ਨਵੀਂ ਦਿੱਲੀ,15 ਜੂਨ (ਵਿਸ਼ਵ ਵਾਰਤਾ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਨੂੰ ਅਦਾਲਤ ਵਲੋਂ ਝਟਕਾ ਲੱਗਾ ਹੈ। ਸੋਸ਼ਲ ਮੀਡੀਆ ‘ਤੇ ਪੋਸਟ ਕਰਨ ਦੇ ਮਾਮਲੇ ਵਿੱਚ ਦਿੱਲੀ ਦੀ ਸੀਐਮ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਹੋਰਾਂ ਨੂੰ ਹਾਈਕੋਰਟ ਨੇ ਨੋਟਿਸ ਭੇਜਿਆ ਹੈ। ਹਾਈ ਕੋਰਟ ਨੇ ਸੀਐਮ ਦਾ ਉਹ ਵੀਡੀਓ ਹਟਾਉਣ ਲਈ ਕਿਹਾ ਹੈ ਜਿਸ ਵਿਚ ਉਹ ਅਦਾਲਤ ਵਿੱਚ ਆਪਣਾ ਪੱਖ ਰੱਖਦੇ ਦਿਖਾਈ ਦੇ ਰਹੇ ਹਨ। ਦਰਅਸਲ, ਵੀਡੀਓ ਉਦੋਂ ਹੈ ਜਦੋਂ ਕੇਜਰੀਵਾਲ ਨੂੰ ਗਿਰਫਤਾਰ ਕੀਤਾ ਗਿਆ ਸੀ ਅਤੇ ਕੇਜਰੀਵਾਲ ਨੇ ਅਦਾਲਤ ਦੇ ਸਾਹਮਣੇ ਆਪਣਾ ਪੱਖ ਰੱਖਿਆ ਸੀ। ਉੱਚ ਅਦਾਲਤ ਨੇ ਮਾਮਲੇ ਵਿੱਚ ਸੁਨੀਤਾ ਕੇਜਰੀਵਾਲ ਅਤੇ ਪੰਜ ਹੋਰ ਨਿੱਜੀ ਜਵਾਬਾਂ ਨੂੰ ਹਟਾਉਣ ਲਈ ਨਿਰਦੇਸ਼ ਦਿੱਤੇ ਹਨ। ਸੋਸ਼ਲ ਮੀਡੀਆ ਕੰਪਨੀਆਂ ‘ਤੇ ਉਸ ਦਿਨ ਰਿਕਾਰਡ ਕੀਤੇ ਵੀਡੀਓ ਕੀਤੇ ਪੋਸਟ ਜਾਂ ਰੀਪੋਸਟ ਨੂੰ ਹਟਾਉਣ ਦਾ ਨਿਰਦੇਸ਼ ਵੀ ਜਾਰੀ ਕੀਤਾ ਗਿਆ ਹੈ। 28 ਮਾਰਚ ਨੂੰ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਦੇ ਕੇਸ ਦੇ ਮਾਮਲੇ ‘ਚ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਕੇਜਰੀਵਾਲ ਨੇ ਨਿੱਜੀ ਤੌਰ ‘ਤੇ ਅਦਾਲਤ ਨੂੰ ਸੰਬੋਧਿਤ ਕੀਤਾ ਅਤੇ ਕਿਹਾ ਕਿ ED ਬੀਜੇਪੀ ਵੱਲੋ ਵਸੂਲੀ ਦਾ ਰੈਕਟ ਚਲਾ ਰਹੀ ਹੈ। ਇਸਤੋਂ ਬਾਅਦ ਇਸ ਬਿਆਨ ਨੂੰ ਰਿਪੋਸਟ ਕੀਤਾ ਜਾ ਰਿਹਾ ਹੈ ਜਿਸਤੇ ਅਦਾਲਤ ਵੱਲੋ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ।