ਸੁਨੀਲ ਜਾਖੜ ਵੱਲੋਂ ਕਾਂਗਰਸ ਛੱਡਣ ਦੇ ਐਲਾਨ ਤੋਂ ਬਾਅਦ ਨਵਜੋਤ ਸਿੱਧੂ ਦਾ ਵੱਡਾ ਬਿਆਨ
ਪੜ੍ਹੋ ਕੀ ਕਿਹਾ ਜਾਖੜ ਬਾਰੇ
ਚੰਡੀਗੜ੍ਹ,14 ਮਈ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁੁਨੀਲ ਜਾਖੜ ਨੇ ਕੁੱਝ ਦੇਰ ਪਹਿਲਾਂ ਹੀ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ। ਇਸ ਨੂੰ ਲੈ ਕੇ ਸਭ ਤੋਂ ਪਹਿਲ ਬਿਆਨ ਜਾਖੜ ਤੋਂ ਬਾਅਦ ਪੀਪੀਸੀਸੀ ਦੀ ਪ੍ਰਧਾਨਗੀ ਸੰਭਾਲਣ ਵਾਲੇ ਨਵਜੋਤ ਸਿੰਘ ਸਿੱਧੂ ਦਾ ਆਇਆ ਹੈ। ਸਿੱਧੂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ “ਕਾਂਗਰਸ ਨੂੰ ਸੁਨੀਲ ਜਾਖੜ ਨੂੰ ਖੋਣਾ ਨਹੀਂ ਚਾਹੀਦਾ। ਇਸ ਦੇ ਨਾਲ ਹੀ ਸਿੱਧੂ ਨੇ ਜਾਖੜ ਦੀ ਤੁਲਨਾ ਕਾਂਗਰਸ ਪਾਰਟੀ ਲਈ ਸੋਨੇ ਦੇ ਬਰਾਬਰ ਕੀਤੀ ਹੈ। ਸਿੱਧੂ ਨੇ ਕਿਹਾ ਕਿ ਕਿਸੇ ਵੀ ਮਤਭੇਦ ਨੂੰ ਮੇਜ਼ ‘ਤੇ(ਗੱਲਬਾਤ ਰਾਂਹੀਂ)-ਹੱਲ ਕੀਤਾ ਜਾ ਸਕਦਾ ਹੈ ।
The congress should not loose #sunilkjakhar …. Is an asset worth his weight in gold …. Any differences can be resolved on the table
— Navjot Singh Sidhu (@sherryontopp) May 14, 2022