ਪੰਜਾਬ ਵਿੱਚ ਸਿਆਸੀ ਹਲਚਲ ਤੇਜ
ਸੁਨੀਲ ਜਾਖੜ ਤੋਂ ਬਾਅਦ ਯੂਥ ਕਾਂਗਰਸ ਦੇ ਪ੍ਰਧਾਨ ਨੇ ਵੀ ਸੱਦੀ ਮੀਟਿੰਗ

ਚੰਡੀਗੜ੍ਹ, 18ਜੁਲਾਈ(ਵਿਸ਼ਵ ਵਾਰਤਾ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਕੱਲ੍ਹ 19ਜੁਲਾਈ ਨੂੰ ਬਾਅਦ ਦੁਪਹਿਰ 4ਵਜੇ ਜ਼ਿਲ੍ਹਾ ਪ੍ਰਧਾਨਾਂ ਸਮੇਤ ਸਮੁੱਚੀ ਯੂਥ ਕਾਂਗਰਸ ਟੀਮ ਦੀ ਇਕ ਮੀਟਿੰਗ ਸੱਦੀ ਹੈ। ਇਹ ਮੀਟਿੰਗ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਇਕ ਜਾਰੀ ਬਿਆਨ ਵਿੱਚ ਬਰਿੰਦਰ ਢਿੱਲੋਂ ਨੇ ਕਿਹਾ ਹੈ ਕਿ ਇਸ ਬੈਠਕ ਵਿੱਚ ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਸਮੁੱਚੀ ਯੂਥ ਕਾਂਗਰਸ ਵੱਲੋਂ ਮਤਾ ਪਾ ਕੇ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਅਤੇ ਕੌਮੀ ਯੂਥ ਕਾਂਗਰਸ ਦੇ ਪ੍ਰਧਾਨ ਸ਼੍ਰੀਨਿਵਾਸ ਨੂੰ ਭੇਜਿਆ ਜਾਵੇਗਾ।
ਇਸ ਮਤੇ ਵਿੱਚ ਯੂਥ ਕਾਂਗਰਸ ਦੁਆਰਾ ਇਹ ਅਪੀਲ ਕੀਤੀ ਜਾਵੇਗੀ ਕਿ ਹਰ ਲੀਡਰ ਦਾ ਮਾਣ ਸਨਮਾਨ ਅਤੇ ਭੂਮਿਕਾ ਦੇ ਮੱਦੇਨਜ਼ਰ ਪਾਰਟੀ ਹਾਈ ਕਮਾਂਡ ਪੰਜਾਬ ਸਬੰਧੀ ਜੋ ਵੀ ਫ਼ੈਸਲਾ ਲਵੇਗੀ ਉਹ ਸਾਰਿਆਂ ਨੂੰ ਮਨਜੂਰ ਹੋਵੇਗਾ। ਇਸ ਦੇ ਨਾਲ ਇਹ ਵੀ ਅਪੀਲ ਕੀਤੀ ਜਾਵੇਗੀ ਕਿ ਉਹ ਪੰਜਾਬ ਸਬੰਧੀ ਜੋ ਵੀ ਫ਼ੈਸਲਾ ਲੈਣਾ ਚਾਹੁੰਦੇ ਹਨ ਉਸ ਦਾ ਫੈਸਲਾ ਜਲਦੀ ਲਿਆ ਜਾਵੇ ਤਾਂ ਜੋ ਪਾਰਟੀ ਪੰਜਾਬ ਦੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਨੂੰ ਜਲਦ ਹੱਲ ਕਰ ਸਕੇ।






















