ਸੁਧੀਰ ਸੂਰੀ ਕਤਲਕਾਂਡ ਮਾਮਲਾ- ਮੁਲਜ਼ਮ ਸੰਦੀਪ ਸਿਘ ਦੀ ਅੰਮ੍ਰਿਤਸਰ ਅਦਾਲਤ ਵਿੱਚ ਹੋਈ ਪੇਸ਼ੀ,ਪੁਲਿਸ ਨੂੰ ਮਿਲਿਆ 2 ਦਿਨਾਂ ਦਾ ਹੋਰ ਰਿਮਾਂਡ
ਚੰਡੀਗੜ੍ਹ 15 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਅੰਮ੍ਰਿਤਸਰ ਵਿੱਚ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੇ ਕਤਲਕਾਂਡ ਦੇ ਦੋਸ਼ੀ ਸੰਦੀਪ ਸਿੰਘ ਦਾ ਰਿਮਾਂਡ ਅੱਜ ਖਤਮ ਹੋਣ ਤੋਂ ਬਾਅਦ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਮੁੜ ਤੋਂ ਉਸਦਾ 2 ਦਿਨਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸਤੋਂ ਪਹਿਲਾਂ 7 ਦਿਨਾਂ ਅਤੇ ਬਾਅਦ ਵਿੱਚ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਲਿਆ ਸੀ ਪਰ ਇਨ੍ਹਾਂ ਤਿੰਨ ਦਿਨਾਂ ਵਿੱਚ ਪੁਲੀਸ ਕੋਈ ਖਾਸ ਜਾਣਕਾਰੀ ਜੁਟਾਉਣ ਵਿੱਚ ਅਸਮਰਥ ਰਹੀ ਹੈ।























