁੱਖੂ ਸੂਬੇ ਦੇ ਨਵੇਂ ਮੁੱਖ ਮੰਤਰੀ ਹੋਣਗੇ। ਸ਼ਨੀਵਾਰ ਸ਼ਾਮ ਨੂੰ ਕਾਂਗਰਸ ਵਿਧਾਇਕ ਦਲ ਦੀ ਬੈਠਕ ‘ਚ ਉਨ੍ਹਾਂ ਦੇ ਨਾਂ ਦਾ ਐਲਾਨ ਕੀਤਾ ਗਿਆ। ਉਨ੍ਹਾਂ ਦੇ ਨਾਲ ਹੀ ਪ੍ਰਤਿਭਾ ਸਿੰਘ ਦੇ ਖੇਮੇ ਤੋਂ ਮੁਕੇਸ਼ ਅਗਨੀਹੋਤਰੀ ਨੂੰ ਡਿਪਟੀ ਸੀਐਮ ਬਣਾਇਆ ਗਿਆ ਹੈ। ਉਹ ਅੱਜ ਐਤਵਾਰ ਨੂੰ ਦੁਪਹਿਰ 1.30 ਵਜੇ ਰਿਜ ਮੈਦਾਨ ‘ਚ ਸਹੁੰ ਚੁੱਕਣਗੇ।