ਸੁਧੀਰ ਸੂਰੀ ਕਤਲਕਾਂਡ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦਾ ਮੁਖੀ ਬਦਲਿਆ
ਪੜ੍ਹੋ ਹੁਣ ਕੌਣ ਕਰੇਗਾ ਐਸਆਈਟੀ ਦੀ ਅਗਵਾਈ
ਚੰਡੀਗੜ੍ਹ 7 ਨਵੰਬਰ(ਵਿਸ਼ਵ ਵਾਰਤਾ) ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲਕਾਂਡ ਮਾਮਲੇ ਨਾਲ ਜੁੜੀ ਵੱਡੀ ਅੱਪਡੇਟ ਇਹ ਸਾਹਮਣੇ ਆ ਰਹੀ ਹੈ ਕਿ ਇਸ ਮਾਮਲੇ ਦੀ ਜਾਂਚ ਵਿੱਚ ਜੁੱਟੀ ਐਸਆਈਟੀ ਦੇ ਮੁਖੀ ਨੂੰ ਬਦਲ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਹੁਣ ਜਗਜੀਤ ਵਾਲੀਆ ਨੂੰ ਐਸਆਈਟੀ ਦਾ ਇੰਚਾਰਜ ਲਗਾਇਆ ਗਿਆ ਹੈ।ਇਸ ਦੇ ਨਾਲ ਹੀ ਦੱਸ ਦਈਏ ਕਿ ਜਗਜੀਤ ਵਾਲੀਆ ਏਆਈਜੀ ਐਨਆਰਆਈ ਹਨ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਖੁਦ ਇਸ ਮਾਮਲੇ ਦੀ ਮੋਨਿਟਰਿੰਗ ਕਰ ਰਹੇ ਹਨ। ਇਸ ਤੋਂ ਇਲਾਵਾ ਕਤਲ ਕਰਨ ਵਾਲੇ ਸੰਦੀਪ ਸਿੰਘ ਦੀ ਕਾਲ ਡਿਟੇਲ ਵੀ ਖੰਘਾਲੀ ਜਾ ਰਹੀ ਹੈ।