ਸੁਨੀਲ ਜਾਖੜ ਨੇ ਕਾਂਗਰਸ ਪਾਰਟੀ ਨੂੰ ਕਿਹਾ ਅਲਵਿਦਾ
ਇਸ ਪਾਰਟੀ ਦੇ ਵਿਧਾਇਕ ਨੇ ਜਾਖੜ ਨੂੰ ਪਾਰਟੀ ‘ਚ ਸ਼ਾਮਲ ਹੋਣ ਦਾ ਦਿੱਤਾ ਸੱਦਾ
ਚੰਡੀਗੜ੍ਹ, 15 ਮਈ (ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ। ਇਸ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚ ਗਈ ਹੈ। ਇਸ ਦੌਰਾਨ ਜਾਖੜ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਦਾ ਸੱਦਾ ਮਿਲਿਆ ਹੈ। ਭਾਜਪਾ ਆਗੂ ਤੇ ਸਾਬਕਾ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਜਾਖੜ ਵੱਡੇ ਆਗੂ ਹਨ। ਜੇਕਰ ਹਾਈਕਮਾਂਡ ਹਾਮੀ ਭਰਦੀ ਹੈ ਤਾਂ ਅਸੀਂ ਅਜਿਹੇ ਆਗੂ ਦਾ ਨਿੱਘਾ ਸਵਾਗਤ ਕਰਾਂਗੇ। ਉਨ੍ਹਾਂ ਕਿਹਾ ਕਿ ਹਾਈਕਮਾਂਡ ਦੀ ਕਮਜ਼ੋਰੀ ਕਾਰਨ ਸੁਨੀਲ ਜਾਖੜ ਨਾਲ ਅਜਿਹਾ ਸਲੂਕ ਕੀਤਾ ਗਿਆ।























