ਦਿੱਲੀ ਪੁਲਿਸ ਨਾਲ ਸਾਂਝੀ ਕਾਰਵਾਈ ‘ਚ 4 ਅੱਤਵਾਦੀ ਗ੍ਰਿਫ਼ਤਾਰ

ਚੰਡੀਗੜ੍ਹ, 14 ਜੁਲਾਈ( ਵਿਸ਼ਵ ਵਾਰਤਾ)-ਕੱਲ੍ਹ ਦੇਸ਼ ‘ਚ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਅੱਜ ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਨਾਲ ਸਾਂਝੀ ਕਾਰਵਾਈ ਕਰਦੇ ਹੋਏ 4 ਅੱਤਵਾਦੀਆਂ ਨੂੰ ਕਾਬੂ ਕਰਨ ‘ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਕੋਲੋਂ 3 ਗ੍ਰਨੇਡ, 1 ਆਈਈਡੀ, ਦੋ 9 ਐਮਐਮ ਪਿਸਤੌਲ ਅਤੇ 40 ਜਿੰਦਾ ਕਾਰਤੂਸ ਬਰਾਮਦ ਹੋਏ ਹਨ।























