ਨਵੀਂ ਦਿੱਲੀ, 27 ਮਈ : ਲੋਕ ਸਭਾ ਚੋਣਾਂ 2019 ਵਿਚ ਹੋਈ ਹਾਰ ਮਗਰੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਉਹਨਾਂ ਆਪਣਾ ਅਸਤੀਫਾ ਕਾਂਗਰਸ ਹਾਈਕਮਾਨ ਨੂੰ ਭੇਜ ਦਿੱਤਾ ਹੈ।
ਇਸ ਦੌਰਾਨ ਕਾਂਗਰਸ ਹਾਈਕਮਾਨ ਨੇ ਉਹਨਾਂ ਦਾ ਅਸਤੀਫਾ ਨਾ-ਮਨਜੂਰ ਕਰ ਦਿਤਾ ਹੈ।
ਦੱਸਣਯੋਗ ਹੈ ਕਿ ਸੁਨੀਲ ਜਾਖੜ ਨੂੰ ਗੁਰਦਾਸਪੁਰ ਸੀਟ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਨੇ ਹਰਾਇਆ ਸੀ।