ਸੁਨੀਲ ਜਾਖੜ ਦੀ ਅਗਵਾਈ ਹੇਠ ਹੋਈ ਪੰਜਾਬ ਭਾਜਪਾ ਕੋਰ ਕਮੇਟੀ ਦੀ ਮੀਟਿੰਗ
ਚੰਡੀਗੜ੍ਹ,1ਮਾਰਚ(ਵਿਸ਼ਵ ਵਾਰਤਾ)- ਪੰਜਾਬ ਭਾਜਪਾ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਚੰਡੀਗੜ੍ਹ ਸਥਿਤ ਹੈੱਡਕੁਆਰਟਰ ‘ਤੇ ਭਾਜਪਾ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਹੋਈ। ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਦੀ ਮੀਟਿੰਗ ਵਿੱਚ ਪਹਿਲੀ ਵਾਰ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾ ਨੇ ਵੀ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿੱਚ ਮਨਪ੍ਰੀਤ ਬਾਦਲ ਵੀ ਮੌਜੂਦ ਸਨ। ਮੀਟਿੰਗ ਵਿੱਚ ਹਰ ਪਹਿਲੂ ‘ਤੇ ਚਰਚਾ ਕੀਤੀ ਗਈ, ਇਸ ਦੌਰਾਨ ਕਿਸਾਨ ਅੰਦੋਲਨ ਕਾਰਨ ਪੈਦਾ ਹੋਈ ਸਥਿਤੀ ਬਾਰੇ ਵੀ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਪਾਰਟੀ ਕਿਸ ਰਣਨੀਤੀ ਨਾਲ ਚੋਣਾਂ ਵਿਚ ਉਤਰੇਗੀ, ਇਸ ਬਾਰੇ ਵੀ ਵਿਚਾਰ-ਚਰਚਾ ਕੀਤੀ ਗਈ ਹੈ। ਇਸ ਦੌਰਾਨ ਸਾਰੇ ਆਗੂਆਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ।