ਸੁਪਰੀਮ ਕੋਰਟ ਤੋਂ ਬਲਵੰਤ ਸਿੰਘ ਰਾਜੋਆਣਾ ਨੂੰ ਨਹੀਂ ਮਿਲੀ ਕੋਈ ਰਾਹਤ
ਚੰਡੀਗੜ੍ਹ, 3ਮਈ(ਵਿਸ਼ਵ ਵਾਰਤਾ)- ਬਲਵੰਤ ਸਿੰਘ ਰਾਜੋਆਣਾ ਜੋ ਕਿ ਪਿਛਲੇ ਕਰੀਬ 27 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ ਨੂੰ ਸੁਪਰੀਮ ਕੋਰਟ ਤੋਂ ਹਾਲੇ ਵੀ ਕੋਈ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਨੇ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਤੋਂ ਇਨਕਾਰ ਕਰ ਦਿੱਤਾ ਹੈ।
ਅੱਜ ਹੋਈ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਕੇਂਦਰੀ ਗ੍ਰਹਿ ਵਿਭਾਗ ਨੂੰ ਰਾਜੋਆਣਾ ਦੀ ਪਟੀਸ਼ਨ ਤੇ ਜਲਦ ਫੈਸਲਾ ਲੈਣ ਨੂੰ ਕਿਹਾ ਹੈ।