ਸੁਧੀਰ ਸੂਰੀ ਕਤਲਕਾਂਡ- ਮੁਲਜ਼ਮ ਸੰਦੀਪ ਸਿੰਘ ਦੀ ਅੰਮ੍ਰਿਤਸਰ ਅਦਾਲਤ ਵਿੱਚ ਹੋਈ ਪੇਸ਼ੀ
ਚੰਡੀਗੜ੍ਹ 17 ਨਵੰਬਰ(ਵਿਸ਼ਵ ਵਾਰਤਾ)- ਅੰਮ੍ਰਿਤਸਰ ਵਿੱਚ ਕਤਲ ਕੀਤੇ ਗਏ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲਕਾਂਡ ਦੇ ਮੁਲਜ਼ਮ ਸੰਦੀਪ ਸਿੰਘ ਸੰਨੀ ਨੂੰ ਅੱਜ ਸਵੇਰੇ ਅਦਾਲਤ ਖੁਲ੍ਹਦੇ ਸਾਰ ਹੀ ਪੁਲਿਸ ਵੱਲੋਂ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਸੰਦੀਪ ਸੰਨੀ ਨੂੰ 14 ਦਿਨਾਂ ਦਾ ਨਿਆਂਇਕ ਹਿਰਾਸਤ ਵਿੱਚ ਭੇਜੀ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਉਸ ਸਮੇਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਸਮੇਂ ਉਹ ਅੰਮ੍ਰਿਤਸਰ ਵਿੱਚ ਇੱਕ ਮੰਦਿਰ ਦੇ ਬਾਹਰ ਧਰਨਾ ਪ੍ਰਦਰਸ਼ਨ ਕਰ ਰਹੇ ਸਨ। ਪੁਲਿਸ ਨੇ ਮੁਲਜ਼ਮ ਸੰਦੀਪ ਸਿੰਘ ਨੂੰ ਮੌਕੇ ਤੇ ਹੀ ਫੜ ਲਿਆ ਸੀ। ਜਿਸ ਤੋਂ ਅਗਲੇ ਦਿਨ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਪਹਿਲਾਂ 7 ਦਿਨ ਅਤੇ ਉਸਤੋਂ ਬਾਅਦ 3 ਅਤੇ ਫੇਰ 2 ਦਿਨਾਂ ਦਾ ਰਿਮਾਂਡ ਲਿਆ ਜਾ ਚੁੱਕਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਪਿਛਲੀਆਂ ਪੇਸ਼ੀਆਂ ਦੌਰਾਨ ਇਕੱਠੇ ਹੋਏ ਲੋਕਾਂ ਦੀ ਭੀੜ ਨੂੰ ਮੱਦੇਨਜ਼ਰ ਰੱਖਦਿਆਂ ਪੁਲਿਸ ਵੱਲੋਂ ਅੱਜ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ।