ਸੁਧੀਰ ਸੂਰੀ ਕਤਲਕਾਂਡ ਮਾਮਲਾ – ਮੁਲਜ਼ਮ ਸੰਦੀਪ ਸਿੰਘ ਸੰਨੀ ਦੀ ਅੰਮ੍ਰਿਤਸਰ ਕੋਰਟ ਵਿੱਚ ਹੋਈ ਪੇਸ਼ੀ
ਚੰਡੀਗੜ੍ਹ 5 ਨਵੰਬਰ(ਵਿਸ਼ਵ ਵਾਰਤਾ)- ਬੀਤੇ ਕੱਲ੍ਹ ਅੰਮ੍ਰਿਤਸਰ ਵਿੱਚ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲਕਾਂਡ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸੰਦੀਪ ਸਿੰਘ ਸੰਨੀ ਨੂੰ ਅੱਜ ਅੰਮ੍ਰਿਤਸਰ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ। ਜਿੱਥੇ ਪੁਲਿਸ ਨੂੰ ਉਸਦਾ 7 ਦਿਨਾਂ ਦਾ ਰਿਮਾਂਡ ਮਿਲ ਗਿਆ ਹੈ।
ਦੱਸ ਦਈਏ ਕਿ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਬੀਤੇ ਕੱਲ੍ਹ ਦੱਸਿਆ ਸੀ ਕਿ ਪੰਜਾਬ ਪੁਲਿਸ ਨੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤੇ ਸੁਧੀਰ ਸੂਰੀ ‘ਤੇ ਗੋਲੀਆਂ ਚਲਾਉਣ ਵਾਲੇ ਅੰਮ੍ਰਿਤਸਰ ਦੇ ਸੰਦੀਪ ਸਿੰਘ ਸੰਨੀ ਵਾਸੀ ਕੋਟ ਬਾਬਾ ਦੀਪ ਸਿੰਘ ਦੇ ਦੁਕਾਨਦਾਰ ਨੂੰ ਕਾਬੂ ਕਰ ਲਿਆ ਸੀ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਉਨਾਂ ਦੱਸਿਆ ਸੀ ਕਿ ਕਥਿਤ ਦੋਸ਼ੀ ਵਿਅਕਤੀ, ਜੋ ਕਿ ਗੋਪਾਲ ਮੰਦਿਰ, ਅੰਮ੍ਰਿਤਸਰ ਨੇੜੇ ਕੱਪੜਿਆਂ ਦੀ ਦੁਕਾਨ ਚਲਾਉਂਦਾ ਹੈ, ਦੇ ਕਬਜੇ ਵਿੱਚੋਂ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਹਥਿਆਰ .32 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਗਿਆ ਸੀ। ਹੁਣ ਰਿਮਾਂਡ ਦੌਰਾਨ ਪੁਲਿਸ ਵੱਲੋਂ ਕਤਲ ਦੀ ਅਸਲ ਵਜ੍ਹਾ ਦਾ ਪਤਾ ਲਗਾਉਣ ਦਾ ਕੋਸ਼ਿਸ਼ ਕੀਤੀ ਜਾਵੇਗੀ।