ਸੁਧੀਰ ਸੂਰੀ ਕਤਲਕਾਂਡ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ
ਚੰਡੀਗੜ੍ਹ 5 ਨਵੰਬਰ(ਵਿਸ਼ਵ ਵਾਰਤਾ)- ਬੀਤੇ ਦਿਨ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਅੰਮ੍ਰਿਤਸਰ ਦੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲਕਾਂਡ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ । ਉਹਨਾਂ ਨੇ ਕਿਹਾ ਕਿ ਪੁਲਿਸ ਆਪਣਾ ਕੰਮ ਕਰ ਰਹੀ ਹੈ ਅਤੇ ਹਮਲਾਵਰ ਨੂੰ ਫੜ੍ਹ ਲਿਆ ਗਿਆ ਹੈ। ਉਹਨਾਂ ਨੇ ਨਾਲ ਹੀ ਕਿਹਾ ਕਿ ਮੁਲਜ਼ਮ ਨੂੰ ਰਿਮਾਂਡ ਤੇ ਲੈ ਕੇ ਅਗਲੇਰੀ ਪੜਤਾਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਅਹਿਮਦਾਬਾਦ ਦੇ ਜਮਾਲਪੁਰ ਵਿੱਚ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰ ਰਹੇ ਹਨ।























