ਸੁਧੀਰ ਸੂਰੀ ਕਤਲਕਾਂਡ ਮਾਮਲਾ – ਮੁਲਜ਼ਮ ਸੰਦੀਪ ਸਿੰਘ ਦੀ ਅਦਾਲਤ ਵਿੱਚ ਹੋਈ ਪੇਸ਼ੀ, ਪੁਲਿਸ ਨੂੰ ਮਿਲਿਆ 3 ਦਿਨਾਂ ਦਾ ਹੋਰ ਰਿਮਾਂਡ
ਚੰਡੀਗੜ੍ਹ 12 ਨਵੰਬਰ(ਵਿਸ਼ਵ ਵਾਰਤਾ)- ਅੰਮ੍ਰਿਤਸਰ ਦੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲਕਾਂਡ ਦੇ ਮੁਲਜ਼ਮ ਸੰਦੀਪ ਸਿੰਘ ਸੰਨੀ ਨੂੰ ਅੱਜ ਭਾਰੀ ਗਿਣਤੀ ਵਿੱਚ ਸੁਰੱਖਿਆ ਪ੍ਰਬੰਧਾਂ ਹੇਠਾਂ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ।ਜਿਸ ਤੋਂ ਬਾਅਦ ਅਦਾਲਤ ਨੇ ਮੁਲਜ਼ਮ ਸੰਦੀਪ ਸਿੰਘ ਉਰਫ਼ ਸੰਨੀ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸ ਦੇਈਏ ਕਿ ਸੁਧੀਰ ਸੂਰੀ ਦੀ 4 ਅਕਤੂਬਰ ਨੂੰ ਉਸ ਸਮੇਂ ਹੱਤਿਆ ਕਰ ਦਿੱਤੀ ਗਈ ਸੀ, ਜਦੋਂ ਉਹ ਮੂਰਤੀਆਂ ਦੀ ਭੰਨਤੋੜ ਖਿਲਾਫ਼ ਗੋਪਾਲ ਮੰਦਰ ਦੇ ਸਾਹਮਣੇ ਪ੍ਰਦਰਸ਼ਨ ਕਰ ਰਹੇ ਸਨ।